Facebook-f Youtube X-twitter

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ

-ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ

ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਗਤੀਸ਼ੀਲ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਦੇਣ ਦੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ।

ਇਸ ਮੌਕੇ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮੰਡੀਆਂ ਵਿੱਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਆਈ ਹੈ, ਪਰ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਤਾਂ ਜੋ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਿਮਾਂਸ਼ੂ ਜੈਨ ਲੁਧਿਆਣਾ ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਦਫ਼ਤਰ ਵਿੱਚ ਵਧੀਕ ਪ੍ਰਮੁੱਖ ਸਕੱਤਰ, ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਅਤੇ ਜਲੰਧਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਮੇਤ ਕਈ ਹੋਰ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ।

ਹਿਮਾਂਸ਼ੂ ਜੈਨ ਵੱਲੋਂ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ, ਐਸ.ਪੀ. ਰਾਜੇਸ਼ ਛਿੱਬੜ, ਆਰ.ਟੀ.ਏ. ਪੂਨਮਪ੍ਰੀਤ ਕੌਰ, ਐਸ.ਡੀ.ਐਮਜ਼ ਗੁਰਦੇਵ ਸਿੰਘ ਅਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਉਪਰੰਤ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਯੋਜਨਾਵਾਂ ਅਤੇ ਪ੍ਰਸ਼ਾਸਨਿਕ ਕੰਮਕਾਜ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੇ ਪੁੱਜਣ ’ਤੇ ਪਟਿਆਲਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪੇਸ਼ ਕਰਕੇ ਸਲਾਮੀ ਦਿੱਤੀ ਗਈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.