Facebook-f Youtube X-twitter

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਪਟਿਆਲਾ ਦੇ ਅਧਿਕਾਰੀਆਂ ਨਾਲ ਬੈਠਕ

ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼: ਜਸਵੀਰ ਸਿੰਘ ਸੇਖੋਂ

ਬੱਚਿਆਂ ਨੂੰ ਸਾਫ਼ ਪਾਣੀ ਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਸੇਖੋਂ

ਪਟਿਆਲਾ:- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰ ਜਸਵੀਰ ਸਿੰਘ ਸੇਖੋਂ ਨੇ ਪਟਿਆਲਾ ਵਿਖੇ ਮੇਰੀ ਰਸੋਈ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ,  ਡੀਐੱਫੈਐਸਸੀ ਰਵਿੰਦਰ ਕੌਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਉਪਰੰਤ ਓਹਨਾ ਪਟਿਆਲਾ ਦੇ  ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਿਲ ਲਾਈਨਜ਼ ਦਾ ਦੌਰਾ ਵੀ ਕੀਤਾ।

ਓਹਨਾ ਅਧੀਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਪਾਣੀ ਦੀ ਟੈਸਟਿੰਗ ਕੀਤੀ ਜਾਵੇ ਅਤੇ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਓਹਨਾ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਸ. ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਸਕੂਲਾਂ ਵਿੱਚ ਲਗਾਏ ਗਏ ਆਰ.ਓ. ਸਿਸਟਮ ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਫ਼ਾਈ ਪ੍ਰਤੀ ਕਮਿਸ਼ਨ ਬਹੁਤ ਸਖ਼ਤ ਹੈ ਅਤੇ ਸਕੂਲਾਂ ਦੇ ਡਾਇਨਿੰਗ ਏਰੀਆ ਦੀ ਸਫ਼ਾਈ ਦੀ ਨਿਯਮਤ ਤੌਰ ’ਤੇ ਜਾਂਚ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਮਿਡ-ਡੇਅ ਮੀਲ ਦੌਰਾਨ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਲਾਦ ਵਿੱਚ ਖੀਰਾ, ਗਵਾਰ ਦੀਆਂ ਫਲੀਆਂ ਅਤੇ ਸ਼ਿਮਲਾ ਮਿਰਚ ਆਦਿ ਨੂੰ ਸ਼ਾਮਲ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਮਿਲ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਤੁਲਸੀ, ਅਸ਼ਵਗੰਧਾ, ਐਲੋਵੀਰਾ ਅਤੇ ਆਂਵਲੇ ਦੇ ਪੌਦੇ ਲਗਾਏ ਜਾਣ।

ਮੀਟਿੰਗ ਦੌਰਾਨ ਸ. ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਹੋਰ ਸਾਮਾਨ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੋਸ਼ਣ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਸਮੇਤ ਸਾਰੇ ਲਾਭਪਾਤਰੀਆਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.