Facebook-f Youtube X-twitter

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

-ਭਾਖੜਾ ਨਹਿਰ ਦੇ ਕਿਨਾਰਿਆਂ ਦੀ ਸੁਰੱਖਿਆ ਅਤੇ ਪੁਲ ਦੀ ਮੁੜ ਉਸਾਰੀ ਪ੍ਰਸ਼ਾਸਨ ਦੀ ਮੁੱਖ ਤਰਜੀਹ – ਹਿਮਾਂਸ਼ੂ ਜੈਨ

-ਐੱਨ.ਐੱਚ.ਏ.ਆਈ. ਅਧਿਕਾਰੀਆਂ ਨਾਲ ਬੈਠਕ ਕਰਕੇ ਪੁਲ ਸਬੰਧੀ ਰਿਪੋਰਟ ਮੰਗੀ, ਮੁੜ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼

ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਸਵੇਰੇ ਐੱਨ.ਐੱਚ.-64 (ਨਵਾਂ ਐੱਨ.ਐੱਚ.-07) ਦੇ ਪਟਿਆਲਾ ਬਾਈਪਾਸ ਸੈਕਸ਼ਨ ’ਤੇ ਭਾਖੜਾ ਮੇਨ ਲਾਈਨ ਨਹਿਰ ਉਪਰ ਪਸਿਆਣਾ ਨੇੜੇ ਸਥਿਤ 60 ਮੀਟਰ ਲੰਬੇ ਸਟੀਲ ਟਰੱਸ ਬ੍ਰਿਜ ਦੇ ਟੁੱਟਣ ਦੀ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ, ਜਦਕਿ ਜ਼ਖ਼ਮੀ ਟਰੱਕ ਚਾਲਕ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ. ਗੁਰਦੇਵ ਸਿੰਘ, ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨ ਬੈਂਸ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀ ਵੀ ਮੌਜੂਦ ਸਨ।

ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਭਾਖੜਾ ਨਹਿਰ ਦੇ ਕਿਨਾਰਿਆਂ ਨੂੰ ਸੁਰੱਖਿਅਤ ਬਣਾਉਣਾ ਅਤੇ ਪੁਲ ਦੀ ਮੁੜ ਉਸਾਰੀ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵਿੱਚ ਜਲ ਸਰੋਤ (ਸਿੰਚਾਈ) ਵਿਭਾਗ ਵੱਲੋਂ ਭਾਖੜਾ ਨਹਿਰ ਵਿੱਚ ਪਾਣੀ ਦਾ ਪੱਧਰ ਘਟਾ ਕੇ ਨਹਿਰ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਟੁੱਟੇ ਹੋਏ ਪੁਲ ਦਾ ਮਲਬਾ ਅਤੇ ਲੋਹੇ ਦਾ ਢਾਂਚਾ ਤੁਰੰਤ ਹਟਾਇਆ ਜਾਵੇ ਅਤੇ ਸੜਕ ’ਤੇ ਆਵਾਜਾਈ ਬਹਾਲ ਕਰਨ ਲਈ ਪੁਲ ਦੀ ਮੁੜ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਹਾਦਸੇ ਦਾ ਸ਼ਿਕਾਰ ਹੋਏ ਟਰੱਕ ਨੂੰ ਲੱਗੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਭੇਜੀ ਗਈ। ਪੁਲਿਸ ਵੱਲੋਂ ਆਵਾਜਾਈ ਨੂੰ ਨਿਯੰਤਰਿਤ ਕੀਤਾ ਗਿਆ ਅਤੇ ਹੋਰ ਬਚਾਅ ਟੀਮਾਂ ਵੀ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਐੱਨ.ਐੱਚ.ਏ.ਆਈ. ਦੇ ਡਿਪਟੀ ਜਨਰਲ ਮੈਨੇਜਰ ਵਿਪੁਨ ਮਹਿਤਾ ਅਤੇ ਪ੍ਰਾਜੈਕਟ ਡਾਇਰੈਕਟਰ ਅਮਿਤ ਓਝਾ ਨਾਲ ਬੈਠਕ ਕਰਕੇ ਪੁਲ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੈਜਿਸਟ੍ਰੇਟੀ ਜਾਂਚ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੜਕ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਵਾਜਾਈ ਨੂੰ ਸਰਵਿਸ ਰੋਡ ਵੱਲ ਮੋੜ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਅਨੁਸਾਰ ਨੁਕਸਾਨੇ ਗਏ ਪੁਲ ਵਾਲੀ ਥਾਂ ’ਤੇ ਆਵਾਜਾਈ ਬਹਾਲ ਕਰਨ ਲਈ 60 ਮੀਟਰ ਸਪੈਨ ਵਾਲੇ ਬੇਲੀ ਬ੍ਰਿਜ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਆਵਾਜਾਈ ਮੁੜ ਜਲਦੀ ਸ਼ੁਰੂ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਐੱਨ.ਐੱਚ.ਏ.ਆਈ. ਵੱਲੋਂ ਪੁਲ ਢਹਿਣ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਧਾਰਾਤਮਕ ਉਪਾਅ ਸੁਝਾਉਣ ਵਾਸਤੇ ਇੱਕ ਮਾਹਿਰ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.