ਦੋ ਚਾਲਕ ਦਲ ਦੇ ਮੈਂਬਰਾਂ ਨੂੰ ਵੀ ਚੱਕਰ ਆਉਣੇ ਅਤੇ ਉਲਟੀਆਂ ਆਈਆਂ
ਨਵੀਂ ਦਿੱਲੀ। ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਉਡਾਣ AI 130 ਵਿੱਚ ਯਾਤਰਾ ਦੌਰਾਨ 5 ਯਾਤਰੀਆਂ ਅਤੇ 2 ਚਾਲਕ ਦਲ ਦੇ ਮੈਂਬਰਾਂ ਨੇ ਚੱਕਰ ਆਉਣ ਅਤੇ ਉਲਟੀਆਂ ਦੀ ਸ਼ਿਕਾਇਤ ਕੀਤੀ। ਏਅਰ ਇੰਡੀਆ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਏਅਰ ਇੰਡੀਆ ਨੇ ਕਿਹਾ ਕਿ ਜਦੋਂ ਜਹਾਜ਼ ਸੁਰੱਖਿਅਤ ਢੰਗ ਨਾਲ ਮੁੰਬਈ ਉਤਰਿਆ ਤਾਂ ਮੈਡੀਕਲ ਟੀਮ ਪਹਿਲਾਂ ਹੀ ਤਿਆਰ ਸੀ।
ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ‘ਮੁੰਬਈ ਪਹੁੰਚਣ ਤੋਂ ਬਾਅਦ, ਦੋ ਯਾਤਰੀਆਂ ਅਤੇ ਦੋ ਚਾਲਕ ਦਲ ਦੇ ਮੈਂਬਰਾਂ ਨੂੰ ਮੈਡੀਕਲ ਰੂਮ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਜਾਂਚ ਕੀਤੀ ਗਈ। ਬਾਅਦ ਵਿੱਚ ਸਾਰਿਆਂ ਨੂੰ ਛੁੱਟੀ ਦੇ ਦਿੱਤੀ ਗਈ। ਮਾਮਲੇ ਦੀ ਜਾਂਚ ਕੀਤੀ ਜਾਰਹੀ ਹੈ ਅਤੇ ਜਾਂਚ ਏਜੰਸੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।’