Facebook-f Youtube X-twitter

ਬਾਲ ਅਤੇ ਕਿਸ਼ੋਰ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਅਚਨਚੇਤ ਛਾਪੇਮਾਰੀ

ਬੱਚਿਆਂ ਦੇ ਹੱਥਾਂ ਵਿੱਚ ਕਿਤਾਬਾਂ ਚੰਗੀਆਂ ਲੱਗਦੀਆਂ ਹਨ, ਔਜ਼ਾਰ ਨਹੀਂ : ਕਿਰਤ ਇੰਸਪੈਕਟਰ

ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ, ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਬਾਲ ਅਤੇ ਕਿਸ਼ੋਰ ਮਜ਼ਦੂਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਅਚਨਚੇਤ ਛਾਪੇਮਾਰੀ ਕਰਕੇ 18 ਸਾਲ ਤੋਂ ਘੱਟ ਉਮਰ ਦੇ ਬਾਲ ਅਤੇ ਕਿਸ਼ੋਰ ਕਿਰਤੀਆਂ ਸਬੰਧੀ ਜਾਂਚ ਕੀਤੀ ਗਈ। ਇਹ ਕਾਰਵਾਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਕਿਰਤ ਤੇ ਸੁਲਾਹ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ।

ਛਾਪੇਮਾਰੀ ਦੌਰਾਨ ਸਬੰਧਤ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਚੇਤਾਵਨੀ ਦਿੱਤੀ ਗਈ ਕਿ ਭਵਿੱਖ ਵਿੱਚ ਕਿਸੇ ਵੀ ਬੱਚੇ ਜਾਂ ਕਿਸ਼ੋਰ ਨੂੰ ਕਾਨੂੰਨ ਦੇ ਉਲਟ ਕੰਮ ’ਤੇ ਨਾ ਰੱਖਿਆ ਜਾਵੇ ਅਤੇ ਖ਼ਾਸ ਤੌਰ ’ਤੇ ਖ਼ਤਰਨਾਕ ਅਦਾਰਿਆਂ ਵਿੱਚ ਬਾਲ ਅਤੇ ਕਿਸ਼ੋਰ ਕਿਰਤੀਆਂ ਤੋਂ ਕੰਮ ਨਾ ਕਰਵਾਇਆ ਜਾਵੇ।

ਇਸ ਮੌਕੇ ਕਿਰਤ ਇੰਸਪੈਕਟਰ ਸ੍ਰੀ ਟਿੰਕੂ ਜੈਨ ਨੇ ਬਾਲ ਅਤੇ ਕਿਸ਼ੋਰ ਮਜ਼ਦੂਰੀ (ਪਾਬੰਦੀ ਅਤੇ ਨਿਯਮ) ਸੋਧ ਐਕਟ, 2016 ਤਹਿਤ ਲਗਾਈਆਂ ਗਈਆਂ ਪਾਬੰਦੀਆਂ, ਸਜ਼ਾਵਾਂ ਅਤੇ ਜੁਰਮਾਨਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਹੱਥਾਂ ਵਿੱਚ ਕਿਤਾਬਾਂ ਚੰਗੀਆਂ ਲੱਗਦੀਆਂ ਹਨ, ਔਜ਼ਾਰ ਨਹੀਂ ਅਤੇ ਉਨ੍ਹਾਂ ਦੇ ਮੋਢਿਆਂ ’ਤੇ ਸਕੂਲ ਦਾ ਬਸਤਾ ਸੋਹਣਾ ਲੱਗਦਾ ਹੈ, ਜ਼ਿੰਮੇਵਾਰੀਆਂ ਦਾ ਬੋਝ ਨਹੀਂ।

ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਸਿਰਫ਼ ਇੱਕ ਸਮਾਜਿਕ ਬੁਰਾਈ ਨਹੀਂ, ਸਗੋਂ ਬੱਚਿਆਂ ਦੇ ਬਚਪਨ, ਸੁਪਨਿਆਂ ਅਤੇ ਭਵਿੱਖ ਨਾਲ ਹੋਣ ਵਾਲਾ ਅਨਿਆਂ ਹੈ। ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ, ਖੇਡਣ ਅਤੇ ਆਪਣੇ ਸੁਪਨੇ ਪੂਰੇ ਕਰਨ ਦਾ ਅਧਿਕਾਰ ਹੈ। ਗਰੀਬੀ ਜਾਂ ਮਜਬੂਰੀ ਦੇ ਨਾਂ ’ਤੇ ਕਿਸੇ ਵੀ ਬੱਚੇ ਤੋਂ ਉਸ ਦਾ ਬਚਪਨ ਖੋਹਣਾ ਜਾਇਜ਼ ਨਹੀਂ ਹੈ।

ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਅਸੀਂ ਉਨ੍ਹਾਂ ਦੇ ਹੱਥਾਂ ਵਿੱਚ ਕਲਮ ਦੀ ਬਜਾਏ ਮਜ਼ਦੂਰੀ ਦੇ ਔਜ਼ਾਰ ਦੇਵਾਂਗੇ ਤਾਂ ਇੱਕ ਬਿਹਤਰ ਸਮਾਜ ਦੀ ਨੀਂਹ ਨਹੀਂ ਰੱਖ ਸਕਾਂਗੇ। ਉਨ੍ਹਾਂ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਬਾਲ ਮਜ਼ਦੂਰੀ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ।

ਇਸ ਮੌਕੇ ਸਿਹਤ ਵਿਭਾਗ ਤੋਂ ਡਾ. ਯਸ਼ਪਾਲ, ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਸੁਖਦੇਵ ਸਿੰਘ ਅਤੇ ਏ.ਐੱਸ.ਆਈ. ਗੁਰਜੰਟ ਸਿੰਘ, ਸਿੱਖਿਆ ਵਿਭਾਗ ਤੋਂ ਸ੍ਰੀ ਸੰਦੀਪ ਸਿੰਘ ਅਤੇ ਕਿਰਤ ਵਿਭਾਗ ਤੋਂ ਸ੍ਰੀ ਸਵਰਨਜੀਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.