Facebook-f Youtube X-twitter

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਤੁਰੰਤ ਮੋਹਾਲੀ ਹੱਦਬੰਦੀ ਵਧਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਐਕਸਟੈਂਸ਼ਨ ਮਤਾ ਲਾਗੂ ਕਰਨ ‘ਚ ਹੋ ਰਹੀ ਦੇਰੀ ਬਰਦਾਸ਼ਤ ਨਹੀਂ – ਜਲਦੀ ਫੈਸਲਾ ਨਾ ਆਇਆ ਤਾਂ ਹਾਈਕੋਰਟ ਦਾ ਰੁਖ ਕਰਾਂਗਾ : ਬੇਦੀ
ਮੋਹਾਲੀ, 8 ਜੁਲਾਈ :
ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਨੂੰ ਸਖ਼ਤ ਅਲਫ਼ਾਜ਼ ਵਿੱਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਥਾਨਕ ਸਰਕਾਰ ਵੱਲੋਂ ਨਗਰ ਨਿਗਮ ਦੁਆਰਾ ਪਾਸ ਕੀਤੇ ਮਤੇ ਅਨੁਸਾਰ ਮੋਹਾਲੀ ਦੀ ਹੱਦਬੰਦੀ ਵਧਾਉਣ ਦੇ ਫੈਸਲੇ ਨੂੰ ਇੱਕ ਮਹੀਨੇ ਅੰਦਰ ਲਾਗੂ ਨਾ ਕੀਤਾ ਗਿਆ, ਤਾਂ ਉਹ ਮਾਮਲੇ ਨੂੰ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲੈ ਕੇ ਜਾਣਗੇ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਹਾਲੀ ਵੱਲੋਂ ਇਹ ਮਤਾ ਲੰਬੇ ਸਮੇਂ ਪਹਿਲਾਂ ਪਾਸ ਹੋ ਚੁੱਕਾ ਹੈ, ਜਿਸ ਵਿੱਚ ਬਲੌਂਗੀ ਅਤੇ ਬੜ ਮਾਜਰਾ ਤੋਂ ਇਲਾਵਾ, ਨਵੀਂਆਂ ਰਿਹਾਇਸ਼ੀ ਕਾਲੋਨੀਆਂ, ਨਵੇਂ ਵਿਕਸਿਤ ਹੋ ਰਹੇ ਸੈਕਟਰ (ਜਿਵੇਂ ਟੀਡੀਆਈ, ਸੈਕਟਰ 82, 91 ਅਤੇ ਗਮਾਡਾ ਵੱਲੋਂ ਵਿਕਸਿਤ ਕੀਤੇ ਨਵੇਂ ਸੈਕਟਰਾਂ) ਨੂੰ ਨਗਰ ਨਿਗਮ ਹਦਾਂ ‘ਚ ਸ਼ਾਮਲ ਕਰਨ ਦੀ ਗੱਲ ਕੀਤੀ ਗਈ ਸੀ। ਇਸ ਮਤੇ ‘ਤੇ ਨੋਟੀਫਿਕੇਸ਼ਨ ਹੋਣ ਤੋਂ ਬਾਅਦ ਲੋਕਾਂ ਤੋਂ ਇਤਰਾਜ਼ ਮੰਗੇ ਗਏ ਸਨ ਪਰ ਫਾਈਨਲ ਨੋਟੀਫਿਕੇਸ਼ਨ ਨਹੀਂ ਹੋਇਆ।

ਉਹਨਾਂ ਕਿਹਾ ਕਿ ਫਾਈਨਲ ਨੋਟੀਫਿਕੇਸ਼ਨ ਨਾ ਹੋਣ ਤੇ ਮਹਾਲੀ ਦੇ ਵਸਨੀਕ ਅਤੇ ਆਰਟੀਆਈ ਕਾਰਕੁਨ ਰਾਮ ਕੁਮਾਰ ਵੱਲੋਂ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਜਿਸ ਉੱਤੇ ਸਰਕਾਰ ਵੱਲੋਂ ਹਲਫਨਾਮੇ ਰਾਹੀਂ ਹਾਈਕੋਰਟ ਵਿੱਚ ਹੱਦਬੰਦੀ ਦੇ ਇਸ ਵਾਧੇ ਸਬੰਧੀ ਆਪਣੀ ਸਹਿਮਤੀ ਦਰਜ ਕਰਵਾਈ ਗਈ ਸੀ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਰਕਾਰ ਵੱਲੋਂ ਛੇ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਅਤੇ ਰੋਸ ਹੈ। ਉਨ੍ਹਾਂ ਕਿਹਾ ਕਿ “ਮਰਦਮ ਸ਼ੁਮਾਰੀ ਦੇ ਕਾਰਨ ਜਦੋਂ ਹੱਦਾਂ ਸੀਲ ਹੋ ਜਾਣੀਆਂ ਨੇ, ਉਸ ਤੋਂ ਪਹਿਲਾਂ ਇਹ ਮਤਾ ਲਾਗੂ ਹੋਣਾ ਬਹੁਤ ਜ਼ਰੂਰੀ ਹੈ।

ਕੁਲਜੀਤ ਸਿੰਘ ਬੇਦੀ ਨੇ ਆਖਿਆ ਕਿ ਉਹ ਸਰਕਾਰ ਨੂੰ ਅੱਜ ਹੀ ਲਿਖਤੀ ਰੂਪ ਵਿੱਚ ਨੋਟਿਸ ਭੇਜ ਰਹੇ ਹਨ ਅਤੇ ਜੇਕਰ ਇੱਕ ਮਹੀਨੇ ਦੇ ਅੰਦਰ ਅਮਲ ਨਾ ਕੀਤਾ ਗਿਆ, ਤਾਂ ਮਾਮਲੇ ਨੂੰ ਹਾਈਕੋਰਟ ਵਿੱਚ ਲੈ ਕੇ ਜਾਇਆ ਜਾਵੇਗਾ, ਅਤੇ ਜਰੂਰੀ ਹੋਣ ‘ਤੇ ਮਾਣਹਾਨੀ ਦੀ ਪਟੀਸ਼ਨ ਵੀ ਦਾਇਰ ਕੀਤੀ ਜਾ ਸਕਦੀ ਹੈ।

਼ਉਹਨਾਂ ਕਿਹਾ ਕਿ ਨਵੀਂਆਂ ਕਾਲੋਨੀਆਂ, ਵਿਕਸਿਤ ਸੈਕਟਰਾਂ ਨੂੰ ਨਗਰ ਨਿਗਮ ਹੱਦਾਂ ‘ਚ ਲਿਆਉਣ ਦਾ ਮਤਾ ਪਾਸ ਹੋ ਚੁੱਕਾ ਹੈ ਅਤੇ ਮਰਦਮਸ਼ੁਮਾਰੀ ਤੋਂ ਪਹਿਲਾਂ ਸੀਮਾ ਤੈਅ ਹੋਣੀ ਜਰੂਰੀ। ਉਹਨਾਂ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਨਾ ਹੋਇਆ ਤਾਂ ਮੋਹਾਲੀ ਨਗਰ ਨਿਗਮ ਚੋਣਾਂ ਦੇ ਰਾਹ ‘ਚ ਵੀ ਰੁਕਾਵਟ ਆ ਸਕਦੀ ਹੈ। ਉਹਨਾਂ ਕਿਹਾ ਕਿ ਜੇਕਰ ਫੌਰੀ ਤੌਰ ਤੇ ਕਾਰਵਾਈ ਆਰੰਭ ਨਾ ਹੋਈ ਤਾਂ ਉਹ ਮੁੜ ਇਸ ਕੇਸ ਨੂੰ ਹਾਈ ਕੋਰਟ ਵਿੱਚ ਲੈ ਜਾਣਗੇ ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਨਹੀਂ ਹੋ ਸਕਦੀ ਮੋਹਾਲੀ ਨਗਰ ਨਿਗਮ ਦੀ ਚੋਣ : ਕੁਲਜੀਤ ਸਿੰਘ ਬੇਦੀ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਇਹ ਹੱਦਬੰਦੀ ਨਹੀਂ ਵੱਧਦੀ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋ ਸਕਦੀਆਂ ਕਿਉਂਕਿ ਹੱਦਬੰਦੀ ਵਧਣ ਤੋਂ ਬਾਅਦ ਮੋਹਾਲੀ ਦੀ ਵਾਰਡਬੰਦੀ ਨਵੇਂ ਸਿਰੇ ਤੋਂ ਹੋਣੀ ਅਤੇ ਇੰਨਾ ਏਰੀਆ ਸ਼ਾਮਿਲ ਹੋਣ ਤੋਂ ਬਾਅਦ ਵਾਰਡਾਂ ਦੀ ਗਿਣਤੀ ਵੀ ਵਧਣੀ ਹੈ ਜਿਸ ਤੋਂ ਬਾਅਦ ਹੀ ਚੋਣ ਹੋ ਸਕਦੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.