Facebook-f Youtube X-twitter

ਪਿੰਡ-ਪਿੰਡ ਜਾ ਕੇ ਜਨਗਣਨਾ ਵੈਨ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਸ੍ਰੀ ਮੁਕਤਸਰ ਸਾਹਿਬ: ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜ਼ੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਣਗਣਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵਧਾਈਆਂ ਸਮੇਤ ਹੋਰ ਨਾਲ ਲਗਦੇ ਕਈ ਪਿੰਡਾਂ ਵਿੱਚ ਡਿਜ਼ੀਟਲ ਜਨਗਣਨਾ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ-2027 ਤਹਿਤ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ਜਾਂ ਬਾਰ ਕੋਡ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।

ਇਸ ਤੋਂ ਇਲਾਵਾ 19 ਨਵੰਬਰ ਨੂੰ ਜਾਗਰੂਕਤਾ ਵੈਨ ਰਾਹੀਂ ਚੱਕ ਦੂਹੇਵਾਲਾ, ਸੋਥਾ, ਮਹਿਰਾਜਵਾਲਾ, ਧਿਗਾਣਾ, ਫੂਲੇਵਾਲਾ, ਦਬੜਾ, ਤਾਮਕੋਟ, ਚੱਕ ਤਾਮਕੋਟ, ਲਖਮੀਰੇਆਣਾ, ਖੁੰਨਣ ਕਲਾਂ, ਭੁੱਲਰ, ਬਰਕੰਦੀ, ਸੰਗੂਧੌਣ, ਗੋਨੋਆਣਾ, ਵੰਗਲ, ਵੱਟੂ, ਸ਼ਿਵਪੁਰ ਕੁਕਰੀਆਂ ਅਤੇ ਨਜ਼ਾਬਤ ਕੁਕਰੀਆਂ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ।

ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.