Facebook-f Youtube X-twitter

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ

ਸਾਰੇ ਐਸ.ਡੀ.ਐਮਜ ਆਪਣੀਆਂ ਸਬ ਡਵੀਜਨਾਂ ‘ਚ ਸੰਭਾਵਤ ਹੜ੍ਹ ਪ੍ਰਭਾਵਤ ਥਾਵਾਂ ਦਾ ਦੌਰਾ ਕਰਨਗੇ

ਕਿਹਾ, ਪਿਛਲੇ ਸਾਲਾਂ ‘ਚ ਹੜ੍ਹ ਦਾ ਪਾਣੀ ਆਉਣ ਵਾਲੀਆਂ ਥਾਂਵਾਂ ਦਾ ਖਾਸ ਧਿਆਨ ਰੱਖਿਆ ਜਾਵੇ

ਪਟਿਆਲਾ:– ਪਟਿਆਲਾ ਡਵੀਜਨ ਦੇ ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨਾਲ ਬੈਠਕ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ ਤੇ ਤਹਿਸੀਲਦਾਰ ਆਪਣੇ ਹਲਕਿਆਂ ਦੇ ਸਬੰਧਤ ਵਿਧਾਇਕ ਤੇ ਮੰਤਰੀ ਸਾਹਿਬਾਨ ਤੇ ਹੋਰ ਚੁਣੇ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਹੜ੍ਹ ਸੰਭਾਵਤ ਇਲਾਕਿਆਂ ਦਾ ਦੌਰਾ ਕਰਕੇ ਰਿਪੋਰਟ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿੱਥੇ ਹੜ੍ਹ ਦਾ ਪਾਣੀ ਆਇਆ ਸੀ, ਉਨ੍ਹਾਂ ਥਾਂਵਾਂ ਦਾ ਖਾਸ ਧਿਆਨ ਰੱਖਿਆ ਜਾਵੇ।

ਡਵੀਜਨਲ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਘੱਗਰ, ਟਾਂਗਰੀ, ਛੋਟੀ ਤੇ ਵੱਡੀ ਨਦੀਆਂ ਸਮੇਤ ਹੋਰ ਨਹਿਰਾਂ, ਨਦੀਆਂ ਤੇ ਨਾਲਿਆਂ ਦੀ ਸਫ਼ਾਈ ਸਮੇਤ ਹੜ੍ਹ ਰੋਕੂ ਪ੍ਰਬੰਧਾਂ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਮੌਨਸੂਨ ਦੇ ਮੱਦੇਨਜ਼ਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਖ਼ੁਦ ਆਪਣੀ ਡਵੀਜਨ ਦੇ ਸਾਰੇ ਜ਼ਿਲ੍ਹਿਆਂ, ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਸਾਰੇ ਹੜ੍ਹ ਸੰਭਾਵਤ ਖੇਤਰਾਂ ਦਾ ਦੌਰਾ ਕਰਕੇ ਜਮੀਨੀ ਹਕੀਕਤਾਂ ਦਾ ਵੀ ਜਾਇਜ਼ਾ ਲੈਣਗੇ।

ਵਿਨੈ ਬੁਬਲਾਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਨਦੀਆਂ ਤੇ ਨਾਲਿਆਂ ਦੇ ਕੈਚਮੈਂਟ ਇਲਾਕੇ ਵਿੱਚ ਭਾਰੀ ਮੀਂਹ ਦੀ ਸੰਭਾਵਨਾਂ ਦੇ ਮੱਦੇਨਜ਼ਰ ਸੰਵੇਨਸ਼ੀਲ ਇਲਾਕਿਆਂ ‘ਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਆਪਣੇ ਸ਼ਹਿਰਾਂ ‘ਚ ਸੀਵਰੇਜ ਤੇ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾਕੇ ਰਿਪੋਰਟ ਸੌਂਪਣ। ਇਸ ਤੋਂ ਬਿਨ੍ਹਾਂ ਨਹਿਰੀ ਵਿਭਾਗ ਆਪਣੀਆਂ ਨਹਿਰਾਂ ਨੂੰ ਟੁੱਟਣ ਤੋਂ ਬਚਾਉਣ ਲਈ ਅਗੇਤੇ ਪ੍ਰਬੰਧ ਪੁਖ਼ਤਾ ਕਰਨਾ ਵੀ ਯਕੀਨੀ ਬਣਾਉਣ।

ਵਿਨੈ ਬੁਬਲਾਨੀ ਨੇ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਯੋਜਨਾ ਸਮੇਤ ਭਾਰਤੀ ਫ਼ੌਜ, ਐਨ.ਡੀ.ਆਰ.ਐਫ, ਪੁਲਿਸ ਤੇ ਹੋਰ ਵਿਭਾਗਾਂ ਦੀ ਆਫ਼ਤ ਪ੍ਰਬੰਧਨ ਯੋਜਨਾ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਡਰੇਨੇਜ ਵਿਭਾਗ ਨੂੰ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਜਿੱਥੇ ਪਹਿਲ੍ਹਾਂ ਟੁੱਟੇ ਬੰਨ੍ਹਾਂ ਦੀ ਮੁੜ ਤੋਂ ਨਜ਼ਰਸਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਰੂਮ 0175-2350550 ਕਾਰਜਸ਼ੀਲ ਹੈ। ਪ੍ਰਥਮ ਗੰਭੀਰ ਨੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਸਮੇਤ ਛੋਟੀ ਤੇ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ ਅਤੇ ਲੋੜ ਮੁਤਾਬਕ ਬੰਨ੍ਹਾਂ ਨੂੰ ਵੀ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਡੀ.ਆਰ.ਓ. ਨਵਦੀਪ ਸਿੰਘ ਨੇ ਕਿਹਾ ਕਿ ਡਵੀਜਨ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਸਮੂਹ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.