Facebook-f Youtube X-twitter

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ

-ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਨਗਣਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਕਰੀਬ 30 ਨਵੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਸ਼ਨਰ-ਕਮ-ਜ਼ਿਲ੍ਹਾ ਸੈਂਸਜ਼ ਅਫ਼ਸਰ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨ ਦੀਪ ਸਿੰਘ ਅਤੇ ਡਿਪਟੀ ਈ.ਐਸ.ਏ ਸ੍ਰੀ ਰੁਪਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜਨਗਣਨਾ ਦੇ ਸਹੀ, ਭਰੋਸੇਯੋਗ ਅਤੇ ਮੁਕੰਮਲ ਅੰਕੜੇ ਦੇਸ਼ ਦੀ ਯੋਜਨਾਬੰਦੀ, ਪ੍ਰਭਾਵਸ਼ਾਲੀ ਪ੍ਰਸ਼ਾਸਨ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰੇਕ ਨਾਗਰਿਕ ਦਾ ਇਸ ਪ੍ਰਕਿਰਿਆ ਵਿੱਚ ਸਹਿਯੋਗ ਅਤੇ ਭਾਗੀਦਾਰੀ ਬੇਹੱਦ ਜ਼ਰੂਰੀ ਹੈ।

ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਸਹੂਲਤ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ 16 ਨਵੰਬਰ ਤੋਂ 30 ਨਵੰਬਰ 2026 ਤੱਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਸਹੂਲਤ ਨਾਲ ਨਾਗਰਿਕ ਆਪਣੀ ਸੁਵਿਧਾ ਅਨੁਸਾਰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਜਾਣਕਾਰੀ ਦਰਜ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ) ਜਾਰੀ ਕੀਤਾ ਜਾਵੇਗਾ। ਨਾਗਰਿਕਾਂ ਨੂੰ ਇਹ ਨੰਬਰ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ, ਤਾਂ ਜੋ ਦਰਜ ਕੀਤੀ ਗਈ ਜਾਣਕਾਰੀ ਦੀ ਤਸਦੀਕ ਅਤੇ ਅਗਲੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕਾਰਜ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ 5 ਜਨਵਰੀ ਤੋਂ 9 ਜਨਵਰੀ 2027 ਤੱਕ ਸੋਧ ਪੜਾਅ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਜਨਗਣਨਾ ਦੇ ਦੂਜੇ ਪੜਾਅ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ : ਡਿਪਟੀ ਕਮਿਸ਼ਨਰ

ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ...

ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਨਿਰੰਤਰ ਜਾਰੀ : ਡਿਪਟੀ ਕਮਿਸ਼ਨਰ

ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਕੁੱਲ ਆਮਦ 9,29,961.16 ਮੀਟ੍ਰਿਕ ਟਨ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਮੁਕੰਮਲ ਖਰੀਦ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.