Facebook-f Youtube X-twitter

15 ਸਾਲਾਂ ਤੋਂ 33 ਏਕੜ ਵਿੱਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤੀ ਕਰ ਰਹੇ ਕਿਸਾਨ ਮਨਜੀਤ ਸਿੰਘ ਖੋਖ

ਸੁਪਰ ਐਸ.ਐਮ.ਐਸ., ਮਲਚਰ ਅਤੇ ਪਲਟਾਵੇਂ ਹੱਲ ਨਾਲ ਕਰ ਰਹੇ ਹਨ ਪਰਾਲੀ ਦਾ ਸੁਚੱਜਾ ਪ੍ਰਬੰਧਨ

ਨਾਭਾ ਬਲਾਕ ਦੇ ਅਗਾਂਹਵਧੂ ਕਿਸਾਨ ਦੀ ਪਹਿਲਕਦਮੀ ਟਿਕਾਊ ਖੇਤੀ ਲਈ ਮਿਸਾਲ 

ਨਾਭਾ / ਪਟਿਆਲਾ:- ਜ਼ਿਲ੍ਹਾ ਪਟਿਆਲਾ ਦੇ ਬਲਾਕ ਨਾਭਾ ਅਧੀਨ ਪੈਂਦੇ ਪਿੰਡ ਖੋਖ ਦੇ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਪਿਛਲੇ 15 ਸਾਲਾਂ ਤੋਂ ਆਪਣੀ 33 ਏਕੜ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤੀ ਕਰ ਰਹੇ ਹਨ। ਵਾਤਾਵਰਨ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਇਹ ਪਹਿਲਕਦਮੀ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ।

ਕਿਸਾਨ ਮਨਜੀਤ ਸਿੰਘ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਦੇ ਹਨ। ਝੋਨੇ ਦੀ ਕਟਾਈ ਸਮੇਂ ਸੁਪਰ ਐਸ.ਐਮ.ਐਸ. ਵਾਲੀ ਕੰਬਾਈਨ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਬਰਾਬਰ ਖਿਲਾਰਿਆ ਜਾਂਦਾ ਹੈ। ਇਸ ਤੋਂ ਬਾਅਦ ਮਲਚਰ ਦੀ ਵਰਤੋਂ ਕਰਕੇ ਪਰਾਲੀ ਨੂੰ ਛੋਟੇ-ਛੋਟੇ ਟੁਕੜਿਆਂ ਵਿੱਚ ਕੱਟ ਕੇ ਜ਼ਮੀਨ ਉੱਪਰ ਵਿਛਾਇਆ ਜਾਂਦਾ ਹੈ। ਪਲਟਾਵੇਂ ਹੱਲ (ਐੱਮ.ਬੀ. ਪਲਾਓ) ਰਾਹੀਂ ਪਰਾਲੀ ਨੂੰ ਮਿੱਟੀ ਵਿੱਚ ਦਬਾ ਕੇ ਰਲਾਉਣ ਨਾਲ ਜ਼ਮੀਨ ਵਿੱਚ ਜੈਵਿਕ ਮਾਦੇ ਅਤੇ ਜੈਵਿਕ ਕਾਰਬਨ ਦੇ ਵਾਧੇ ਵਿੱਚ ਮਦਦ ਮਿਲਦੀ ਹੈ।

ਮਨਜੀਤ ਸਿੰਘ ਫ਼ਸਲੀ ਵਿਭਿੰਨਤਾ ਅਤੇ ਫ਼ਸਲੀ ਚੱਕਰ ਨੂੰ ਵੀ ਮਹੱਤਵ ਦਿੰਦੇ ਹਨ। ਉਹ ਝੋਨੇ ਦੀ ਫ਼ਸਲ ਤੋਂ ਬਾਅਦ ਆਲੂਆਂ ਦੀ ਬਿਜਾਈ ਕਰਦੇ ਹਨ, ਜਦਕਿ ਘਰੇਲੂ ਵਰਤੋਂ ਲਈ ਕਣਕ ਦੀ ਖੇਤੀ ਵੀ ਸੁਚੱਜੇ ਢੰਗ ਨਾਲ ਕਰਦੇ ਹਨ। ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਅਤੇ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਖੇਤੀਬਾੜੀ ਦੇ ਸਰੋਤਾਂ ਦੀ ਬਿਹਤਰ ਵਰਤੋਂ ਅਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਵਿੱਚ ਸਹਾਈ ਹੋ ਸਕਦਾ ਹੈ।

ਪਿਛਲੇ 15 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਕਰਕੇ ਉਨ੍ਹਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤੀ ਵਿੱਚ ਹੀ ਵਰਤਣ ਦੀ ਮਿਸਾਲ ਕਾਇਮ ਕੀਤੀ ਹੈ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਅਤੇ ਹਵਾ ਪ੍ਰਦੂਸ਼ਣ ਤੋਂ ਬਚਾਅ ਦੇ ਨਾਲ-ਨਾਲ, ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਸੰਭਾਲਣ ਨਾਲ ਮਿੱਟੀ ਦੇ ਲਾਭਦਾਇਕ ਜੀਵਾਂ ਅਤੇ ਪੋਸ਼ਕ ਤੱਤਾਂ ਦੀ ਸੰਭਾਲ ਵਿੱਚ ਵੀ ਮਦਦ ਮਿਲਦੀ ਹੈ। ਇਸ ਨਾਲ ਮਿੱਟੀ ਦੀ ਸਿਹਤ ਸੁਧਾਰਨ ਅਤੇ ਖੇਤੀ ਨੂੰ ਲੰਬੇ ਸਮੇਂ ਲਈ ਲਾਹੇਵੰਦ ਬਣਾਉਣ ਦੀਆਂ ਸੰਭਾਵਨਾਵਾਂ ਵਧਦੀਆਂ ਹਨ।

ਕਿਸਾਨ ਮਨਜੀਤ ਸਿੰਘ ਦੀ ਇਹ ਪਹਿਲਕਦਮੀ ਦਰਸਾਉਂਦੀ ਹੈ ਕਿ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਵਰਗੇ ਅਗਾਂਹਵਧੂ ਕਿਸਾਨ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਖੇਤੀਬਾੜੀ ਖੇਤਰ ਵਿੱਚ ਟਿਕਾਊ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਹੀ ਸੰਭਾਲਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਕਿਸਾਨਾਂ ਵੱਲੋਂ ਅਜਿਹੇ ਵਾਤਾਵਰਨ ਪੱਖੀ ਤਰੀਕੇ ਅਪਣਾਉਣ ਨਾਲ ਹਵਾ ਪ੍ਰਦੂਸ਼ਣ ਘਟਾਉਣ, ਮਿੱਟੀ ਦੀ ਸਿਹਤ ਬਿਹਤਰ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.