Facebook-f Youtube X-twitter

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁ. ਦੀ ਡਰੱਗ ਮਨੀ ਬਰਾਮਦ


ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 55 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, :- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 479 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 504 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.