Facebook-f Youtube X-twitter

ਪਿਛਲੇ 8 ਸਾਲਾਂ ਤੋਂ ਪਰਾਲੀ ਨਾ ਸਾੜ ਕੇ ਕਿਸਾਨ ਹਰਦੀਪ ਸਿੰਘ ਅਲੋਹਰਾਂ ਨੇ ਪੇਸ਼ ਕੀਤੀ ਵਾਤਾਵਰਨ ਸੰਭਾਲ ਦੀ ਮਿਸਾਲ

ਫ਼ਸਲਾਂ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਨੂੰ ਦੇ ਰਹੇ ਹਨ ਤਰਜੀਹ

ਪੰਜਾਬ ਸਰਕਾਰ ਵੱਲੋਂ ਵੀ ਕੀਤਾ ਜਾ ਚੁੱਕਾ ਹੈ ਸਨਮਾਨਿਤ

ਨਾਭਾ / ਭਾਦਸੋਂ:- ਪਟਿਆਲਾ ਜ਼ਿਲ੍ਹੇ ਦੇ ਪਿੰਡ ਅਲੋਹਰਾਂ ਦੇ ਅਗਾਂਹਵਧੂ ਕਿਸਾਨ ਹਰਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਪਿਛਲੇ 8 ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਦੇ ਖੇਤਰ ਵਿੱਚ ਸ਼ਲਾਘਾਯੋਗ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦਾ ਇਹ ਉਪਰਾਲਾ ਨਾ ਸਿਰਫ਼ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ, ਸਗੋਂ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਟਿਕਾਊ ਖੇਤੀ ਵੱਲ ਵਧਣ ਦਾ ਸੁਨੇਹਾ ਵੀ ਦਿੰਦਾ ਹੈ।

ਕਿਸਾਨ ਹਰਦੀਪ ਸਿੰਘ ਲਗਭਗ 10 ਏਕੜ ਜ਼ਮੀਨ ਵਿੱਚ ਖੇਤੀ ਕਰਦੇ ਹਨ। ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਵਾਹ ਕੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਇਸ ਦੀ ਸਿਹਤ ਵਿੱਚ ਸੁਧਾਰ ਕਰਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਸੁਚੱਜਾ ਪ੍ਰਬੰਧਨ ਕਰਨ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦਾ ਵਾਧਾ ਹੁੰਦਾ ਹੈ, ਜਿਸ ਨਾਲ ਜ਼ਮੀਨ ਦੀ ਗੁਣਵੱਤਾ ਵਿੱਚ ਸੁਧਾਰ ਆਉਂਦਾ ਹੈ ਅਤੇ ਲੰਬੇ ਸਮੇਂ ਵਿੱਚ ਖੇਤੀ ਦੀ ਲਾਗਤ ਘਟਾਉਣ ਵਿੱਚ ਵੀ ਮਦਦ ਮਿਲ ਸਕਦੀ ਹੈ।

ਹਰਦੀਪ ਸਿੰਘ ਅਨੁਸਾਰ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਵਿੱਚ ਧੂੰਏਂ ਅਤੇ ਪ੍ਰਦੂਸ਼ਿਤ ਕਣਾਂ ਦਾ ਵਾਧਾ ਹੁੰਦਾ ਹੈ। ਇਸ ਨਾਲ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਵੀ ਪ੍ਰਭਾਵਿਤ ਹੁੰਦੇ ਹਨ। ਇਸ ਲਈ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬੋਝ ਸਮਝਣ ਦੀ ਬਜਾਏ ਖੇਤੀ ਲਈ ਲਾਹੇਵੰਦ ਸਰੋਤ ਵਜੋਂ ਵਰਤਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਿਸਾਨ ਜੇਕਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਸੰਭਾਲਣ ਅਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਉਚਿਤ ਤਕਨੀਕਾਂ ਅਪਣਾਉਣ ਤਾਂ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਨੂੰ ਵੀ ਬਿਹਤਰ ਬਣਾਇਆ ਜਾ ਸਕਦਾ ਹੈ।

ਕਿਸਾਨ ਹਰਦੀਪ ਸਿੰਘ ਸਿਰਫ਼ ਆਪਣੇ ਖੇਤਾਂ ਤੱਕ ਹੀ ਇਸ ਉਪਰਾਲੇ ਨੂੰ ਸੀਮਤ ਨਹੀਂ ਰੱਖਦੇ, ਸਗੋਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਉਨ੍ਹਾਂ ਦੀ ਪਹਿਲਕਦਮੀ ਨਾਲ ਇਲਾਕੇ ਦੇ ਕਿਸਾਨਾਂ ਵਿੱਚ ਵੀ ਵਾਤਾਵਰਨ ਪੱਖੀ ਖੇਤੀ ਪ੍ਰਤੀ ਜਾਗਰੂਕਤਾ ਵਧਾਉਣ ਦਾ ਸੁਨੇਹਾ ਮਿਲਦਾ ਹੈ।

ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਪ੍ਰਬੰਧਨ ਪ੍ਰਤੀ ਉਨ੍ਹਾਂ ਦੇ ਯਤਨਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਹ ਸਨਮਾਨ ਉਨ੍ਹਾਂ ਦੀ ਲਗਾਤਾਰ ਮਿਹਨਤ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਸੋਚ ਦੀ ਪਛਾਣ ਹੈ।

ਹਰਦੀਪ ਸਿੰਘ ਦਾ ਕਹਿਣਾ ਹੈ ਕਿ ਸਾਫ਼-ਸੁਥਰਾ ਵਾਤਾਵਰਨ, ਸਿਹਤਮੰਦ ਮਿੱਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਭਵਿੱਖ ਯਕੀਨੀ ਬਣਾਉਣ ਵਾਸਤੇ ਪਰਾਲੀ ਨੂੰ ਅੱਗ ਨਾ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਣਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਖੇਤੀਬਾੜੀ ਨੂੰ ਵਧੇਰੇ ਟਿਕਾਊ ਅਤੇ ਲਾਹੇਵੰਦ ਬਣਾਇਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.