Facebook-f Youtube X-twitter

ਤਿਉਹਾਰਾਂ ਦੌਰਾਨ ਪਟਿਆਲਾ ਸ਼ਹਿਰ ਦੀ ਸਫ਼ਾਈ ਲਈ ਮੁਸਤੈਦ ਨਗਰ ਨਿਗਮ ਦੀਆਂ ਟੀਮਾਂ; ਮਾਡਲ ਟਾਊਨ ਦੁਕਾਨਦਾਰ ਐਸੋਸੀਏਸ਼ਨ ਵੱਲੋਂ ਸ਼ਲਾਘਾ

-ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਦੀ ਨਿਗਰਾਨੀ ਹੇਠ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਜਾਰੀ

ਪਟਿਆਲਾ:- ਤਿਉਹਾਰਾਂ ਦੀ ਰੌਣਕ ਦੇ ਨਾਲ ਸ਼ਹਿਰ ਦੀ ਸਵੱਛਤਾ ਬਰਕਰਾਰ ਰੱਖਣ ਲਈ ਨਗਰ ਨਿਗਮ ਪਟਿਆਲਾ ਦੀਆਂ ਸਫ਼ਾਈ ਟੀਮਾਂ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਹਨ। ਮੇਅਰ ਕੁੰਦਨ ਗੋਗੀਆ ਦੀ ਅਗਵਾਈ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਦੀ ਨਿਗਰਾਨੀ ਹੇਠ ਸਫ਼ਾਈ ਦਰੋਗਾ ਰਾਕੇਸ਼ ਕੁਮਾਰ, ਡਰਾਈਵਰ ਰਾਹੁਲ ਕੁਮਾਰ ਅਤੇ ਸਫ਼ਾਈ ਕਰਮਚਾਰੀਆਂ ਦੀ ਟੀਮ ਲਗਾਤਾਰ ਵਾਰਡਾਂ ਦਾ ਦੌਰਾ ਕਰਕੇ ਕੂੜੇ ਦੀ ਚੁਕਾਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਮਾਡਲ ਟਾਊਨ ਦੁਕਾਨਦਾਰ ਐਸੋਸੀਏਸ਼ਨ ਵੱਲੋਂ ਨਗਰ ਨਿਗਮ ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਵਧਦੀ ਆਵਾਜਾਈ ਦੇ ਮੱਦੇਨਜ਼ਰ ਸਫ਼ਾਈ ਕਰਮਚਾਰੀਆਂ ਦੀ ਮਿਹਨਤ ਸ਼ਲਾਘਾਯੋਗ ਹੈ। ਸਾਫ਼-ਸੁਥਰਾ ਵਾਤਾਵਰਣ ਦੁਕਾਨਦਾਰਾਂ ਦੇ ਨਾਲ ਖ਼ਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਵੀ ਸੁਖਾਵਾਂ ਮਾਹੌਲ ਪ੍ਰਦਾਨ ਕਰਦਾ ਹੈ।

ਐਸੋਸੀਏਸ਼ਨ ਨੇ ਮੇਅਰ, ਨਗਰ ਨਿਗਮ ਕਮਿਸ਼ਨਰ ਅਤੇ ਸਮੁੱਚੀ ਸਫ਼ਾਈ ਟੀਮ ਦਾ ਧੰਨਵਾਦ ਕਰਦਿਆਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਥਾਵਾਂ ’ਤੇ ਪਾਉਣ ਅਤੇ ਸਵੱਛ ਪਟਿਆਲਾ ਦੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਅਸਲ ਖ਼ੂਬਸੂਰਤੀ ਰੌਸ਼ਨ ਬਾਜ਼ਾਰਾਂ ਦੇ ਨਾਲ ਸਾਫ਼-ਸੁਥਰੀਆਂ ਗਲੀਆਂ ਅਤੇ ਸਵੱਛ ਆਲੇ-ਦੁਆਲੇ ਵਿੱਚ ਵੀ ਝਲਕਦੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.