Facebook-f Youtube X-twitter

ਓਵਰਆਲ ਟਰਾਫੀ ‘ਤੇ ਬਲਾਕ ਪਟਿਆਲਾ-2 ਦਾ ਕਬਜ਼ਾ

– ਲਗਾਤਾਰ ਚੌਥੇ ਸਾਲ ਬਲਾਕ ਪਟਿਆਲਾ-2 ਨੇ ਜਿੱਤੀ ਓਵਰਆਲ ਟਰਾਫੀ

– ਬਲਾਕ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਨਾਏ ਜਸ਼ਨ 

ਪਟਿਆਲਾ:- ਜ਼ਿਲਾ ਸਿੱਖਿਆ ਅਧਿਕਾਰੀ ਪਟਿਆਲਾ ਮਮਤਾ ਖੁਰਾਣਾ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਪਟਿਆਲਾ ਵਿਖੇ ਚੱਲ ਰਹੀਆਂ ਤਿੰਨ ਰੋਜ਼ਾ ਜਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਨੀਵਾਰ ਨੂੰ ਅਮਿਟ ਯਾਦਾਂ ਛੱਡਦੀਆਂ ਸੰਪੰਨ ਹੋ ਗਈਆਂ ਹਨ। ਇਹਨਾਂ ਖੇਡਾਂ ਦੌਰਾਨ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪਟਿਆਲਾ-2 ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲਗਾਤਾਰ ਚੌਥੇ ਸਾਲ ਓਵਰਆਲ ਟਰਾਫੀ ‘ਤੇ ਕਬਜ਼ਾ ਬਰਕਰਾਰ ਰੱਖਿਆ।
ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਪ੍ਰਿਥੀ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਦੇ ਸਮੂਹ ਖਿਡਾਰੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਹਨਾਂ ਖੇਡਾਂ ਵਿੱਚ ਭਾਗ ਲਿਆ ਅਤੇ ਵੱਡੇ ਪੱਧਰ ‘ਤੇ ਗੋਲਡ ਮੈਡਲ ਹਾਸਲ ਕਰਕੇ ਲਗਾਤਾਰ ਚੌਥੇ ਸਾਲ ਟਰਾਫੀ ਹਾਸਲ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਖੇਡਾਂ ਦੀ ਵਿਦਿਆਰਥੀ ਜੀਵਨ ਵਿੱਚ ਵਿਸ਼ੇਸ਼ ਮਹੱਤਤਾ ਹੈ। ਇਸ ਲਈ ਹਰ ਇੱਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਜਰੂਰ ਭਾਗ ਲੈਣਾ ਚਾਹੀਦਾ ਹੈ।
ਅਖੀਰਲੇ ਦਿਨ ਦੇ ਹੋਏ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਬੈਡਮਿੰਟਨ (ਲੜਕੇ ਤੇ ਲੜਕੀਆਂ) ਦੇ ਮੁਕਾਬਲੇ ਵਿੱਚ ਬਲਾਕ ਦੀ ਟੀਮ ਨੇ ਗੋਲਡ ਮੈਡਲ ਹਾਸਲ ਕੀਤਾ ਹੈ। ਕਰਾਟੇ (ਮੁੰਡੇ ਅਤੇ ਕੁੜੀਆਂ) ਵਿੱਚ ਵੀ ਪਟਿਆਲਾ-2 ਬਲਾਕ ਦੀ ਟੀਮ ਨੇ ਗੋਲਡ ਮੈਡਲ ਹਾਸਲ ਕੀਤਾ।

ਉਹਨਾਂ ਅੱਗੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ (ਲੜਕੀਆਂ) ਵਿੱਚ ਵੀ ਬਲਾਕ ਪਟਿਆਲਾ-2 ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ ਹੈ
ਉਹਨਾਂ ਅੱਗੇ ਦੱਸਿਆ ਕਿ 100 ਮੀਟਰ ਦੌੜਾਂ (ਮੁੰਡੇ) ਵਿੱਚ ਪਟਿਆਲਾ-2 ਦੇ ਖਿਡਾਰੀ ਅੰਕੁਸ਼ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ, 400 ਮੀਟਰ (ਮੁੰਡੇ) ਦੌੜ ਵਿੱਚ ਪਟਿਆਲਾ-2 ਦੇ ਰਿਸ਼ਵ ਕੁਮਾਰ ਗੌਤਮ ਨੇ ਦੂਜਾ ਸਥਾਨ, 600 ਮੀਟਰ ਅਤੇ (ਮੁੰਡੇ) ਦੌੜ ਵਿੱਚ ਰਿਸ਼ਵ ਕੁਮਾਰ ਗੌਤਮ ਨੇ ਪਹਿਲਾ ਸਥਾਨ, ਰਿਲੇਅ ਰੇਸ (ਮੁੰਡੇ) ਵਿੱਚ ਬਲਾਕ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਹਨਾਂ ਅੱਗੇ ਦੱਸਿਆ ਕਿ ਗੋਲਾ ਸੁੱਟਣ (ਲੜਕੀਆਂ) ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਡਰੌਲਾ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। 200 ਮੀਟਰ ਦੌੜ (ਲੜਕੀਆਂ) ਵਿੱਚ ਸ਼ਿਕਾਰੀ ਪ੍ਰਾਇਮਰੀ ਸਕੂਲ ਰਾਏ ਮਾਜਰਾ ਦੀ ਵਿਦਿਆਰਥਨ ਗੁੰਜਨ ਨੇ ਦੂਜਾ ਸਥਾਨ, 400 ਮੀਟਰ (ਲੜਕੀਆਂ) ਵਿੱਚ ਵੀ ਸਰਕਾਰੀ ਪ੍ਰਾਇਮਰੀ ਸਕੂਲ ਅਰਾਈ ਮਾਜਰਾ ਦੀ ਵਿਦਿਆਰਥਣ ਪ੍ਰੀਆ ਨੇ ਪਹਿਲਾ ਸਥਾਨ ਹਾਸਲ ਕੀਤਾ। 600 ਮੀਟਰ (ਲੜਕੀਆਂ) ਦੌੜ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਰਾਈ ਮਾਜਰਾ ਦੀ ਵਿਦਿਆਰਥਣ ਗੁੰਜਨ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਰਿਲੇਅ ਰੇਸ (ਕੁੜੀਆਂ) ਵਿੱਚ ਬਲਾਕ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਹਨਾਂ ਜੇਤੂ ਖਿਡਾਰੀਆਂ ਨੂੰ ਬੀਪੀਈਓ ਪ੍ਰਿਥੀ ਸਿੰਘ ਨੇ ਮੁਬਾਰਕਬਾਦ ਦਿੰਦੇ ਹੋਏ ਸਟੇਟ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬਲਾਕ ਦੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ।

ਇਸ ਮੌਕੇ ਬੀਪੀਈਓ ਜਗਜੀਤ ਸਿੰਘ ਨੌਹਰਾ, ਬੀਪੀਈਓ ਜਸਵਿੰਦਰ ਸਿੰਘ, ਬੀਪੀਈਓ ਸੁਰਜੀਤ ਸਿੰਘ, ਬੀਪੀਈਓ ਦਵਿੰਦਰ ਸਿੰਘ, ਬੀਪੀਈਓ ਮੇਜਰ ਸਿੰਘ, ਬੀਪੀਈਓ ਸਲੀਮ ਅਖਤਰ, ਬੀਪੀਈਓ ਭਾਰਤ ਭੂਸ਼ਣ, ਬੀਪੀਈਓ ਸਤਪਾਲ ਸ਼ਰਮਾ, ਬੀਪੀਈਓ ਬਲਬੀਰ ਕੌਰ, ਬੀਪੀਈਓ ਹਰਬੰਸ ਸਿੰਘ, ਬੀਪੀਈਓ ਗੋਪਾਲ ਕ੍ਰਿਸ਼ਨ, ਜਿਲਾ ਰਿਸੋਰਸ ਕੋਆਰਡੀਨੇਟਰ ਰਾਜਵੰਤ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਜਗਜੀਤ ਸਿੰਘ ਵਾਲੀਆ, ਬਲਾਕ ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ, ਐਚਟੀ ਪੂਰਨ ਸਿੰਘ, ਸੀਐਚਟੀ ਰੇਖਾ ਵਰਮਾ ਅਤੇ ਸੀਐਚਟੀ ਸਤਵੰਤ ਕੌਰ ਸਮੇਤ ਬਲਾਕ ਦੇ ਹੋਰ ਅਧਿਆਪਕ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.