Facebook-f Youtube X-twitter

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਵਿਅਕਤੀ: ਡੀਜੀਪੀ ਗੌਰਵ ਯਾਦਵ

ਨੈਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ:- 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ 17.5 ਕਿਲੋ ਹੈਰੋਇਨ ਦੀ ਵੱਡੀ ਖੇਪ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।  

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰੁਨ ਉਰਫ਼ ਰਹਿਮਤ ਅਤੇ ਰਾਹੁਲ ਸਿੰਘ ਦੋਵੇਂ ਵਾਸੀ ਨਾਰਾਇਣਗੜ੍ਹ , ਛੇਹਰਟਾ( ਅੰਮ੍ਰਿਤਸਰ), ਜਦ ਕਿ ਤੀਜੇ ਮੁਲਜ਼ਮ ਦੀ ਪਛਾਣ ਇੱਕ ਨਾਬਾਲਗ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ‘ਹੀਰੋ ਸਪਲੈਂਡਰ’ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਕੀਤੀ ਜਾਂਦੀ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਜਨਾਲਾ ਦੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ.  ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਅਰੁਨ ਉਰਫ਼ ਰਹਿਮਤ, ਰਾਹੁਲ ਸਿੰਘ ਅਤੇ ਉਨ੍ਹਾਂ ਦੇ ਨਾਬਾਲਗ ਸਾਥੀ ਨੇ ਕੁਝ ਹੋਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਹਾਲ ਹੀ ਵਿੱਚ ਅਜਨਾਲਾ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ। ਉਹ ਇਹ ਨਸ਼ੀਲੇ ਪਦਾਰਥ ਅੱਗੇ ਸਪਲਾਈ ਕਰਨ ਲਈ ਅੰਮ੍ਰਿਤਸਰ-ਅਜਨਾਲਾ ਰੋਡ ’ਤੇ ਸਥਿਤ ‘ਅੱਡਾ ਮਹਿਲ ਬੁਖਾਰੀ’ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਛਾਪਾਮੇਰੀ ਕੀਤੀ ਅਤੇ ‘ਅੱਡਾ ਮਹਿਲ ਬੁਖਾਰੀ’ ਨੇੜਿਓਂ ਤਿੰਨਾਂ ਸ਼ੱਕੀਆਂ ਨੂੰ 17.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ।

ਡੀ.ਜੀ.ਪੀ.  ਨੇ ਕਿਹਾ ਕਿ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ, ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ  ਹੈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 77, ਮਿਤੀ 23-11-2026 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਦੇ ਤਹਿਤ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

26 ਨਵੰਬਰ ਨੂੰ ਮੋਗਾ ਵਿਖੇ ਮਹਾਂਰੈਲੀ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਹੋਵੇਗਾ- ਵਿਧਾਇਕ ਸ਼ੈਰੀ ਕਲਸੀ

ਕਿਹਾ- ਆਮ ਆਦਮੀ ਪਾਰਟੀ ਨੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬਾ ਵਾਸੀਆਂ ਦੇ ਹਿੱਤ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ ਮਹਾਂਰੈਲੀ, ਸੂਬੇ ਵਿੱਚ ਨਵਾਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ ਮੰਤਰੀ ਨੇ ਵਿਭਾਗਾਂ ਨੂੰ ਯੂਨੀਅਨ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਤਾਜ਼ਾ ਜਾਣਕਾਰੀ ਸਾਂਝੀ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ:- ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਵਿਅਕਤੀ: ਡੀਜੀਪੀ ਗੌਰਵ ਯਾਦਵ ਨੈਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀਚੰਡੀਗੜ੍ਹ/ਅੰਮ੍ਰਿਤਸਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ...

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

• ਹੁਣ ਤੱਕ 1,700 ਵਿੱਦਿਅਕ ਤੇ ਸਿਖਲਾਈ ਸੰਸਥਾਵਾਂ ਅਤੇ 1,100 ਸਨਅਤਾਂ ਪੋਰਟਲ ਨਾਲ ਜੁੜੀਆਂ: ਅਮਨ ਅਰੋੜਾ •’ਹੁਨਰ’ ਮਹਿਜ਼ ਇੱਕ ਪੋਰਟਲ ਨਹੀਂ, ਸਗੋਂ ਨੌਜਵਾਨਾਂ ਅਤੇ ਉਦਯੋਗਾਂ ਦਰਮਿਆਨ ਪੁਲ ਹੈ: ਅਮਨ ਅਰੋੜਾ ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ...

ਕੋਈ ਵੀ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ- ਵਿਨੈ ਬੁਬਲਾਨੀ

-ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਸਪੈਸ਼ਲ ਸਮਰੀ ਰਵੀਜ਼ਨ ਸਬੰਧੀ ਬੈਠਕ -ਕਿਹਾ, ਪਟਿਆਲਾ ਦੇ ਸਮੂਹ 1864 ਪੋਲਿੰਗ ਸਟੇਸ਼ਨਾਂ ’ਤੇ ਮਿਤੀ 22 ਨਵੰਬਰ ਅਤੇ 06 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਪਟਿਆਲਾ:- ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ 13-ਪਟਿਆਲਾ ਲੋਕ ਸਭਾ ਹਲਕੇ ਦੇ ਐਮ.ਪੀ., ਜ਼ਿਲ੍ਹੇ ਦੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.