ਬਾਈਕ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਦਾ ਸੰਦੇਸ਼ ਦਿੱਤਾ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇਗਾ- ਅੰਮਿ੍ਤ ਕਲਸੀ, ਮਨਦੀਪ ਗਿੱਲ, ਚੇਅਰਮੈਨ ਮਾਨਿਕ ਮਹਿਤਾ
ਬਟਾਲਾ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਵਿਖੇ ਵਿਸ਼ਾਲ ਬਾਈਕ ਰੈਲੀ ਕੱਢੀ ਗਈ। ਉਸਮਾਨਪੁਰ ਸਿਟੀ ਬਟਾਲਾ ਤੋਂ ਸ਼ੁਰੂ ਹੋਈ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੰਕਲਪ ਲਿਆ।
ਬਾਈਰ ਰੈਲੀ ਉਸਮਾਨਪੁਰ ਸਿਟੀ ਬਟਾਲਾ ਰਿਹਾਇਸ਼ ਵਿਧਾਇਕ ਬਟਾਲਾ ਦੇ ਤੋਂ ਸ਼ੁਰੂ ਹੋ ਕੇ ਜੀ.ਟੀ.ਰੋਡ ਤੋਂ ਗਾਂਧੀ ਕੈਂਪ, ਗਾਂਧੀ ਕੈਂਪ ਤੋਂ ਵਾਇਆ ਪੁਲਿਸ ਲਾਈਨ ਰੋਡ ਪੁਲਿਸ ਪੋਸਟ ਸਿੰਬਲ ਚੌਂਕ, ਵਿਸ਼ਾਲ ਮੈਗਾ ਮਾਰਟ ਤੋਂ ਆਰ.ਆਰ. ਬਾਵਾ ਕਾਲਜ, ਜੱਸਾ ਸਿੰਘ ਰਾਮਗੜ੍ਹੀਆਂ ਹਾਲ ਤੋਂ ਲਵ-ਕੁਸ਼ ਚੌਂਕ, ਖਜੂਰੀ ਗੇਟ ਤੋਂ ਡੀ.ਏ.ਵੀ. ਕਾਲਜ, ਡੀ.ਏ.ਵੀ. ਕਾਲਜ ਤੋਂ ਬੈਰਿੰਗ ਕਾਲਜ, ਬੈਰਿੰਗ ਕਾਲਜ ਤੋਂ ਵਿਸ਼ਾਲ ਮੈਗਾ ਮਾਰਟ, ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ, ਕਾਹਨੂੰਵਾਨ ਚੁੰਗੀ ਤੋਂ ਪੋਲੀਟੈਕਨਿਕ ਕਾਲਜ, ਕਾਹਨੂੰਵਾਨ ਰੋਡ ਤੋਂ ਵਾਪਸ ਉਸਮਾਨਪੁਰ ਸਿਟੀ ਵਿੱਚ ਪਹੁੰਚ ਕੇ ਸਮਾਪਤ ਹੋਈ।
ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ, ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਜ਼ਿਲ੍ਹਾ ਪਰੀਸ਼ਦ ਗੁਰਦਾਸਪੁਰ, ਮਨਦੀਪ ਸਿੰਘ ਗਿੱਲ, ਸੀਨੀਅਰ ਵਾਈਸ ਪ੍ਰਧਾਨ ਮੈਨੇਜਰ ਅਤਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਪਿੰਟਾ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਅਨਮੋਲ ਰੰਧਾਵਾ ਵਾਈਸ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਚੇਅਰਮੈਨ ਗਗਨਦੀਪ ਸਿੰਘ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਸਮੇਤ ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਆਦਿ ਮੌਜੂਦ ਸਨ।
ਰੈਲੀ ਨੂੰ ਸੰਬੋਧਨ ਕਰਦਿਆਂ ਅੰਮਿ੍ਤ ਕਲਸੀ, ਮਨਦੀਪ ਸਿੰਘ ਗਿੱਲ, ਚੇਅਰਮੈਨ ਮਾਨਿਕ ਮਹਿਤਾ, ਅਨਮੋਲ ਰੰਧਾਵਾ ਤੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਅਗਵਾਈ ਵਿੱਚ ਅੱਜ ਬਟਾਲਾ ਵਿਖੇ ਬਾਈਕ ਰੈਲੀ ਕੱਢੀ ਗਈ ਹੈ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋਕ ਲਹਿਰ ਦਾ ਰੂਪ ਦੇਣ ਦੇ ਉਦੇਸ਼ ਨਾਲ ਅੱਜ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਵਿੱਚ ਵਿਸ਼ਾਲ ਬਾਈਕ ਰੈਲੀ ਕੱਢੀ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਵੱਡੀ ਲੋਕ ਲਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਹਰ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।
ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਤੋਂ ਕੱਢੀ ਗਈ ਇਹ ਬਾਈਕ ਰੈਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੈਸਲਾਕੁੰਨ ਪੜਾਅ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਜੁੜਨ ਨਾਲ ਇਸ ਨੂੰ ਵੱਡੀ ਸਫਲਤਾ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਸ ਬਾਈਕ ਰੈਲੀ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਹ ਰੈਲੀ ਆਮ ਲੋਕਾਂ ਤੱਕ ਨਸ਼ਿਆਂ ਵਿਰੁੱਧ ਮਜ਼ਬੂਤ ਸੁਨੇਹਾ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਪੈਦਾ ਕਰੇਗੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਵੱਧ ਚੜ੍ਹ ਕੇ ਯੋਗਦਾਨ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਰਣਜੀਤ ਸਿੰਘ, ਸੀਨੀਅਰ ਆਗੂ ਪਰਦੀਪ ਕੁਮਾਰ, ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬਮਾਰਾਹ, ਚੇਅਰਮੈਨ ਜਗਜੀਤ ਸਿੰਘ, ਹਲਕਾ ਕੁਆਰਡੀਨੇਟਰ ਦੀਨਾਨਗਰ ਰਾਜੀਵ ਸੈਣੀ, ਪ੍ਰਧਾਨ ਵੀਨੂੰ, ਅਜਮੇਰ ਸਿੰਘ ਬੰਟੀ, ਗੁਰਜੀਤ ਸਿੰਘ ਸੁੰਦਰ ਨਗਰ, ਅਮਰੀਕ ਸਿੰਘ ਲੰਬੜਦਾਰ, ਦਵਿੰਦਰ ਸਿੰਘ ਸੋਨੂੰ, ਦਾਸ ਕਰਨ ਸੰਧੂ, ਜਗਤਪਾਲ ਮਹਾਜਨ, ਸੰਧੂ ਭੱਟੀ, ਸੂਬੇਦਾਰ ਬਲਜਿੰਦਰ ਸਿੰਘ, ਹੈਪੀ ਸਰਪੰਚ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਸੁਖਜਿੰਦਰ ਕੁਮਾਰ, ਰਣਬੀਰ ਸਿੰਘ ਰਾਣਾ ਤੋੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।