Facebook-f Youtube X-twitter

ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ ਤੱਕ, ਲੋਕ ਪੋਰਟਲ https://se.census.gov.in/  ’ਤੇ ਲਾਗਇਨ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਭਰ ਸਕਦੇ ਹਨ

ਬਟਾਲਾ:- ਐੱਸ ਡੀ ਐੱਮ ਬਟਾਲਾ, ਸ੍ਰੀਮਤੀ ਜਸੋਤਸਨਾ ਸਿੰਘ ਨੇ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਮੁਹਿੰਮ ਵਿੱਚ ਲੋਕਾਂ ਨੂੰ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਸਵੈ-ਗਣਨਾ ਵਿੱਚ ਲੋਕ ਵੱਧ ਤੋਂ ਖੁਦ ਸ਼ਮੂਲੀਅਤ ਕਰਨ।

ਉਨ੍ਹਾਂ ਨੇ ਕਿਹਾ ਕਿ ਜਨਗਣਨਾ-2027 ਦੀ ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ ਤੱਕ ਸਰਕਾਰ ਵੱਲੋਂ ਆਨਲਾਈਨ ਪੋਰਟਲ ਖੋਲਿਆ ਗਿਆ ਹੈ। ਜਿਸ ਤਹਿਤ ਲੋਕ ਪੋਰਟਲ https://se.census.gov.in/  ’ਤੇ ਲਾਗਇਨ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਸਹੀ ਅਤੇ ਸੁਵਿਧਾਜਨਕ ਢੰਗ ਨਾਲ ਦਰਜ ਕਰਨ ਦਾ ਮੌਕਾ ਮਿਲੇਗਾ। ਜਿਸ ਰਾਹੀਂ ਨਾਗਰਿਕ ਆਪਣੀ ਸਾਰੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਤੋ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਸ ਸਹੂਲਤ ਦਾ ਲਾਭ ਲੈਣ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਜਿੰਨੀ ਵੀ ਜਨਗਣਨਾ ਹੋਵੇਗੀ, ਉਸ ਦੇ ਆਧਾਰ ਤੇ ਹੀ ਸਾਡੇ, ਸਕੂਲ, ਹਸਪਤਾਲ ਅਤੇ ਸੜਕਾਂ ਦਾ ਜੋ ਵੀ ਵਿਕਾਸ ਹੋਵੇਗਾ, ਉਹ ਸਾਡੀ ਜਣਗਣਨਾ ਤੇ ਹੀ ਨਿਰਭਰ ਹੋਵੇਗਾ। ਉਨ੍ਹਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਸਹੀ ਜਾਣਕਾਰੀ ਦਿੱਤੀ ਜਾਵੇ। ਆਪਣੇ ਆਂਢ-ਗੁਆਂਢ ਨੂੰ ਵੀ ਇਸ ਬਾਰੇ ਦੱਸਿਆ ਜਾਵੇ, ਤਾਂ ਜੋ ਹਰੇਕ ਨਾਗਰਿਕ ਆਪਣੀ ਜਾਣਕਾਰੀ ਪੋਰਟਲ ਰਾਹੀਂ ਸਾਂਝੀ ਕਰ ਸਕੇ ਅਤੇ ਕੋਈ ਵਾਂਝਾ ਨਾ ਰਹਿ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.