Facebook-f Youtube X-twitter

ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਅਮਰਜੀਤ ਸਿੰਘ ਜੀਤੀ ਸਿੱਧੂ

ਮੁਹਾਲੀ:- ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 69 ਦਾ ਦੌਰਾ ਕਰਕੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਫੌਰੀ ਤੌਰ ’ਤੇ ਕਦਮ ਚੁੱਕਦਿਆਂ ਨਿਗਮ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਮੇਅਰ ਨੇ ਇਲਾਕੇ ਵਿੱਚ ਸੀਵਰੇਜ ਦੀ ਆ ਰਹੀ ਸਮੱਸਿਆ ਦੇ ਹੱਲ ਵਾਸਤੇ ਤੁਰੰਤ ਕਾਰਵਾਈ ਕਰਨ ਵਾਸਤੇ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਵਾਸਤੇ ਰੋਡ ਗਲੀਆਂ ਬਣਾਉਣ, ਬੇਸਹਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦਾ ਹੱਲ ਕਰਨ ਅਤੇ ਇੱਥੋੱ ਦੇ ਇੱਕ ਜਨਰਲ ਪਾਰਕ ਨੂੰ ਵਿਕਸਿਤ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ।

ਇਸ ਮੌਕੇ ਮੇਅਰ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਲਈ 91-91 ਲੱਖ ਰੁਪਏ ਦੀਆਂ ਦੋ ਫਾਈਲਾਂ ਪਾਸ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੈਕਟਰ 69 ਦੀਆਂ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਉਪਰੰਤ ਇਨ੍ਹਾਂ ਦੀ ਨੁਹਾਰ ਬਦਲ ਜਾਵੇਗੀ। ਇਲਾਕਾ ਵਾਸੀਆਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਕੋਲ ਭਾਵੇਂ ਫੰਡਾਂ ਦੀ ਘਾਟ ਆਉਂਦੀ ਹੋਵੇ ਪਰ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਰੂਰੀ ਵਿਕਾਸ ਕਾਰਜ ਇਸੇ ਤਰ੍ਹਾਂ ਚੱਲਦੇ ਰਹਿਣਗੇ। ਉਹਨਾਂ ਕਿਹਾ ਕਿ ਸੈਕਟਰ 69 ਦੇ ਵਸਨੀਕਾਂ ਨੂੰ ਜਿੱਥੇ ਕਿਤੇ ਵੀ ਲੋੜ ਹੋਵੇਗੀ, ਉਥੇ ਵਿਕਾਸ ਕਾਰਜ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਵਿੱਚ ਵਿਕਾਸ ਕਾਰਜ ਇੱਕਸਾਰਤਾ ਨਾਲ ਚੱਲ ਰਹੇ ਹਨ ਅਤੇ ਹਰ ਫੇਜ਼ ਅਤੇ ਸੈਕਟਰ ਵਿੱਚ ਲੋੜ ਮੁਤਾਬਿਕ ਕੰਮ ਕਰਵਾਏ ਜਾ ਰਹੇ ਹਨ। ਉਹਨਾਂ ਇਸ ਮੌਕੇ ਇਲਾਕਾ ਵਾਸੀਆਂ ਨੂੰ ਸ਼ਹਿਰ ਦੀ ਸਾਫ ਸਫਾਈ ਲਈ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਅਤੇ ਨਗਰ ਨਿਗਮ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋੱ ਇਲਾਵਾ ਹਰਚਰਨ ਸਿੰਘ ਗਰੇਵਾਲ, ਕੁਲਵੰਤ ਸਿੰਘ ਸੰਧੂ, ਨਿਸ਼ਾਨ ਸਿੰਘ, ਲਾਭ ਸਿੰਘ ਬਰਾੜ, ਮਾਸਟਰ ਇੰਦਰਜੀਤ ਸਿੰਘ, ਮੁਖਤਿਆਰ ਸਿੰਘ, ਗੁਰਮੀਤ ਸਿੰਘ, ਦਿਲਬਾਗ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.