Facebook-f Youtube X-twitter

ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਦਾ ਸਫਲ ਆਯੋਜਨ

– ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ


ਪਟਿਆਲਾ:-
ਸਿੱਖਿਆ ਵਿਭਾਗ ਪਟਿਆਲਾ ਦੇ ਬਲਾਕ ਪਟਿਆਲਾ-2 ਵੱਲੋਂ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਹਨਾਂ ਵੱਖ-ਵੱਖ ਮੁਕਾਬਲਿਆਂ ਵਿੱਚ ਬਲਾਕ ਅਧੀਨ ਪੈਂਦੇ 60 ਦੇ ਕਰੀਬ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਮੁਕਾਬਲਿਆਂ ਦੇ ਆਯੋਜਨ ਨਾਲ ਵਿਦਿਆਰਥੀਆਂ ਅੰਦਰ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਵਿਸ਼ੇਸ਼ ਮਹੱਤਤਾ ਹੈ। ਉਹਨਾਂ ਕਿਹਾ ਕਿ ਜੇਕਰ ਬੱਚਾ ਪ੍ਰਾਇਮਰੀ ਲੈਵਲ ‘ਤੇ ਹੀ ਇਹੋ ਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਂਦਾ ਹੈ ਤਾਂ ਉਸ ਦਾ ਹੌਸਲਾ ਵੱਧਦਾ ਹੈ। 

ਵੱਖ-ਵੱਖ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਬਾਲ ਗੀਤ ਮੁਕਾਬਲੇ ਵਿੱਚ ਵਿਕਟੋਰੀਆ ਸੈਂਟਰ ਅਤੇ ਮਲਟੀਪਰਪਜ਼ ਸੈਂਟਰ ਨੇ ਪਹਿਲਾ ਸਥਾਨ, ਭਾਨਰਾ ਸੈਂਟਰ, ਮੈਣ ਸੈਂਟਰ ਅਤੇ ਘਾਸ ਮੰਡੀ ਸੈਂਟਰ ਨੇ ਦੂਜਾ ਸਥਾਨ ਹਾਸਿਲ ਕੀਤਾ। ਬੈਸਟ ਆਊਟ ਆਫ ਵੇਸਟ ਮੁਕਾਬਲੇ ਵਿੱਚ ਮਲਟੀਪਰਪਜ਼ ਸੈਂਟਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੁੰਦਰ ਲਿਖਾਈ ਮੁਕਾਬਲੇ ਵਿੱਚ ਘਾਸ ਮੰਡੀ ਸੈਂਟਰ ਨੇ ਪਹਿਲਾ, ਵਿਕਟੋਰੀਆ ਸੈਂਟਰ ਅਤੇ ਮਲਟੀਪਰਪਜ਼ ਸੈਂਟਰ ਨੇ ਦੂਜਾ ਸਥਾਨ ਹਾਸਿਲ ਕੀਤਾ। ਪਹਾੜੇ ਉਚਾਰਨ ਮੁਕਾਬਲੇ ਵਿੱਚ ਮੈਣ ਸੈਂਟਰ ਨੇ ਪਹਿਲਾ, ਮਲਟੀਪਰਪਜ਼ ਸੈਂਟਰ ਨੇ ਦੂਜਾ ਅਤੇ ਘਾਸ ਮੰਡੀ ਸੈਂਟਰ ਨੇ ਤੀਜਾ ਸਥਾਨ ਹਾਸਿਲ ਕੀਤਾ। ਚਿੱਤਰ ਕਲਾ ਮੁਕਾਬਲੇ ਵਿੱਚ ਮਲਟੀਪਰਪਜ਼ ਸੈਂਟਰ ਨੇ ਪਹਿਲਾ ਸਥਾਨ, ਭਾਨਰਾ ਸੈਂਟਰ ਨੇ ਦੂਜਾ ਸਥਾਨ ਅਤੇ ਵਿਕਟੋਰੀਆ ਸੈਂਟਰ ਨੇ ਤੀਜਾ ਸਥਾਨ ਹਾਸਿਲ ਕੀਤਾ। ਭਾਸ਼ਣ ਮੁਕਾਬਲੇ ਵਿੱਚ ਮਲਟੀਪਰਪਜ਼ ਸੈਂਟਰ ਨੇ ਪਹਿਲਾ ਸਥਾਨ, ਸੈਂਟਰ ਮੈਣ ਨੇ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਕਵਿਤਾ ਉਚਾਰਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਲੋਕ ਗੀਤ ਮੁਕਾਬਲੇ ਵਿੱਚ ਖੇੜੀ ਗੁੱਜਰਾਂ ਸੈਂਟਰ ਨੇ ਪਹਿਲਾ, ਵਿਕਟੋਰੀਆ ਸੈਂਟਰ ਨੇ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਕਹਾਣੀ ਸੁਣਾਉਣ ਮੁਕਾਬਲੇ ਵਿੱਚ ਵਿਕਟੋਰੀਆ ਸੈਂਟਰ ਨੇ ਪਹਿਲਾ, ਮਲਟੀਪਰਪਜ਼ ਸੈਂਟਰ ਨੇ ਦੂਜਾ ਅਤੇ ਖੇੜੀ ਗੁੱਜਰਾਂ ਸੈਂਟਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸੀਐਚਟੀ ਪੂਰਨ ਸਿੰਘ, ਸੀਐਚਟੀ ਸਤਵੰਤ ਕੌਰ, ਸੀਐਚਟੀ ਭੁਪਿੰਦਰ ਸਿੰਘ, ਸੀਐਚਟੀ ਬਿੰਦੂ ਬਾਲਾ, ਸੀਐਚਟੀ ਅਮਨਦੀਪ ਕੌਰ, ਸੀਐਚਟੀ ਰੇਖਾ ਵਰਮਾ, ਸੀਐਚਟੀ ਸੁਰੇਸ਼ ਕੁਮਾਰ ਅਤੇ ਬਲਾਕ ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.