Facebook-f Youtube X-twitter

ਕਿਲ੍ਹਾ ਲੋਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ 

ਮੁਹਾਲੀ :- ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦੀ ਸ਼ਹੀਦੀ ਨੂੰ ਮੁਖ ਰੱਖਦਿਆਂ ਸ਼ਹੀਦੀ ਸਮਾਗਮ ਕਰਵਾਏ ਗਏ ਅਤੇ ਦਰਬਾਰ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੁਰਬਾਣੀ ਸਮਾਗਮ ਦੌਰਾਨ ਸੰਤ ਬਾਬਾ ਮਨਮੋਹਨ ਸਿੰਘ ਵਾਰਨ ਵਾਲਿਆਂ ਨੇ ਕੀਰਤਨ ਕੀਤਾ। ਭਾਈ ਗੁਲਜਾਰ ਸਿੰਘ ਵਲੋਂ ਵੀ ਕੀਰਤਨ ਦੀ ਹਾਜਰੀ ਲਗਵਾਈ ਗਈ ਤੇ ਢਾਡੀ ਜਥਾ ਭਾਈ ਸੁਖਵਿੰਦਰ ਸਿੰਘ ਚੰਗਿਆੜਾ ਦੇ ਜਥੇ ਵਲੋਂ ਬਾਬਾ ਜੀ ਦੀ ਸ਼ਹੀਦੀ ਦਾ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।  ਇਸ ਮੌਕੇ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਵੀਰ ਸਿੰਘ ਨੇ ਦੱਸਿਆ ਕਿ ਕਿਸ ਤਰ੍ਹਾਂ ਬਾਬਾ ਬੰਦਾ ਸਿੰਘ ਜੀ ਦੀ ਸ਼ਹੀਦੀ ਹੋਈ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਸਪੁੱਤਰ ਭਾਈ ਅਜੈ ਸਿੰਘ ਦਾ ਦਿਲ ਕੱਢ ਕੇ ਬਾਬਾ ਜੀ ਦੇ ਮੂੰਹ ਵਿੱਚ ਤੁਨਿਆ ਗਿਆ ਤੇ ਬਾਬਾ ਜੀ ਦਾ ਮਾਸ ਜਮੂਰਾਂ ਨਾਲ ਨੋਚਿਆ ਗਿਆ, ਫਿਰ ਅੱਖਾਂ ਕੱਢ ਕੇ ਸ਼ਹੀਦ ਕੀਤਾ ਗਿਆ।

ਇਸ ਮੌਕੇ ਜਥੇਦਾਰ ਅਮਨਦੀਪ ਸਿੰਘ ਅਬਿਆਣਾ ਨੇ ਦੱਸਿਆ ਕਿ ਦਰਬਾਰ ਸਾਹਿਬ ਦੀ ਇਮਾਰਤ ਦਾ ਨਕਸ਼ਾ ਮੁਹਾਲੀ ਦੀ ਕੰਪਨੀ ਜਗਮੋਹਨ ਸਿੰਘ ਨਾਗੀ ਐਸੋਸੀਏਟ ਵਲੋਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਵਲ ਵਰਕ ਵਿੱਚ ਸੇਵਾ ਐਸ.ਡੀ.ਓ. ਭੁਪਿੰਦਰ ਸਿੰਘ ਸੋਮਲ ਵਲੋਂ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇੱਥੇ ਬਹੁਤ ਸੋਹਣੀ ਇਮਾਰਤ ਬਣ ਕੇ ਤਿਆਰ ਹੋਵੇਗੀ। ਇਸ ਮੌਕੇ ਬਲਦੇਵ ਸਿੰਘ ਕਾਯਮਪੁਰੀ ਮੈਂਬਰ ਐਸ.ਜੀ.ਪੀ.ਸੀ. ਨੇ ਵੀ ਵਿਚਾਰ ਸਾਂਝੇ ਕੀਤੇ। ਲੋਹਗੜ੍ਹ ਸਾਹਿਬ ਦੇ ਮਹੰਤ ਬਾਬਾ ਹਰਨੇਕ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਵਿੰਦਰ ਸਿੰਘ ਚਾਵਲਾ, ਸੁਖਦੇਵ ਸਿੰਘ ਵਜੀਦਪੁਰ, ਕਰਤਾਰ ਸਿੰਘ ਤਸਿੰਬਲੀ, ਗੁਰਜੰਟ ਸਿੰਘ ਢਿੱਲੋੱ ਸਰਪੰਚ ਕੁਰੜੀ, ਚੰਚਲ ਸਿੰਘ ਮੱਕੜ, ਪਰਮਿੰਦਰ ਸਿੰਘ, ਰਣਜੋਧ ਸਿੰਘ ਜੈਲਦਾਰ, ਕੁਲਦੀਪ ਸਿੰਘ ਮੌਲੀ, ਜਗਦੀਸ਼ ਸਿੰਘ ਕੁੰਬੜਾ, ਜਸਵਿੰਦਰ ਸਿੰਘ ਕੁੰਬੜਾ, ਜਸਪ੍ਰੀਤ ਸਿੰਘ ਬੜੀ, ਸਿਕੰਦਰ ਸਿੰਘ ਭਾਂਖਰਪੁਰ, ਆਤਮਾ ਸਿੰਘ ਭਾਂਖਰਪੁਰ, ਜਰਨੈਲ ਸਿੰਘ ਮਿਰਜਾਪੁਰ, ਜਸਪਾਲ ਸਿੰਘ, ਮਹੰਤ ਕਰਮ ਸਿੰਘ, ਬਾਬਾ ਜਸਵੀਰ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.