ਪਿਸਤੌਲ ਅਤੇ ਗੋਲਾ ਬਾਰੂਦ ਵੀ ਬਰਾਮਦ
ਮਨੀਪੁਰ। ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ ਇੱਕ ਪਾਬੰਦੀਸ਼ੁਦਾ ਸੰਗਠਨ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਕਾਂਗਲੀਪਾਕ ਕਮਿਊਨਿਸਟ ਪਾਰਟੀ ਦੇ ਵਰਕਰ ਹਨ। ਉਨ੍ਹਾਂ ਤੋਂ 9 ਐਮਐਮ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਹ ਕਾਰਵਾਈਆਂ ਦੋ ਸਾਲ ਪਹਿਲਾਂ ਮਨੀਪੁਰ ਵਿੱਚ ਨਸਲੀ ਹਿੰਸਾ ਭੜਕਣ ਤੋਂ ਬਾਅਦ ਤੋਂ ਚੱਲ ਰਹੀਆਂ ਹਨ।
ਮਈ 2023 ਤੋਂ ਮੇਈਤੇਈ ਅਤੇ ਕੁਕੀ ਸਮੂਹਾਂ ਵਿਚਕਾਰ ਨਸਲੀ ਹਿੰਸਾ ਵਿੱਚ 260 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਕੇਂਦਰ ਨੇ 13 ਫਰਵਰੀ ਨੂੰ ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਸੀ।