Facebook-f Youtube X-twitter

ਕੋਈ ਵੀ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ- ਵਿਨੈ ਬੁਬਲਾਨੀ

-ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਸਪੈਸ਼ਲ ਸਮਰੀ ਰਵੀਜ਼ਨ ਸਬੰਧੀ ਬੈਠਕ

-ਕਿਹਾ, ਪਟਿਆਲਾ ਦੇ ਸਮੂਹ 1864 ਪੋਲਿੰਗ ਸਟੇਸ਼ਨਾਂ ’ਤੇ ਮਿਤੀ 22 ਨਵੰਬਰ ਅਤੇ 06 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ

ਪਟਿਆਲਾ:- ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ 13-ਪਟਿਆਲਾ ਲੋਕ ਸਭਾ ਹਲਕੇ ਦੇ ਐਮ.ਪੀ., ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਐਮ.ਐਲ.ਏਜ਼., ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਜ਼ਿਲੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਸਪੈਸ਼ਲ ਸਮਰੀ ਰਵੀਜ਼ਨ ਯੋਗਤਾ ਮਿਤੀ 01.01.2027 ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।

ਵਿਨੈ ਬੁਬਲਾਨੀ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਚੱਲ ਰਹੀ ਇਸ ਸਪੈਸ਼ਲ ਸਮਰੀ ਰਵੀਜਨ ਦੌਰਾਨ ਪੂਰਨ ਸਹਿਯੋਗ ਕਰਨ ਅਤੇ ਜੇਕਰ ਕਿਸੇ ਯੋਗ ਵੋਟਰ ਦੀ ਵੋਟ ਅਤੇ ਖਾਸ ਕਰਕੇ ਨੌਜਵਾਨ ਵੋਟਰ ਦੀ ਵੋਟ ਬਣਨ ਤੋਂ ਰਹਿ ਗਈ ਹੈ ਤਾਂ ਉਸ ਦੀ ਵੋਟ ਜਰੂਰ ਬਣਵਾ ਲਈ ਜਾਵੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਪਟਿਆਲਾ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਸਪੈਸ਼ਲ ਸਮਰੀ ਰਵੀਜ਼ਨ ਦੇ ਚੱਲ ਰਹੇ ਅਤੇ ਬਾਕੀ ਰਹਿੰਦੇ ਪੜਾਅ ਦਾ ਸ਼ੈਡਿਊਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਰਾਫਟ ਇਲੈਕਟਰੋਲ ਰੋਲ ਦੀ ਪਬਲੀਕੇਸ਼ਨ ਮਿਤੀ 12 ਨਵੰਬਰ, ਦਾਅਵੇ ਤੇ ਇਤਰਾਜ ਜਮ੍ਹਾ ਕਰਵਾਉਣ ਲਈ 12 ਨਵੰਬਰ ਤੋਂ 11 ਦਸੰਬਰ ਤੱਕ, ਸਪੈਸ਼ਲ ਕੈਂਪ 22 ਨਵੰਬਰ ਅਤੇ 6 ਦਸੰਬਰ, ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 12 ਨਵੰਬਰ ਤੋਂ 28 ਦਸੰਬਰ ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਮਿਤੀ 4 ਜਨਵਰੀ 2027 ਅਤੇ ਇਸੇ ਦਿਨ ਸਿਆਸੀ ਪਾਰਟੀਆਂ ਨਾਲ ਬੈਠਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਚੱਲ ਰਹੀ ਸਪੈਸ਼ਲ ਸਮਰੀ ਰਵੀਜ਼ਨ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਿੰਨ ਦੌਰੇ ਕਰਨਗੇ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਮਿਤੀ 12 ਨਵੰਬਰ 2026 ਅਨੁਸਾਰ ਪਟਿਆਲਾ ਜਿਲੇ ਦੇ ਕੁੱਲ ਵੋਟਰਾਂ ਦੀ ਗਿਣਤੀ ਨਿਮਨ ਅਨੁਸਾਰ ਹੈ, 1434888 ਜਿਸ ਵਿੱਚ ਮਰਦ 734438, ਔਰਤਾਂ 700404 ਅਤੇ ਤੀਜੇ ਲਿੰਗ ਵਾਲੇ 46 ਵੋਟਰ ਹਨ। ਇਸੇ ਤਰ੍ਹਾਂ ਰੈਸਨਲਾਈਜੇਸ਼ਨ ਉਪਰੰਤ ਪਟਿਆਲਾ ਜ਼ਿਲ੍ਹੇ ਦੇ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਪਹਿਲਾਂ 1861 ਅਤੇ 3 ਪੋਲਿੰਗ ਸਟੇਸ਼ਨਾ ਦਾ ਵਾਧਾ ਕਰਨ ਉਪਰੰਤ 1864 ਹੋ ਜਾਵੇਗੀ। ਇਸ ਤੋਂ ਬਿਨ੍ਹਾਂ ਮਿਤੀ 13 ਸਤੰਬਰ 2026 ਤੋਂ ਮਿਤੀ 23 ਨਵੰਬਰ 2026 ਤੱਕ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪ੍ਰਾਪਤ ਫਾਰਮਾਂ ਦਾ ਵੇਰਵੇ ਮੁਤਾਬਕ 30337 ਫਾਰਮ ਨੰਬਰ 6 ਪ੍ਰਾਪਤ ਹੋਏ ਜਦਕਿ ਫਾਰਮ ਨੰਬਰ 6 ਏ ਦੀ ਗਿਣਤੀ 120, ਫਾਰਮ ਨੰਬਰ 7 ਪ੍ਰਾਪਤ ਹੋਏ 8408, ਫਾਰਮ 8 ਨੰਬਰ 16485 ਪ੍ਰਾਪਤ ਹੋਏ ਹਨ।

ਮੀਟਿੰਗ ਦੌਰਾਨ ਰੋਲ ਅਬਜ਼ਰਵਰ ਨੇ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਬੀਐਲਓਜ ਅਤੇ ਸੁਪਰਵਾਈਜ਼ਰੀ ਅਫ਼ਸਰਾਂ ਨੂੰ ਲੋੜੀਂਦੀ ਅਤੇ ਯੋਗ ਸਿਖਲਾਈ ਪ੍ਰਦਾਨ ਕੀਤੀ ਜਾਵੇ, ਜਿੱਥੇ ਸੰਭਵ ਹੋਵੇ, ਉਸੇ ਪੋਲਿੰਗ ਏਰੀਏ ਦੇ ਸਥਾਨਕ ਬੀਐਲਓ ਦੀ ਨਿਯੁਕਤੀ ਨੂੰ ਤਰਜੀਹ ਦਿੱਤੀ ਜਾਵੇ। ਹਰੇਕ ਬੀਐਲਓ ਨੂੰ ਫਾਰਮ 6, 6ਏ, 7 ਅਤੇ 8 ਦੀ ਲੋੜ ਅਨੁਸਾਰ ਉਚਿਤ ਗਿਣਤੀ ਵਿੱਚ ਉਪਲਬਧ ਕਰਵਾਏ ਜਾਣ। ਆਨਲਾਈਨ ਫਾਰਮ ਭਰਨ ਸਬੰਧੀ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਆਨਲਾਈਨ ਅਰਜ਼ੀ ਦਾਖਲ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ।
ਉਨ੍ਹਾਂ ਹੋਰ ਕਿਹਾ ਕਿ ਵੋਟਰ ਜਾਗਰੂਕਤਾ ਲਈ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਲੋੜੀਂਦੀਆਂ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ। ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਦਿਅਕ ਸੰਸਥਾਵਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਸਮਾਜ ਦੇ ਕਮਜ਼ੋਰ ਅਤੇ ਹਾਸ਼ੀਏ ‘ਤੇ ਰਹਿ ਰਹੇ ਵਰਗਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਤੋਂ ਬਿਨ੍ਹਾਂ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਆਪਣੇ-ਆਪਣੇ ਹਲਕੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਸਮੇਂ-ਸਮੇਂ ਤੇ ਮੀਟਿੰਗਾਂ ਕੀਤੀਆਂ ਜਾਣ ਅਤੇ ਉਹਨਾਂ ਨੂੰ ਫਾਰਮ ਨੰ.-6,6-ਏ, 7 ਅਤੇ ਫਾਰਮ-8 ਦੀ ਕਨਸੋਲੀਡੇਟਿਡ ਸੂਚੀਆਂ ਫਾਰਮ ਨੰ. 9,10 ਅਤੇ 11 ਵਿੱਚ ਹਫਤਾਵਰ ਤਿਆਰ ਕਰਕੇ ਸਪਲਾਈ ਕਰਨਾ ਯਕੀਨੀ ਬਣਾਇਆ ਜਾਵੇ।

ਵਿਨੈ ਬੁਬਲਾਨੀ ਨੇ ਇਹ ਵੀ ਹਦਾਇਤ ਕੀਤੀ ਕਿ ਨਵੀ ਵੋਟ ਦਰਜ਼ ਕਰਾਉਣਾ ਅਤੇ ਵੋਟਰ ਸੂਚੀ ਵਿੱਚੋ ਨਾਮ ਕਟਵਾਉਣ, ਖਾਸ ਕਰਕੇ ਫਾਰਮ-7 ਰਾਹੀਂ ਹੋਣ ਵਾਲੀਆਂ ਕੱਟੀਆ ਜਾਣ ਵਾਲੀਆਂ ਵੋਟਾਂ ਦੀ ਪ੍ਰਤੀਸ਼ਤਤਾ ‘ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾਵੇ। ਅਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਆਪ ਕਾਰਵਾਈ ਕਰਨ ਦੇ ਆਧਾਰ ‘ਤੇ ਡੀਲੀਸ਼ਨ ਕਰਨ ਤੋਂ ਗੁਰੇਜ਼/ਰੋਕ ਲਗਾਈ ਜਾਵੇ। ਇਸ ਤੋਂ ਇਲਾਵਾ ਫਾਰਮ 6, 6ਏ, 7 ਅਤੇ 8 ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਭ ਤੋਂ ਵੱਧ ਵੋਟਾਂ ਬਣਨ ਵਾਲੇ 20 ਪੋਲਿੰਗ ਸਟੇਸ਼ਨਾਂ ਅਤੇ ਸਭ ਤੋਂ ਵੱਧ ਕੱਟੀਆਂ ਜਾਣ ਵਾਲੇ ਵਾਲੇ 20 ਪੋਲਿੰਗ ਸਟੇਸ਼ਨਾਂ ਦੀ ਮੁੜ ਤਸਦੀਕ ਕੀਤੀ ਜਾਵੇ।

ਸਮੂਹ ਰਾਜਨੀਤਿਕ ਪਾਰਟੀਆਂ ਨੂੰ ਰੋਲ ਅਬਜ਼ਰਵਰ ਨੇ ਅਪੀਲ ਕੀਤੀ ਕਿ ਜਿਹੜਾ ਵੋਟਰ 01.01.2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੈ, ਉਹ ਫਾਰਮ ਨੰ. 6 ਜਮ੍ਹਾਂ ਕਰਵਾ ਸਕਦਾ ਹੈ। ਇਸੇ ਤਰ੍ਹਾਂ ਫਾਰਮ 6ਏ ਐਨਆਰਆਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ), ਫਾਰਮ 7 (ਨਾਮ ਕਟਵਾਉਣ ਲਈ) ਅਤੇ ਫਾਰਮ 8 (ਸੋਧ ਅਤੇ ਇੱਕ ਸਥਾਨ ਤੋਂ ਦੂਜੇ ਸਥਾਨ ’ਤੇ ਤਬਦੀਲੀ ਲਈ) ਵੀ ਉਕਤ ਸਮੇਂ ਦੌਰਾਨ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਕਤ ਮਿਆਦ ਦੌਰਾਨ ਪ੍ਰਾਪਤ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ 12.11.2026 ਤੋ 28.12.2026 ਤੱਕ ਨਿਪਟਾਰਾ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 04.01.2027 ਨੂੰ ਕੀਤੀ ਜਾਵੇਗੀ।

ਡਵੀਜ਼ਨਲ ਕਮਿਸ਼ਨਰ ਨੇ ਦੱਸਿਆ ਕਿ ਚੋਣ ਦਫ਼ਤਰ ਵੱਲੋਂ ਮਿਤੀ 12 ਨਵੰਬਰ 2026 ਨੂੰ ਜ਼ਿਲ੍ਹਾ ਪਟਿਆਲਾ ਦੇ ਹਰੇਕ ਵਿਧਾਨ ਸਭਾ ਚੋਣ ਹਲਕੇ ਦੀ ਫੋਟੋ ਸਮੇਤ ਡਰਾਫਟ ਵੋਟਰ ਸੂਚੀ ਦਾ ਇੱਕ ਸੈੱਟ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਅਧਿਕਾਰਤ ਨੁਮਾਇੰਦਿਆਂ ਨੂੰ ਉਪਲਬਧ ਕਰਵਾ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਹਰੇਕ ਵਿਧਾਨ ਸਭਾ ਚੋਣ ਹਲਕੇ ਦੀ ਫੋਟੋ ਰਹਿਤ ਡਰਾਫਟ ਵੋਟਰ ਸੂਚੀ ਵਾਲੀ ਪੈਨ ਡਰਾਇਵ ਵੀ ਰਾਜਨੀਤਿਕ ਪਾਰਟੀਆਂ ਨੂੰ ਪ੍ਰਦਾਨ ਕੀਤੀ ਗਈ ਹੈ, ਤਾਂ ਜੋ ਉਹ ਡਰਾਫਟ ਵੋਟਰ ਸੂਚੀ ਦੀ ਜਾਂਚ ਕਰਕੇ ਕਿਸੇ ਵੀ ਤਰ੍ਹਾਂ ਦੀ ਕਮੀ, ਗਲਤੀ, ਛੁੱਟੇ ਹੋਏ ਨਾਮ ਜਾਂ ਹੋਰ ਇਤਰਾਜ਼/ਮੁੱਦੇ ਨੂੰ ਨਿਰਧਾਰਤ ਪ੍ਰਕਿਰਿਆ ਅਤੇ ਸਮਾਂ-ਸੀਮਾ ਅਨੁਸਾਰ ਸਬੰਧਤ ਈਆਰਓਜ, ਜ਼ਿਲ੍ਹਾ ਚੋਣ ਦਫ਼ਤਰ ਦੇ ਧਿਆਨ ਵਿੱਚ ਲਿਆ ਸਕਣ।

ਡਵੀਜ਼ਨਲ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਸਮੂਹ 1864 ਪੋਲਿੰਗ ਸਟੇਸ਼ਨਾਂ ’ਤੇ ਮਿਤੀ 22 ਨਵੰਬਰ ਅਤੇ 06 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਸਿਆਸੀ ਪਾਰਟੀਆਂ ਆਪਣੇ-ਆਪਣੇ ਬੀਐਲਏਜ ਨੂੰ ਸੂਚਿਤ ਕਰਨ ਕਿ ਇਨ੍ਹਾਂ ਕੈਂਪਾਂ ਦੌਰਾਨ ਬੀਐਲਓ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ, ਤਾਂ ਜੋ ਆਮ ਜਨਤਾ/ਵੋਟਰਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕੀਤੀ ਜਾ ਸਕੇ। ਇਸ ਦੌਰਾਨ ਬੀਐਲਏਜ਼ ਵੱਲੋਂ ਸਾਰੇ ਬੀਐਲਓਜ ਨੂੰ ਲੋੜੀਂਦਾ ਸਹਿਯੋਗ ਦੇਣ ਤਾਂ, ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਲੈ ਸਕਣ। ਵੋਟਰਾਂ ਵੱਲੋਂ ਫਾਰਮ ਨੰ. 6, 7 ਅਤੇ 8 ਬੀਐਲਓਜ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ।

ਵੋਟਰ ਆਪਣੀ ਸਹੂਲਤ ਅਨੁਸਾਰ ਫਾਰਮ ਨੰਬਰ 6, 7 ਅਤੇ 8 ਆਨਲਾਈਨ voters.eci.gov.in ਅਤੇ ਈਸੀਆਈ ਨੈਟ ਮੋਬਾਇਲ ਐਪ ਭਰ ਸਕਦੇ ਹਨ। ਇਸ ਤੋਂ ਇਲਾਵਾ ਇਹ ਫਾਰਮ ਆਫਲਾਈਨ ਤੌਰ ’ਤੇ ਆਪਣੇ ਸਬੰਧਤ ਬੂਥ ਲੈਵਲ ਅਫਸਰ ਕੋਲ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਵਿਨੈ ਬੁਬਲਾਨੀ ਨੇ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਐਸਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਬਣੇ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਸਮੂਹ ਈਆਰਓਜ, ਚੋਣ ਤਹਿਸੀਲਦਾਰ ਵਿਜੇ ਕੁਮਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

26 ਨਵੰਬਰ ਨੂੰ ਮੋਗਾ ਵਿਖੇ ਮਹਾਂਰੈਲੀ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਹੋਵੇਗਾ- ਵਿਧਾਇਕ ਸ਼ੈਰੀ ਕਲਸੀ

ਕਿਹਾ- ਆਮ ਆਦਮੀ ਪਾਰਟੀ ਨੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬਾ ਵਾਸੀਆਂ ਦੇ ਹਿੱਤ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ ਮਹਾਂਰੈਲੀ, ਸੂਬੇ ਵਿੱਚ ਨਵਾਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ ਮੰਤਰੀ ਨੇ ਵਿਭਾਗਾਂ ਨੂੰ ਯੂਨੀਅਨ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਤਾਜ਼ਾ ਜਾਣਕਾਰੀ ਸਾਂਝੀ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ:- ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਵਿਅਕਤੀ: ਡੀਜੀਪੀ ਗੌਰਵ ਯਾਦਵ ਨੈਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀਚੰਡੀਗੜ੍ਹ/ਅੰਮ੍ਰਿਤਸਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ...

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

• ਹੁਣ ਤੱਕ 1,700 ਵਿੱਦਿਅਕ ਤੇ ਸਿਖਲਾਈ ਸੰਸਥਾਵਾਂ ਅਤੇ 1,100 ਸਨਅਤਾਂ ਪੋਰਟਲ ਨਾਲ ਜੁੜੀਆਂ: ਅਮਨ ਅਰੋੜਾ •’ਹੁਨਰ’ ਮਹਿਜ਼ ਇੱਕ ਪੋਰਟਲ ਨਹੀਂ, ਸਗੋਂ ਨੌਜਵਾਨਾਂ ਅਤੇ ਉਦਯੋਗਾਂ ਦਰਮਿਆਨ ਪੁਲ ਹੈ: ਅਮਨ ਅਰੋੜਾ ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ...

ਕੋਈ ਵੀ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ- ਵਿਨੈ ਬੁਬਲਾਨੀ

-ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਸਪੈਸ਼ਲ ਸਮਰੀ ਰਵੀਜ਼ਨ ਸਬੰਧੀ ਬੈਠਕ -ਕਿਹਾ, ਪਟਿਆਲਾ ਦੇ ਸਮੂਹ 1864 ਪੋਲਿੰਗ ਸਟੇਸ਼ਨਾਂ ’ਤੇ ਮਿਤੀ 22 ਨਵੰਬਰ ਅਤੇ 06 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਪਟਿਆਲਾ:- ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ 13-ਪਟਿਆਲਾ ਲੋਕ ਸਭਾ ਹਲਕੇ ਦੇ ਐਮ.ਪੀ., ਜ਼ਿਲ੍ਹੇ ਦੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.