Facebook-f Youtube X-twitter

ਤੇਜ਼ ਰਫ਼ਤਾਰ ਕਾਰ ਨੇ ਚਾਰ ਰਾਹਗੀਰਾਂ ਨੂੰ ਦਰੜਿਆ, ਇੱਕ ਦੀ ਮੌਤ

ਨੂਰਪੁਰ ਬੇਦੀ: ਨੂਰਪੁਰ ਬੇਦੀ-ਗੜ੍ਹਸ਼ੰਕਰ ਮਾਰਗ ’ਤੇ ਪਿੰਡ ਡੂਮੇਵਾਲ ਨਜ਼ਦੀਕ ਤੇਜ਼ ਰਫ਼ਤਾਰ ਕਾਰ ਨੇ ਚਾਰ ਰਾਹਗੀਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਔਰਤ ਦੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ ਕਰੀਬ 11 ਵਜੇ ਵਾਪਰਿਆ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਚੌਕੀ ਕਲਵਾਂ ਮੌੜ ਦੇ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਸੁਨੀਤਾ ਦੇਵੀ (46) ਪਤਨੀ ਉਂਕਾਰ ਸਿੰਘ ਪਿੰਡ ਨੰਗਲ ਵਜੋਂ ਹੋਈ ਹੈ ਜਦਕਿ ਉਸ ਦੀ ਧੀ ਜਸਪ੍ਰੀਤ ਕੌਰ ਅਤੇ ਗੁਰਸ਼ਰਨ ਸਿੰਘ ਤੇ ਰਮਨਦੀਪ ਕੌਰ (ਦੋਵੇਂ ਭੈਣ-ਭਰਾ) ਵਾਸੀ ਪਿੰਡ ਸੈਦਪੁਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਗੁਰਸ਼ਰਨ ਸਿੰਘ ਨੂੰ ਸਿਵਲ ਹਸਪਤਾਲ ਰੂਪਨਗਰ ਰੈਫਰ ਕੀਤਾ ਗਿਆ ਹੈ ਜਦਕਿ ਦੋਵੇਂ ਲੜਕੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਤੇ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.