ਮੁਹਾਲੀ:- ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਉਹ ਅਗਲੇ ਵਰ੍ਹੇ ਤੋਂ ਇਹ ਕੋਸ਼ਿਸ਼ ਕਰਨਗੇ ਕਿ ਭਗਤ ਕਬੀਰ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਛੁੱਟੀ ਐਲਾਨੀ ਜਾਵੇ। ਭਗਤ ਕਬੀਰ ਵੈਲਫੇਅਰ ਫਾਊੱਡੇਸ਼ਨ ਦੇ ਵੱਲੋਂ ਭਗਤ ਕਬੀਰ ਜੀ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਸੈਮੀਨਾਰ ਬਿਨਾਂ ਸ਼ੱਕ ਆਉਣ ਵਾਲੇ ਸਮੇਂ ਵਿੱਚ ਇੱਕ ਵੱਡੀ ਉਪਲਬਧੀ ਦੇ ਰੂਪ ਵਿੱਚ ਜਾਣਿਆ ਜਾਂਦਾ ਰਹੇਗਾ।
ਭਗਤ ਕਬੀਰ ਵੈਲਫੇਅਰ ਫਾਊੱਡੇਸ਼ਨ ਵਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਸਹਿਯੋਗ ਨਾਲ ਫਾਊੱਡੇਸ਼ਨ ਦੇ ਫਾਊੱਡਰ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ ਅਤੇ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਪ੍ਰਧਾਨ -ਵਿਸ਼ਾਲ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੂਬਾ ਪੱਧਰੀ ਸੈਮੀਨਾਰ ਦੇ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਵੱਲੋੱ ਹਿੱਸਾ ਲਿਆ ਗਿਆ।
ਇਸ ਮੌਕੇ ਡਾਕਟਰ ਕੁਵਰ ਵਿਜੇਪ੍ਰਤਾਪ ਸਿੰਘ-ਸਾਬਕਾ ਆਈ.ਪੀ.ਐਸ ਅਧਿਕਾਰੀ ਅਤੇ ਵਿਧਾਇਕ ਅੰਮ੍ਰਿਤਸਰ (ਨੌਰਥ) ਨੇ ਕਿਹਾ ਕਿ ਭਗਤ ਕਬੀਰ ਜੀ ਇੱਕ ਸਮਾਜਿਕ ਵਿਗਿਆਨੀ ਦੇ ਰੂਪ ਵਿੱਚ ਜਾਣੇ ਜਾਂਦੇ ਹਨ ਅਤੇ ਭਗਤ ਕਬੀਰ ਜੀ ਦੇ ਕ੍ਰਾਂਤੀਕਾਰੀ ਵਿਚਾਰਾਂ ਦੀ ਪ੍ਰਮਾਣਿਕਤਾ ਅੱਜ ਵੀ ਪੂਰੀ ਤਰ੍ਹਾਂ ਸਮੁੱਚੀ ਲੁਕਾਈ ਦੇ ਵਿੱਚ ਬਰਕਰਾਰ ਹੈ। ਇਸ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ ਕਾਲਜ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ, ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਨੇਤਾ ਸੁਖਵਿੰਦਰ ਸਿੰਘ ਗੋਲਡੀ, ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੁਰਿੰਦਰ ਸਿੰਘ ਕਿਸ਼ਨਪੁਰਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਰਬਤ ਦਾ ਭਲਾ ਚੈਰੀਟੇਬਲ ਟਰਸਟ ਮੁਹਾਲੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋ, ਪ੍ਰੇਮ ਸਿੰਘ ਢਿੱਲੋ, ਐਡਵੋਕੇਟ ਗੁਰਜੀਤ ਸਿੰਘ ਸ਼ੇਖਨ ਮਾਜਰਾ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਫੂਲਰਾਜ ਸਿੰਘ ਸਟੇਟ ਐਵਾਰਡੀ, ਹਰਮਨਪ੍ਰੀਤ ਸਿੰਘ ਸਨੀ ਖੰਨਾ, ਜਸਵੰਤ ਸਿੰਘ ਭੁੱਲਰ, ਡੀ.ਐਸ.ਪੀ ਹਰਸਿਮਰਤ ਸਿੰਘ ਬੱਲ, ਕਵਲਜੀਤ ਕੌਰ ਸੋਹਾਣਾ ਸਾਬਕਾ ਕੌਂਸਲਰ ਜਸਵੀਰ ਕੌਰ ਵੀ ਹਾਜ਼ਰ ਸਨ।