Facebook-f Youtube X-twitter

ਲੈਂਡ ਪੁਲਿੰਗ ਸਕੀਮ ਨੀਤੀ ਦੇ ਨਾਂਅ ’ਤੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਬਲਬੀਰ ਸਿੰਘ ਸਿੱਧੂ

ਮੁਹਾਲੀ, (ਗੁਰਸ਼ਰਨ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦਿਆਂ ਸਰਕਾਰ ਦੀ ਨਵੀੱ ਲੈਂਡ ਪੁਲਿੰਗ ਨੂੰ ਵੱਡੇ ਬਿਲਡਰਾਂ ਦੇ ਅਨੁਕੂਲ ਅਤੇ ਜ਼ਮੀਨੀ ਮਾਲਕਾਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਨੀਤੀ ਲਾਗੂ ਹੋਈ ਤਾਂ ਭੂ-ਮਾਫੀਆ ਅਤੇ ਵੱਡੇ ਬਿਲਡਰ ਇਸਦਾ ਲਾਭ ਚੁੱਕਣਗੇ, ਜਦਕਿ 1 ਤੋਂ 3 ਕਨਾਲ ਜ਼ਮੀਨ ਰੱਖਣ ਵਾਲੇ ਛੋਟੇ ਕਿਸਾਨ ਵਿੱਤੀ ਤਬਾਹੀ ਦੀ ਮਾਰ ਹੇਠ ਆ ਜਾਣਗੇ। ਉਨ੍ਹਾਂ ਕਿਹਾ ਕਿ ਪੁਰਾਣੀ ਪਾਲਿਸੀ ਵਿੱਚ 1 ਕਨਾਲ ਜ਼ਮੀਨ ਬਦਲੇ ਜ਼ਮੀਨ ਮਾਲਕ ਨੂੰ 200 ਵਰਗ ਗਜ਼ ਰਿਹਾਇਸ਼ੀ ਪਲਾਟ ਜਾਂ 125 ਵਰਗ ਗਜ਼ ਰਿਹਾਇਸ਼ੀ ਅਤੇ 25 ਵਰਗ ਗਜ਼ ਦਾ ਵਪਾਰਕ ਪਲਾਟ ਦਿੱਤਾ ਜਾਂਦਾ ਸੀ, ਜਦੋਂ ਕਿ ਨਵੀਂ ਪਾਲਿਸੀ ਤਹਿਤ ਜ਼ਮੀਨ ਮਾਲਕ ਨੂੰ ਸਿਰਫ਼ 150 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਹੀ ਦਿੱਤਾ ਜਾਵੇਗਾ। ਇਸੇ ਤਰ੍ਹਾਂ 2 ਕਨਾਲ ਵਾਲੇ ਜ਼ਮੀਨ ਮਾਲਕਾਂ ਨੂੰ ਪੁਰਾਣੀ ਪਾਲਿਸੀ ਨਾਲੋੱ 100 ਵਰਗ ਗਜ਼ ਅਤੇ 3 ਕਨਾਲ ਵਾਲੇ ਜ਼ਮੀਨ ਮਾਲਕ ਨੂੰ ਨਵੀੱ ਪਾਲਿਸੀ ਵਿੱਚ 150 ਵਰਗ ਗਜ਼ ਘੱਟ ਜਗ੍ਹਾ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਗਮਾਡਾ ਵਲੋਂ ਕੀਤੀ ਜਾਣ ਵਾਲੀ ਅਲਾਟਮੈਂਟ ਦੀ ਕੀਮਤ ਅਨੁਸਾਰ ਵੀ ਜ਼ਮੀਨ ਮਾਲਕ ਨੂੰ 30 ਲੱਖ ਰੁਪਏ ਦਾ ਘਾਟਾ ਪਵੇਗਾ ਜਦੋਂ ਕਿ ਇਸਦੀ ਬਾਜ਼ਾਰੀ ਕੀਮਤ ਹੋਰ ਵੀ ਵੱਧ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਜ਼ਮੀਨਾਂ ਤੇ ਸਿਰਫ 33 ਫੀਸਦੀ ਰਿਟਰਨ ਦਿੱਤਾ ਜਾ ਰਿਹਾ ਹੈ, ਉਥੇ ਹੀ ਵੱਡੇ ਡਿਵੈਲਪਰਾਂ ਨੂੰ 60 ਫੀਸਦੀ ਤੋਂ ਵੀ ਵੱਧ ਰਿਟਰਨ ਮਿਲ ਰਿਹਾ ਹੈ।

ਸਿੱਧੂ ਨੇ ਕਿਹਾ ਕਿ ਇਸ ਨਵੀਂ ਵਿਵਸਥਾ ਅਨੁਸਾਰ ਕਿਸੇ ਵੀ ਭੁਗਤਾਨ ਜਾਂ ਇਰਾਦਾ ਪੱਤਰ ਤੋਂ ਪਹਿਲਾਂ ਹੀ ਜ਼ਮੀਨ ਦੀ ਰਜਿਸਟਰੀ ਨੂੰ ਲਾਜ਼ਮੀ ਬਣਾਇਆ ਗਿਆ ਹੈ। ਇਹਨਾਂ ਸ਼ਰਤਾਂ ਤੇ ਸਵਾਲ ਚੁੱਕਦਿਆਂ ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਭੁਗਤਾਨ ਕਰਨ ਵਿੱਚ ਡਿਫਾਲਟ ਸਾਬਿਤ ਹੋ ਜਾਂਦੀ ਹੈ ਤਾਂ ਕੀ ਹੋਵੇਗਾ? ਫਿਰ ਕਿਸਾਨ ਕੋਲ ਕੀ ਬਦਲ ਰਹਿ ਜਾਵੇਗਾ? ਉਹਨਾਂ ਕਿਹਾ ਕਿ ਇਹ ਕਿਸਾਨਾਂ ਨਾਲ ਕਿਸੇ ਵਿਸ਼ਵਾਸਘਾਤ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੰਪਨੀਆਂ ਤੇ ਬਿਲਡਰਾਂ ਨੂੰ ਖੁਦ ਆਪਣਾ ਪੈਸਾ ਲਾ ਕੇ ਜ਼ਮੀਨ ਵਿਕਸਤ ਕਰਨੀ ਪੈਂਦੀ ਸੀ ਹੁਣ ਸਰਕਾਰ ਲੋਕਾਂ ਦੇ ਪੈਸਿਆਂ ਨਾਲ ਉਨ੍ਹਾਂ ਦੀ ਜ਼ਮੀਨ ਆਪ ਵਿਕਸਤ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਜੇ ਇਹ ਨੀਤੀ ਕਿਸਾਨਾਂ ਲਈ ਹੈ, ਤਾਂ ਉਨ੍ਹਾਂ ਨਾਲ ਇੱਕ ਵੀ ਮੀਟਿੰਗ ਕਿਉਂ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਸਿੱਧੂ ਨੇ ਚਿੰਤਾ ਜਤਾਈ ਕਿ ਇਹ ਨੀਤੀ ਕਾਨੂੰਨੀ ਚੁਣੌਤੀਆਂ ਅਤੇ ਅਦਾਲਤੀ ਲੜਾਈਆਂ ਵਿੱਚ ਫਸ ਜਾਵੇਗੀ, ਜਿਸ ਨਾਲ ਕਿਸਾਨ ਆਪਣੇ ਹੱਕਾਂ ਤੋਂ ਕਈ ਸਾਲਾਂ ਤੱਕ ਵਾਂਝੇ ਰਹਿ ਜਾਣਗੇ। ਮੁਕੱਦਮੇਬਾਜ਼ੀ ਕਾਰਨ ਉਹ ਨਾ ਤਾਂ ਮੁਆਵਜ਼ਾ ਲੈ ਸਕਣਗੇ, ਨਾ ਹੀ ਆਪਣੀ ਜ਼ਮੀਨ ਵੇਚ ਸਕਣਗੇ। ਉਨ੍ਹਾਂ ਮੰਗ ਕੀਤੀ ਕਿ ਇਹ ਨੀਤੀ ਤੁਰੰਤ ਰੱਦ ਕਰਕੇ ਪੁਰਾਣੀ ਲੈਂਡ ਪੁਲਿੰਗ ਨੀਤੀ ਨੂੰ ਬਹਾਲ ਕੀਤਾ ਜਾਵੇ, ਨਹੀਂ ਤਾਂ ਵੱਡੇ ਪੱਧਰ ’ਤੇ ਵਿਰੋਧ ਹੋਣਗੇ ਅਤੇ ਕਾਨੂੰਨੀ ਚੁਣੌਤੀਆਂ ਆਉਣਗੀਆਂ ਅਤੇ ਇਸ ਲੜਾਈ ਵਿੱਚ ਕਾਂਗਰਸ ਪਾਰਟੀ ਆਪਣੇ ਕਿਸਾਨਾਂ ਦੇ ਨਾਲ ਖੜੀ ਰਹੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.