ਪਿੰਡ ਕਾਲਾ ਅਫ਼ਗਾਨਾ ਵਿਖੇ ਸੜਕ ਦਾ ਨਿਰਮਾਣ ਕਰਵਾਇਆ
ਫਤਿਹਗੜ੍ਹ ਚੂੜੀਆਂ/ਬਟਾਲਾ:- ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਅਤੇ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਜੋਬਨ ਰੰਧਾਵਾ ਦੀ ਅਗਵਾਈ ਹੇਠ ਹਲਕੇ ਅੰਦਰ ਵਿਚ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪਰੀਸ਼ਦ ਮੈਂਬਰ ਅਨਮੋਲ ਰੰਧਾਵਾ ਨੇ ਦੱਸਿਆ ਕਿ ਪਿੰਡ ਕਾਲਾ ਅਫਗਾਨਾ ਵਿਖੇ ਸੜਕ ਦਾ ਨਿਰਮਾਣ ਕਾਰਜ ਜਾਰੀ ਹੈ, ਜਿਸ ਨਾਲ ਇਸ ਦੇ ਆਸ ਪਾਸ ਦੇ ਪਿੰਡ ਵਾਸੀਆਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਜੋਬਨ ਰੰਧਾਵਾ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਪਿੰਡਾਂ ਅੰਦਰ ਖੇਡ ਮੈਦਾਨ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।