Facebook-f Youtube X-twitter

ਸਾਕੇਤ ਹਸਪਤਾਲ ਵਿਖੇ ਫਸਟ ਏਡ ਟ੍ਰੇਨਿੰਗ ਸੈਂਟਰ ਸ਼ੁਰੂ ਹੋਵੇਗਾ               

ਪਟਿਆਲਾ 27 ਜੂਨ : ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ਼੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਆਈ.ਏ.ਐਸ ( ਸੇਵਾ ਮੁਕਤ) ਦੀਆਂ ਕੋਸ਼ਿਸ਼ਾਂ ਸਦਕਾ ਹੁਣ ਪਟਿਆਲਾ ਵਿਖੇ ਕੰਡਕਟਰਾਂ ਡਰਾਈਵਰਾਂ, ਨੈਨੀ, ਵਿਦਿਆਰਥੀਆਂ, ਅਧਿਆਪਕਾਂ, ਪੁਲਿਸ ਫੈਕਟਰੀ ਕਰਮਚਾਰੀਆਂ, ਐਨ ਐਸ ਐਸ ਵੰਲਟੀਅਰਾਂ, ਐਨ ਸੀ ਸੀ ਕੇਡਿਟਜ, ਦਾਖਲ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਫਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਫਾਇਰ ਸੇਫਟੀ, ਆਫ਼ਤ ਪ੍ਰਬੰਧਨ ਦੀ ਟ੍ਰੇਨਿੰਗ ਜੂਲਾਈ ਦੇ ਪਹਿਲੇ ਹਫ਼ਤੇ ਵਿੱਚ ਰੈੱਡ ਕਰਾਸ ਸਾਕੇਤ ਹਸਪਤਾਲ ਬਡੂੰਗਰ ਰੋਡ , ਨੇੜੇ ਖਾਲਸਾ ਕਾਲਜ ਪਟਿਆਲਾ ਵਿਖੇ ਦਿੱਤੀ ਜਾਵੇਗੀ। ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਪ੍ਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਟ੍ਰੇਨਿੰਗ ਲੈਣ ਵਾਲੇ ਅਤੇ ਵਿਦੇਸ਼ਾਂ ਵਿੱਚ ਜਾਣ ਵਾਲੇ ਨੋਜਵਾਨਾਂ ਨੂੰ ਟ੍ਰੇਨਿੰਗ ਉਪਰੰਤ ਤੁਰੰਤ ਆਨ ਲਾਈਨ ਸਰਟੀਫਿਕੇਟ ਵੀ ਦੇ ਦਿੱਤਾ ਜਾਵੇਗਾ।      

ਇਸ ਮੌਕੇ ਸ਼੍ਰੀ ਕਾਕਾ ਰਾਮ ਵਰਮਾ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਟ੍ਰੇਨਰ, ਪੰਜਾਬ ਪੁਲਿਸ ਆਵਾਜਾਈ ਸਿੱਖਿਆ ਸੈਲ ਦੇ ਸਹਾਇਕ ਇੰਸਪੈਕਟਰ ਰਾਮ ਸਰਨ ਨੇ ਰੈੱਡ ਕਰਾਸ ਨਸ਼ਾ ਛੁਡਾਊ ਏਕੀਕ੍ਰਿਤ ਸੇਂਟਰ ਦੇ ਡਾਇਰੈਕਟਰ ਅਤੇ ਸਟਾਫ ਮੈਂਬਰਾਂ ਦੇ ਉੱਦਮ, ਹੌਂਸਲੇ, ਇਨਸਾਨੀਅਤ ਪ੍ਰਤੀ ਪ੍ਰੇਮ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਦੇ ਯਤਨਾਂ ਸਦਕਾ, ਪੰਜਾਬ ਹਰਿਆਣਾ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਹਜ਼ਾਰਾਂ ਨੋਜਵਾਨਾਂ ਨੂੰ, ਇਸ ਸੇਂਟਰ ਵਿਖੇ ਰੱਖ ਕੇ, ਮੁਫਤ ਇਲਾਜ ਕਾਉਂਸਲਿੰਗ ਭੋਜਨ ਪਾਣੀ ਮੰਜ਼ੇ ਆਦਿ ਪ੍ਰਦਾਨ ਕਰਕੇ, ਨਸ਼ਾ ਮੁਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਪਟਿਆਲਾ ਵਿਖੇ ਫਸਟ ਏਡ, ਸੀ.ਪੀ.ਆਰ, ਫਾਇਰ ਸੇਫਟੀ, ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ ਦੀ ਟ੍ਰੇਨਿੰਗ ਦੇਕੇ ਨੋਜਵਾਨਾਂ ਨੂੰ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਇਆ ਜਾਵੇਗਾ।

                                 ਡਾਕਟਰ ਸੰਦੀਪ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲਮਿਲ ਕੇ ਆਪਣੇ ਦੇਸ਼, ਸਮਾਜ ਅਤੇ ਘਰ ਪਰਿਵਾਰਾਂ ਨੂੰ ਸੁਰੱਖਿਅਤ, ਸਿਹਤਮੰਦ, ਖੁਸ਼ਹਾਲ, ਉੱਨਤ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਫਿਜ਼ੀਓਥਰੈਪੀਸਟ ਚਾਰੂ ਗੋਤਮ, ਕਾਉਂਸਲਰ ਪ੍ਰਵਿੰਦਰ ਵਰਮਾ, ਰਣਜੀਤ ਕੋਰ, ਅਮ੍ਰਿੰਤ ਪਾਲ ਨੇ ਦਸਿਆ ਕਿ ਨਾਬਾਲਗਾਂ ਨੂੰ ਸਿਹਤ, ਤੰਦਰੁਸਤੀ, ਅਰੋਗਤਾ, ਸੁਰੱਖਿਆ, ਬਚਾਓ, ਸਖ਼ਤ ਮਿਹਨਤ, ਇਮਾਨਦਾਰੀ ਅਤੇ ਦੇਸ਼ ਲਈ ਕੁਰਬਾਨੀਆ ਕਰਨ ਵਾਲੇ ਗੁਰੂਆਂ, ਯੋਧਿਆਂ ਦੇਸ਼ ਭਗਤਾਂ ਅਤੇ ਸਖ਼ਤ ਮਿਹਨਤ ਕਰਕੇ, ਅੰਤਰਰਾਸ਼ਟਰੀ ਪੱਧਰ ਤੇ ਸਨਮਾਨ ਪ੍ਰਾਪਤ ਕਰਨ ਵਾਲਿਆ ਸਬੰਧੀ ਜਾਗਰੂਕ ਕਰਕੇ, ਪੰਜਾਬ ਦਾ ਭਵਿੱਖ ਖੁਸ਼ਹਾਲ, ਸਿਹਤਮੰਦ, ਉਜਵੱਲ ਬਣਾਇਆ ਜਾ ਸਕਦਾ ਹੈ।  

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.