Facebook-f Youtube X-twitter

ਜਨਗਣਨਾ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵਿਨੋਦ ਕੁਮਾਰ ਯਾਦਵ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ, ਪਟਿਆਲਾ ਸ੍ਰੀ ਸੁਨੀਲ ਫੋਗਾਟ, IAS ਨਾਲ ਮੀਟਿੰਗ; ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸਵੈ-ਗਣਨਾ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਦੀ ਅਪੀਲ

ਪਟਿਆਲਾ:- ਜਨਗਣਨਾ ਓਪਰੇਸ਼ਨ ਪੰਜਾਬ , ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਸ੍ਰੀ ਵਿਨੋਦ ਕੁਮਾਰ ਯਾਦਵ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ, ਪਟਿਆਲਾ ਸ੍ਰੀ ਸੁਨੀਲ ਫੋਗਾਟ, IAS ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਚੱਲ ਰਹੀ ‘ਮਰਦਮਸ਼ੁਮਾਰੀ (Census) 2027’ ਦੇ ਦੂਜੇ ਪੜਾਅ (Phase 2) ਆਬਾਦੀ ਗਣਨਾ ਦੀਆਂ ਪ੍ਰਕਿਰਿਆਵਾਂ ਅਤੇ ਜ਼ਿਲ੍ਹੇ ਵਿੱਚ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਗਈ। ਇਸ ਮੀਟਿੰਗ ਵਿੱਚ ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਂਸਜ ਅਫ਼ਸਰ, ਪਟਿਆਲਾ ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਨ ਕੁਮਾਰ ਬਲਿਹਾਰ ਅਤੇ ਜ਼ਿਲ੍ਹਾ ਸੈਂਸਜ ਮਾਸਟਰ ਟ੍ਰੇਨਰ ਸ੍ਰੀ ਨਿਸ਼ੂ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਸ੍ਰੀ ਵਿਨੋਦ ਕੁਮਾਰ ਯਾਦਵ ਅਤੇ ਵਧੀਕ ਜ਼ਿਲ੍ਹਾ ਸੈਂਸਜ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਪ੍ਰਸ਼ਾਸਨਿਕ, ਤਕਨੀਕੀ ਅਤੇ ਜ਼ਮੀਨੀ ਪੱਧਰ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਡਿਜੀਟਲ ਮਰਦਮਸ਼ੁਮਾਰੀ ਤਹਿਤ ਸਵੈ-ਗਣਨਾ (Self-Enumeration) ਪੋਰਟਲ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਫੀਲਡ ਸਟਾਫ਼ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ ਸ੍ਰੀ ਸੁਨੀਲ ਫੋਗਾਟ, IAS ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਂਸਜ ਓਪਰੇਸ਼ਨ ਦੀ ਟੀਮ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਸੁਨੀਲ ਫੋਗਾਟ ਵੱਲੋਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਕਿ ਉਹ ਮਰਦਮਸ਼ੁਮਾਰੀ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦੇ ਹੋਏ ਸਵੈ-ਗਣਨਾ (Self-Enumeration) ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਰਾਹੀਂ ਨਾਗਰਿਕ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ, ਜਿਸ ਨਾਲ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਹੋਰ ਵੀ ਤੇਜ਼, ਸਰਲ ਅਤੇ ਪਾਰਦਰਸ਼ੀ ਬਣੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.