Facebook-f Youtube X-twitter

ਕੱਲ੍ਹ 15 ਨਵੰਬਰ ਨੂੰ ਸਵੈ ਗਣਨਾ ਸ਼ੁਰੂ ਹੋਵੇਗੀ-ਡਿਪਟੀ ਕਮਿਸ਼ਨਰ ਗੁਰਦਾਸਪੁਰ 

16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ ਗਣਨਾ ਕਰ ਸਕਣਗੇ 

ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ੍ਹ16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਕੀਤੀ ਜਾ ਸਕੇਗੀ, ਜਦਕਿ ਮੁੱਖ ਪੜਾਅ ਤਹਿਤ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਇਸ ਕੌਮੀ ਕਾਰਜ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਅਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸੰਬਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ। 

ਇਸ ਸਬੰਧੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਅਤੇ ਗਣਨਾਕਾਰਾਂ ਵੱਲੋਂ ਪੁੱਛੀ ਗਈ ਜਾਣਕਾਰੀ ਸਹੀ ਅਤੇ ਮੁਕੰਮਲ ਮੁਹੱਈਆ ਕਰਵਾਉਣ। 

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਕੱਲ੍ਹ 16 ਨਵੰਬਰ ਤੋਂ ਮਿਤੀ 30 ਨਵੰਬਰ 2026 ਤੱਕ ਕੀਤੀ ਜਾ ਸਕੇਗੀ। ਇਸ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ। ਇਸ ਨਾਲ ਜਨਗਣਨਾ ਪ੍ਰਕਿਰਿਆ ਵਿੱਚ ਲੋਕਾਂ ਦੀ ਭਾਗੀਦਾਰੀ ਵਧੇਗੀ ਅਤੇ ਡਿਜੀਟਲ ਸਹੂਲਤਾਂ ਨੂੰ ਵੀ ਉਤਸ਼ਾਹ ਮਿਲੇਗਾ। 

ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਲੋਕਾਂ ਵੱਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ਵਿੱਚ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.