Facebook-f Youtube X-twitter

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ, ਇਸ ਤੋਂ ਬਚਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ

ਵੱਖ ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ, ਉਨ੍ਹਾਂ ਨੂੰ ਸਹੀ ਕੈਰੀਅਰ ਦੀ ਚੋਣ ਕਰਨ ਵਿੱਚ ਕੀਤਾ ਮਾਰਗਦਰਸ਼ਨ

ਬਟਾਲਾ:- ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ, ਉਨ੍ਹਾਂ ਨੂੰ ਸਹੀ ਕੈਰੀਅਰ ਦੀ ਚੋਣ ਕਰਨ ਵਿੱਚ ਮਾਰਗਦਰਸ਼ਨ ਦੇਣ ਅਤੇ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਅੱਜ ਧਿਆਨਪੁਰ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜਾ ਜਾਨ ਅਤੇ ਪੀਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿਖੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿੱਤਾ ਮੁਖੀ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਗਾਈਡੈਂਸ ਕੌਂਸਲਰ ਧਿਆਨਪੁਰ ਸਰਬਜੀਤ ਸਿੰਘ ਚੱਠਾ ਵੀ ਮੌਜੂਦ ਸਨ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ “ਵਿਦਿਆਰਥੀ ਜੀਵਨ ਸਿਰਫ਼ ਡਿਗਰੀਆਂ ਹਾਸਲ ਕਰਨ ਦਾ ਸਮਾਂ ਨਹੀਂ, ਸਗੋਂ ਆਪਣੇ ਸੁਪਨਿਆਂ ਨੂੰ ਪਛਾਣਨ, ਉਨ੍ਹਾਂ ਲਈ ਸਹੀ ਦਿਸ਼ਾ ਨਿਰਧਾਰਤ ਕਰਨ ਅਤੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਸੁਨਹਿਰੀ ਸਮਾਂ ਹੈ। ਹਰ ਵਿਦਿਆਰਥੀ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕੈਰੀਅਰ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸ਼ੁਰੂ ਤੋਂ ਹੀ ਯੋਜਨਾਬੱਧ ਤਰੀਕੇ ਨਾਲ ਮਿਹਨਤ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਹੀ ਸਫ਼ਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਆਧਾਰ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਸਾਥੀਆਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਸਥਾਪਿਤ ਕਰਨ ਸਬੰਧੀ ਸਕੂਲ ਮੁਖੀਆਂ ਨੂੰ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਗਿਆਨ ਅਤੇ ਰਚਨਾਤਮਕ ਯੋਗਤਾ ਨੂੰ ਪਰਖਣ ਲਈ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਇਸ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਭੇਟ ਕਰਕੇ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਸਰਬਜੀਤ ਸਿੰਘ ਚੱਠਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ “ਵਿਦਿਆਰਥੀਆਂ ਨੂੰ ਸਹੀ ਸਮੇਂ ‘ਤੇ ਸਹੀ ਮਾਰਗਦਰਸ਼ਨ ਮਿਲਣਾ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ।

ਪੀਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਦੇ ਇੰਚਾਰਜ ਹਿਤੇਸ਼ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜਾ ਜਾਨ ਦੇ ਇੰਚਾਰਜ  ਬਲਵਿੰਦਰ ਸਿੰਘ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.