ਚੰਡੀਗੜ੍ਹ: ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਅਸੀਂ ਬੀਬੀਐਮਬੀ ਦਾ ਆਡਿਟ ਕਰਵਾਇਆ ਹੈ। ਬੀਬੀਐਮਬੀ ਵਿੱਚ 104 ਕਰੋੜ ਰੁਪਏ ਰੋਕੇ ਹੋਏ ਹਨ। ਪਿਛਲੀਆਂ ਸਰਕਾਰਾਂ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਬੀਬੀਐਮਬੀ ਦੀਆਂ ਪੰਜਾਬ ਵਿੱਚ 3300 ਅਸਾਮੀਆਂ ਹਨ। ਇਨ੍ਹਾਂ ਵਿੱਚੋਂ 1800 ਅਸਾਮੀਆਂ ਖਾਲੀ ਪਈਆਂ ਹਨ। ਅਸੀਂ ਫੀਸਾਂ ਅਤੇ ਪੈਸੇ ਦੇ ਰਹੇ ਹਾਂ। ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦਾ ਪੱਤਰ ਦਿਖਾਇਆ ਹੈ। ਜਿਸ ਵਿੱਚ ਸੀਆਈਐਸਐਫ ਤਾਇਨਾਤ ਕਰਨ ਦਾ ਫੈਸਲਾ ਲਿਆ ਗਿਆ ਸੀ।