Facebook-f Youtube X-twitter

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ

ਚੰਡੀਗੜ੍ਹ:- 
ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ, 2026 ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ, ਸਰਵਿਸ ਕੁਨੈਕਸ਼ਨ ਚਾਰਜਿਜ਼ ਨੂੰ 6,572 ਰੁਪਏ ਤੋਂ ਘਟਾ ਕੇ ਸਿਰਫ਼ 2,500 ਰੁਪਏ ਪ੍ਰਤੀ ਬੀਐਚਪੀ ਅਤੇ ਸਕਿਓਰਿਟੀ ਡਿਪਾਜ਼ਿਟ ਨੂੰ 400 ਰੁਪਏ ਤੋਂ ਘਟਾ ਕੇ 200 ਰੁਪਏ ਪ੍ਰਤੀ ਬੀਐਚਪੀ ਕਰ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਵਾਧੂ ਲੋਡ ਬਾਰੇ ਖੁਦ ਜਾਣਕਾਰੀ ਦੇਣ ਜਾਂ ਨਿਰੀਖਣ ਦੌਰਾਨ ਫੜੇ ਗਏ ਵਾਧੂ ਲੋਡ ‘ਤੇ ਕੋਈ ਜੁਰਮਾਨਾ ਜਾਂ ਲੋਡ ਸਰਚਾਰਜ ਨਹੀਂ ਲਗਾਇਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਉਦੇਸ਼ ਕਿਸਾਨਾਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਆਪਣੇ ਖੇਤੀਬਾੜੀ ਟਿਊਬਵੈੱਲਾਂ ‘ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਇੱਕ ਸਰਲ ਅਤੇ ਕਿਫਾਇਤੀ ਮੌਕਾ ਪ੍ਰਦਾਨ ਕਰਨਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਸਕੀਮ ਸ਼ੁਰੂ ਵਿੱਚ 1 ਅਕਤੂਬਰ, 2026 ਤੋਂ 14 ਨਵੰਬਰ, 2026 ਤੱਕ ਭਾਵ 45 ਦਿਨਾਂ ਲਈ ਲਾਗੂ ਕੀਤੀ ਗਈ ਸੀ। ਹੁਣ ਇਸ ਨੂੰ 45 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਯੋਗ ਖੇਤੀਬਾੜੀ ਟਿਊਬਵੈੱਲ ਖਪਤਕਾਰ 29 ਦਸੰਬਰ, 2026 ਤੱਕ ਆਪਣੇ ਅਣਅਧਿਕਾਰਤ ਵਾਧੂ ਲੋਡ ਨੂੰ ਰੈਗੂਲਰ ਕਰਵਾ ਸਕਦੇ ਹਨ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਮੁੱਖ ਵਿਸ਼ੇਸ਼ਤਾ ਕਿਸਾਨਾਂ ਨੂੰ ਦਿੱਤੀ ਗਈ ਵਿੱਤੀ ਰਾਹਤ ਹੈ। ਪਹਿਲਾਂ, ਵਾਧੂ ਲੋਡ ਨੂੰ ਨਿਯਮਤ ਕਰਨ ਲਈ ਕਿਸਾਨਾਂ ਨੂੰ 6,572 ਰੁਪਏ ਪ੍ਰਤੀ ਬੀਐਚਪੀ ਦੇ ਹਿਸਾਬ ਨਾਲ ਸਰਵਿਸ ਕੁਨੈਕਸ਼ਨ ਚਾਰਜਿਜ਼ ਦੇਣੇ ਪੈਂਦੇ ਸਨ। ਹੁਣ ਇਸ ਰਕਮ ਨੂੰ ਘਟਾ ਕੇ ਸਿਰਫ਼ 2,500 ਰੁਪਏ ਪ੍ਰਤੀ ਬੀਐਚਪੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ, ਸਕਿਓਰਿਟੀ ਡਿਪਾਜ਼ਿਟ ਨੂੰ ਵੀ 400 ਰੁਪਏ ਤੋਂ ਘਟਾ ਕੇ 200 ਰੁਪਏ ਪ੍ਰਤੀ ਬੀਐਚਪੀ ਕਰ ਦਿੱਤਾ ਗਿਆ ਹੈ। ਸ. ਸੌਂਦ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਇੱਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ। ਸਕੀਮ ਦੀ ਮਿਆਦ ਦੌਰਾਨ, ਗੈਰ-ਅਧਿਕਾਰਤ ਵਾਧੂ ਲੋਡ ‘ਤੇ ਕੋਈ ਜੁਰਮਾਨਾ ਜਾਂ ਲੋਡ ਸਰਚਾਰਜ ਨਹੀਂ ਲਗਾਇਆ ਜਾਵੇਗਾ, ਭਾਵੇਂ ਇਸ ਲੋਡ ਬਾਰੇ ਕਿਸਾਨਾਂ ਵੱਲੋਂ ਖੁਦ ਦੱਸਿਆ ਗਿਆ ਹੋਵੇ ਜਾਂ ਨਿਰੀਖਣ ਦੌਰਾਨ ਪਤਾ ਲੱਗਿਆ ਹੋਵੇ। ਇਸ ਨਾਲ ਕਿਸਾਨ ਬਿਨਾਂ ਕੋਈ ਵਾਧੂ ਜੁਰਮਾਨਾ ਦਿੱਤੇ ਆਪਣੇ ਟਿਊਬਵੈੱਲਾਂ ਦੇ ਲੋਡ ਨੂੰ ਰੈਗੂਲਰ ਕਰ ਸਕਣਗੇ।

ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਧਾਈ ਗਈ ਮਿਆਦ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ 29 ਦਸੰਬਰ, 2026 ਤੋਂ ਪਹਿਲਾਂ ਨਿਰਧਾਰਤ ਨਿਯਮਾਂ ਅਨੁਸਾਰ ਆਪਣੇ ਖੇਤੀਬਾੜੀ ਟਿਊਬਵੈੱਲਾਂ ‘ਤੇ ਮੌਜੂਦ ਗੈਰ-ਅਧਿਕਾਰਤ ਵਾਧੂ ਲੋਡ ਨੂੰ ਰੈਗੂਲਰ ਕਰਵਾ ਲੈਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ : ਡਿਪਟੀ ਕਮਿਸ਼ਨਰ

ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.