Facebook-f Youtube X-twitter

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼, ਇਰਾਦਾ ਕਤਲ ਦੀ ਗੁੱਥੀ ਵੀ ਸੁਲਝਾਈ; 9 ਵਿਅਕਤੀ 5 ਪਿਸਤੌਲ ਅਤੇ 4 ਕਿਲੋ ਹੈਰੋਇਨ ਸਮੇਤ ਕਾਬੂ

— ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀ.ਜੀ.ਪੀ. ਗੌਰਵ ਯਾਦਵ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਜੇ ਕੁਮਾਰ ਨੂੰ ਉਸਦੇ ਹੈਂਡਲਰ ਵੱਲੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ: ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ

ਚੰਡੀਗੜ੍ਹ/ਅੰਮ੍ਰਿਤਸਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਇਰਾਦਾ ਕਤਲ ਤੇ ਲੁੱਟ-ਖੋਹ ਦੇ ਸਨਸਨੀਖੇਜ਼ ਮਾਮਲੇ ਨੂੰ ਵੀ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਪੰਜ ਗੈਰ-ਕਾਨੂੰਨੀ ਪਿਸਤੌਲ ਜਿਨ੍ਹਾਂ ਵਿੱਚ ਦੋ .32 ਬੋਰ ਪਿਸਤੌਲ, ਇੱਕ 9 ਐਮਐਮ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਇੱਕ ਗਲੋਕ 9 ਐਮਐਮ ਪਿਸਤੌਲ ਸ਼ਾਮਲ ਹੈ, ਸਮੇਤ ਨੌਂ ਜ਼ਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਕਾਬੂ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ (34) ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ; ਮਲਕੀਤ ਸਿੰਘ ਉਰਫ਼ ਮੀਤਾ (27) ਵਾਸੀ ਪਿੰਡ ਚਵਿੰਡਾ ਕਲਾਂ, ਅੰਮ੍ਰਿਤਸਰ; ਸੁਖਦੇਵ ਸਿੰਘ ਉਰਫ ਸੁੱਖ (24) ਵਾਸੀ ਪਿੰਡ ਨੌਸ਼ਹਿਰਾ ਧੌਲਾ, ਤਰਨ ਤਾਰਨ; ਕਰਨਦੀਪ ਸਿੰਘ ਉਰਫ਼ ਕਾਲੂ (24) ਵਾਸੀ ਪਿੰਡ ਰਾਜਾਤਾਲ, ਅੰਮ੍ਰਿਤਸਰ; ਰੋਹਿਤ ਉਰਫ ਚੋਹੀ (21) ਅਤੇ ਕਵੀਜੀਤ ਸਿੰਘ (21) ਦੋਵੇਂ ਵਾਸੀ ਖੰਡਵਾਲਾ ਅੰਮ੍ਰਿਤਸਰ; ਸੰਜੇ ਕੁਮਾਰ ਉਰਫ ਮੋਟਾ (24) ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਕਈ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੋਰ ਸਾਥੀਆਂ ਦੀ ਪਛਾਣ ਕਰਨ, ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਆਪਕ ਅਪਰਾਧਿਕ ਨੈਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪਰੇਸ਼ਨ ਦੌਰਾਨ, ਥਾਣਾ ਕੈਂਟ ਦੀ ਪੁਲਿਸ ਟੀਮ ਨੇ ਖਾਸ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਜਿਹਨਾਂ ਵਿੱਚ ਮਲਕੀਤ ਸਿੰਘ ਉਰਫ਼ ਮੀਤਾ, ਸੁਖਦੇਵ ਸਿੰਘ ਉਰਫ਼ ਸੁੱਖ, ਕਰਨਦੀਪ ਸਿੰਘ ਉਰਫ਼ ਕਾਲੂ ਅਤੇ ਦੋ ਨਾਬਾਲਗ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ, ਚਾਰ ਜ਼ਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਦੂਜੇ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ .32 ਬੋਰ ਦੇ ਦੋ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਤੀਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਵਿਅਕਤੀਆਂ—ਰੋਹਿਤ ਉਰਫ਼ ਚੋਹੀ, ਕਵੀਜੀਤ ਸਿੰਘ ਅਤੇ ਸੰਜੇ ਉਰਫ਼ ‘ਮੋਟਾ’—ਨੂੰ ਗ੍ਰਿਫ਼ਤਾਰ ਕਰਕੇ ਇਰਾਦਾ ਕਤਲ ਅਤੇ ਲੁੱਟ-ਖੋਹ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਗਲੋਕ 9ਐਮਐਮ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਪ੍ਰਾਪਤ ਜਾਣਕਾਰੀ ਅਨੁਸਾਰ, ਤਿੰਨ ਅਣਪਛਾਤੇ ਹਮਲਾਵਰਾਂ ਨੇ ਸ਼ਿਕਾਇਤਕਰਤਾ ਇੰਦਰਪ੍ਰੀਤ ਸਿੰਘ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਸਦੀ ਲੱਤ ਜ਼ਖਮੀ ਹੋ ਗਈ ਸੀ। ਹਮਲਾਵਰ ਉਸ ਕੋਲੋਂ 3,000 ਰੁਪਏ, ਇੱਕ ਨਕਲੀ ਕੜਾ ਅਤੇ ਇੱਕ ਅੰਗੂਠੀ ਖੋਹ ਕੇ ਫਰਾਰ ਹੋ ਗਏ ਸਨ। ਇਸ ਸਬੰਧੀ ਥਾਣਾ ਏ-ਡਿਵੀਜ਼ਨ  ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਸੰਜੇ ਕੁਮਾਰ ਨੂੰ ਵਿਦੇਸ਼ ਵਿੱਚ ਬੈਠੇ ਉਸਦੇ ਸੰਚਾਲਕਾਂ  ਵੱਲੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ।

ਇਸ ਸਬੰਧੀ, ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਮਾਮਲਾ ਮਿਤੀ 12.11.2026 ਨੂੰ ਐਫ.ਆਈ.ਆਰ. ਨੰਬਰ 211 ਤਹਿਤ ਆਰਮਜ਼ ਐਕਟ ਦੀਆਂ ਧਾਰਾਵਾਂ 25(6,7,8), ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਅਤੇ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 78 ਤਹਿਤ ਥਾਣਾ ਕੈਂਟ ਵਿਖੇ; ਦੂਜਾ ਮਾਮਲਾ ਮਿਤੀ 12.11.2026 ਨੂੰ ਐਫ.ਆਈ.ਆਰ. ਨੰਬਰ 212 ਤਹਿਤ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਕੈਂਟ ਵਿਖੇ ਅਤੇ ਤੀਜਾ ਮਾਮਲਾ ਮਿਤੀ 04.11.2026 ਨੂੰ ਐਫ.ਆਈ.ਆਰ. ਨੰਬਰ 163 ਤਹਿਤ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 125-ਬੀ, 304(2), 126(2), 3(5), ਅਤੇ 317(2) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਏ-ਡਿਵੀਜ਼ਨ ਵਿਖੇ ਵਿਖੇ ਦਰਜ ਕੀਤਾ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.