Facebook-f Youtube X-twitter

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ : ਡਿਪਟੀ ਕਮਿਸ਼ਨਰ

ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਕੁਦਰਤੀ ਸਰੋਤਾਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਸਾਹ ਲੈਣ ਵਿੱਚ ਦਿੱਕਤ, ਦਮਾ, ਅੱਖਾਂ ਵਿੱਚ ਜਲਣ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਜ਼ਮੀਨ ਦੀ ਨਮੀ ਸੰਭਾਲਣ ਦੀ ਸਮਰੱਥਾ ਵਿੱਚ ਸੁਧਾਰ ਹੁੰਦਾ ਹੈ। ਇਸ ਨਾਲ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਦੇ ਨਾਲ-ਨਾਲ ਖੇਤੀ ਦੀ ਉਤਪਾਦਕਤਾ ਵਿੱਚ ਵੀ ਲੰਬੇ ਸਮੇਂ ਲਈ ਲਾਭ ਮਿਲਦਾ ਹੈ। ਇਸ ਲਈ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬੋਝ ਸਮਝਣ ਦੀ ਬਜਾਏ ਇਸ ਨੂੰ ਖੇਤੀ ਲਈ ਲਾਹੇਵੰਦ ਸਰੋਤ ਵਜੋਂ ਵਰਤਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਅਤੇ ਸਹਾਇਤਾ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨ ਇਨ੍ਹਾਂ ਦਾ ਲਾਭ ਲੈ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਕਿਸਾਨਾਂ, ਪ੍ਰਸ਼ਾਸਨ ਅਤੇ ਸਮਾਜ ਦੇ ਹਰੇਕ ਵਰਗ ਨੂੰ ਮਿਲ ਕੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ : ਡਿਪਟੀ ਕਮਿਸ਼ਨਰ

ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ...

ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਨਿਰੰਤਰ ਜਾਰੀ : ਡਿਪਟੀ ਕਮਿਸ਼ਨਰ

ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਕੁੱਲ ਆਮਦ 9,29,961.16 ਮੀਟ੍ਰਿਕ ਟਨ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਮੁਕੰਮਲ ਖਰੀਦ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.