Facebook-f Youtube X-twitter

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਲਗਾਤਾਰ ਕਾਰਵਾਈ

ਗਿੱਦੜਬਾਹਾ ਵਿਖੇ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ ਚਲਾਇਆ ਗਿਆ, ਸ਼ੱਕੀ ਵਿਅਕਤੀਆਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਟਿਕਾਣਿਆਂ ਦੀ ਕੀਤੀ ਗਈ ਬਾਰੀਕੀ ਨਾਲ ਜਾਂਚ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਲੜੀ ਤਹਿਤ ਅੱਜ ਗਿੱਦੜਬਾਹਾ ਇਲਾਕੇ ਵਿੱਚ ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ. ਗਿੱਦੜਬਾਹਾ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਗਿੱਦੜਬਾਹਾ ਸਮੇਤ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ CASO (Cordon and Search Operation) ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਦਾ ਗਠਨ ਕਰਕੇ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਟਿਕਾਣਿਆਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ। ਇਹ ਸਰਚ ਅਭਿਆਨ ਸਵੇਰ ਸਮੇਂ ਸ਼ੁਰੂ ਕੀਤਾ ਗਿਆ, ਜੋ ਲਗਾਤਾਰ ਜਾਰੀ ਹੈ।

ਇਸ ਕਾਰਵਾਈ ਦੌਰਾਨ ਵੀ.ਡੀ.ਸੀ. ਮੈਂਬਰਾਂ ਅਤੇ ਆਮ ਲੋਕਾਂ ਵੱਲੋਂ ਦਿੱਤੀ ਗਈ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਨਸ਼ਿਆਂ ਨਾਲ ਸਬੰਧਤ ਮੁਕੱਦਮੇ ਦਰਜ ਹਨ ਜਾਂ ਜਿਨ੍ਹਾਂ ਦੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਸੀ, ਉਨ੍ਹਾਂ ਦੇ ਘਰਾਂ ਅਤੇ ਹੋਰ ਸ਼ੱਕੀ ਟਿਕਾਣਿਆਂ ਦੀ ਵੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਇਲਾਕੇ ਵਿੱਚ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ।

ਇਸ ਸਰਚ ਅਭਿਆਨ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣਾ, ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਕਾਇਮ ਕਰਨਾ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਮਾਹੌਲ ਮੁਹੱਈਆ ਕਰਵਾਉਣਾ ਹੈ।

ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਲਈ ਮੁਫ਼ਤ ਇਲਾਜ ਦੀ ਸਹੂਲਤ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਹੈ ਅਤੇ ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਨੂੰ ਮੁੜ ਬਿਹਤਰ ਬਣਾਉਣਾ ਚਾਹੁੰਦਾ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਅਜਿਹੇ ਵਿਅਕਤੀਆਂ ਨੂੰ ਲੋੜ ਅਨੁਸਾਰ ਸਰਕਾਰੀ ਹਸਪਤਾਲਾਂ ਅਤੇ ਡੀ-ਐਡੀਕਸ਼ਨ ਸੈਂਟਰਾਂ ਵਿਖੇ ਇਲਾਜ ਲਈ ਭੇਜ ਕੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਨਸ਼ਾ ਛੁਡਾਊ ਇਲਾਜ ਸਹੂਲਤਾਂ ਦਾ ਲਾਭ ਦਿਵਾਇਆ ਜਾਵੇਗਾ।ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਅਪਰਾਧੀ ਸਮਝਣ ਦੀ ਬਜਾਏ ਉਨ੍ਹਾਂ ਨੂੰ ਇਲਾਜ ਅਤੇ ਪੁਨਰਵਾਸ ਵੱਲ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ। ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.