Facebook-f Youtube X-twitter

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਏਡੀਸੀ ਵੱਲੋਂ ਜਾਇਜ਼ਾ

-ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ, ਮੁੜ ਵਸੇਬੇ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਪਟਿਆਲਾ:- ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਕਿਸੇ ਵੀ ਪੱਧਰ ’ਤੇ ਢਿੱਲ ਨਾ ਵਰਤੀ ਜਾਵੇ।

ਏ.ਡੀ.ਸੀ. ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਨਸ਼ਿਆਂ ਨਾਲ ਸਬੰਧਤ ਹੋਰ ਗਤੀਵਿਧੀਆਂ ਦੇ ਮੱਦੇਨਜ਼ਰ 20 ਖੇਤਰਾਂ ਦੀ ਹੌਟ ਸਪੌਟ ਵਜੋਂ ਪਛਾਣ ਕੀਤੀ ਗਈ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਨਸ਼ਿਆਂ ਦੀ ਖਪਤ ਵਾਲੀਆਂ ਥਾਵਾਂ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਕਰਨ ਵਰਗੇ ਕਦਮ ਚੁੱਕੇ ਜਾ ਰਹੇ ਹਨ।

ਅਨੁਪ੍ਰਿਤਾ ਜੌਹਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੌਟ ਸਪੌਟ ਖੇਤਰਾਂ ਵਿੱਚ ਨਿਯਮਤ ਜਨਤਕ ਮੀਟਿੰਗਾਂ ਕੀਤੀਆਂ ਜਾਣ ਅਤੇ ਲੋਕਾਂ ਵੱਲੋਂ ਦਰਪੇਸ਼ ਨਾਗਰਿਕ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਪਿੰਡ ਰੱਖਿਆ ਕਮੇਟੀਆਂ ਅਤੇ ਸਥਾਨਕ ਵਸਨੀਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ’ਤੇ ਜ਼ੋਰ ਦਿੰਦਿਆਂ ਏਡੀਸੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਹੌਟ ਸਪੌਟ ਖੇਤਰਾਂ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਸਿਹਤ ਜਾਂਚ ਕਰਵਾਈ ਜਾਵੇ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਜਾਵੇ। ਉਨ੍ਹਾਂ ਇਲਾਜ ਅਧੀਨ ਵਿਅਕਤੀਆਂ ਦੀ ਨਿਯਮਤ ਫਾਲੋਅੱਪ ਅਤੇ ਇਲਾਜ ਪੂਰਾ ਹੋਣ ਤੱਕ ਨਿਗਰਾਨੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।

ਏ.ਡੀ.ਸੀ. ਜੌਹਲ ਨੇ ਮੈਡੀਕਲ ਸਟੋਰਾਂ ਦੀ ਜਾਂਚ ਤੇਜ਼ ਕਰਨ, ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਰੋਕ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ।

ਸਿੱਖਿਆ ਵਿਭਾਗ ਨੂੰ ਸਕੂਲਾਂ, ਕਾਲਜਾਂ ਅਤੇ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੇ ਨਾਲ-ਨਾਲ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਐਨ.ਸੀ.ਸੀ. ਅਤੇ ਐਨ.ਐਸ.ਐਸ. ਰਾਹੀਂ ਵੀ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਸਾਰੇ ਵਿਭਾਗਾਂ ਨੂੰ ਆਪਣੀ ਕਾਰਗੁਜ਼ਾਰੀ ਦੀ ਨਿਯਮਤ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.