ਮੁਹਾਲੀ : ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਕਲਾਂ ਮੁਹਾਲੀ ਵਿਖੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਜੂਨ ਦਿਨ ਬੁੱਧਵਾਰ ਨੂੰ ਵੱਡੇ ਪੱਧਰ ’ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਜਿਸਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ। ਇਸ ਸਬੰਧੀ ਰਜਿੰਦਰ ਸਿੰਘ ਜੀ ਟੌਹੜਾ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਦਾ ਇਤਿਹਾਸ ਲਾਸਾਨੀ ’ਤੇ ਪ੍ਰੇਰਣਾਮਈ ਹੈ। ਉਨ੍ਹਾਂ ਕਿਹਾ ਕਿ ਜਾਲਿਮ ਮੁਗਲ ਹਕੂਮਤ ਨੂੰ ਤਬਾਹ ਕਰ ਕੇ ਖਾਲਸਾ ਰਾਜ ਸਥਾਪਿਤ ਕਰਨ ਵਾਲੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੇ ਜੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਕਿਰਤੀਆਂ ਨੂੰ ਉਨ੍ਹਾਂ ਦੇ ਹੱਕ ਦਿਵਾਏ। ਉਨ੍ਹਾਂ ਨੇ ਕਿਹਾ ਕਿ 25 ਜੂਨ ਦਿਨ ਬੁੱਧਵਾਰ ਨੂੰ ਵੱਡੇ ਪੱਧਰ ’ਤੇ ਗੁਰਮਤਿ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਥ ਪ੍ਰਸ਼ਿਧ ਰਾਗੀ, ਢਾਡੀ, ਕਵਿਸ਼ਰੀ ਜਥੇ ਅਤੇ ਕਥਾਵਾਚਕ ਗੁਰੂ ਜਸ਼ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਚਰਨਜੀਤ ਸਿੰਘ ਜੀ ਕਾਲੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੀਬੀ ਪਰਮਜੀਤ ਕੌਰ ਜੀ ਲਾਡਰਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਜਿੰਦਰ ਸਿੰਘ ਮੈਨੇਜਰ, ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ, ਜਗਜੀਤ ਸਿੰਘ ਅਕਾਊਟੈਟ, ਜਗਦੀਪ ਸਿੰਘ ਰੀ-ਕੀਪਰ, ਸਤਵਿੰਦਰ ਸਿੰਘ ਖਜਾਨਚੀ, ਭਾਈ ਸੁਖਦੇਵ ਸਿੰਘ ਗ੍ਰੰਥੀ ਆਦਿ ਹਾਜਰ ਸਨ।