ਮਲੋਟ / ਸ੍ਰੀ ਮੁਕਤਸਰ ਸਾਹਿਬ:- ਪ੍ਰਿੰਸੀਪਲ ਸੈਂਸਸ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਡਿਜੀਟਲ ਜਨਗਣਨਾ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਡਿਜੀਵਟਲ ਜਾਗਰੂਕਤਾ ਵੈਨ ਰਾਹੀਂ ਪੰਨੀਵਾਲਾ ਫੱਤਾ, ਰਾਣੀਵਾਲਾ,ਬੋਦੀਵਾਲਾ ਖੜਕ ਸਿੰਘ, ਰੱਤਾ ਟਿੱਬਾ, ਈਨਾ ਖੇੜਾ ਕਟੋਰੇਵਾਲਾ, ਮੱਲਵਾਲਾ, ਕਬਰਵਾਲਾ, ਕੱਟਿਆਂਵਾਲੀ, ਪੱਕੀ ਟਿੱਬੀ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ।ਇਸ ਦੌਰਾਨ ਸਕੂਲੀ ਵਿਦਿਆਰਥੀਆਂ ‘ਚ ਜਾਗਰੂਕਤਾ ਵੈਨ ਨੂੰ ਦੇਖਣ ਲਈ ਭਾਰੀ ਉਤਸਾਹ ਦੇਖਿਆ ਗਿਆ।
ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ—2027 ਤਹਿਤ ਸਵੈ—ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ https://se.census.gov.in/ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ—ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਘਰ—ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।
ਪ੍ਰਿੰਸੀਪਲ ਸੈਂਸਸ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਵੱਧ—ਚੜ੍ਹ ਕੇ ਭਾਗ ਲੈਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।