Facebook-f Youtube X-twitter

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ

ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਐਕਸ-ਸੀਟੂ (Ex-Situ) ਵਿਧੀ ਰਾਹੀਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਜਾਇਜ਼ਾ ਲਿਆ ਅਤੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਤਕਨੀਕੀ ਨੁਕਤੇ ਸਾਂਝੇ ਕੀਤੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਪਿੰਡ ਲਾਲਗੜ੍ਹ ਵਿਖੇ ਇਨ-ਸੀਟੂ (In-Situ) ਵਿਧੀ ਰਾਹੀਂ ਕੀਤੀ ਜਾ ਰਹੀ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਇਸ ਵਿਧੀ ਦੇ ਲਾਭਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਦਿਆਂ ਕਣਕ ਦੀ ਬਿਜਾਈ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਹੀ ਮਿਲਾਉਣ ਨੂੰ ਤਰਜੀਹ ਦੇਣ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ, ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਿਸਾਨਾਂ ਅਤੇ ਵਾਤਾਵਰਨ ਦੋਵਾਂ ਦੇ ਹਿੱਤ ਵਿੱਚ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦਾ ਬੀਜ 50 ਫ਼ੀਸਦੀ ਸਬਸਿਡੀ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਉਤਸ਼ਾਹਿਤ ਕੀਤਾ ਜਾ ਸਕੇ।ਇਸ ਤੋਂ ਇਲਾਵਾ ਓਹਨਾ ਦਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਵਿਭਾਗ ਵੱਲੋਂ ਵੱਖ ਵੱਖ ਮਸ਼ੀਨਾਂ ਜਿਵੇਂ ਸੁਪਰਸੀਡਰ , ਮਲਚਰ, ਬੇਲਰ ਅਤੇ ਪਲਟਾਂਵੇਂ ਹਲ ਸਬਸੀਡੀ ਉਪਰ ਕਿਸਾਨਾਂ ਨੂੰ ਦਿੱਤੇ ਜਾਂਦੇ ਹਨ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸਮਾਣਾ ਸਤੀਸ਼ ਕੁਮਾਰ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ, ਜਗਦੀਪ ਸਿੰਘ, ਸਰਪੰਚ ਅੰਮ੍ਰਿਤ ਕੌਰ, ਗੁਰਪ੍ਰਤਾਪ ਸਿੰਘ, ਅੰਮ੍ਰਿਤਪਾਲ ਸਿੰਘ, ਅਜਮੇਰ ਸਿੰਘ, ਅਸ਼ੋਕੀ ਰਾਮ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ, ਨਿਸ਼ਾਂਤ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.