ਕਿਹਾ- ਭਾਵੇਂ ਉਹ ਭਾਰਤੀ ਪ੍ਰਧਾਨ ਮੰਤਰੀ ਹੋਵੇ ਜਾਂ ਚੀਨੀ ਰਾਸ਼ਟਰਪਤੀ
ਰੂਸ ਨੂੰ ਜੰਗ ਬੰਦ ਕਰਨ ਲਈ ਕਹੋ, ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ
ਬ੍ਰਸੇਲਜ਼ : ਨਾਟੋ ਨੇ ਭਾਰਤ, ਚੀਨ ਅਤੇ ਬ੍ਰਾਜ਼ੀਲ ‘ਤੇ 100% ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਨਾਟੋ ਦੇ ਸਕੱਤਰ ਜਨਰਲ ਮਾਰਕ ਰੁਟੇ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਤੁਸੀਂ ਚੀਨ ਦੇ ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ ਜਾਂ ਬ੍ਰਾਜ਼ੀਲ ਦੇ ਰਾਸ਼ਟਰਪਤੀ ਹੋ, ਤਾਂ ਤੁਹਾਨੂੰ ਸਮਝਣਾ ਪਵੇਗਾ ਕਿ ਰੂਸ ਨਾਲ ਵਪਾਰ ਜਾਰੀ ਰੱਖਣ ਨਾਲ ਭਾਰੀ ਨੁਕਸਾਨ ਹੋ ਸਕਦਾ ਹੈ।
ਬੁੱਧਵਾਰ ਨੂੰ ਅਮਰੀਕੀ ਸੈਨੇਟਰਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਟੇ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਦੇਸ਼ਾਂ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ‘ਤੇ ਦਬਾਅ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਸ਼ਾਂਤੀ ਗੱਲਬਾਤ ਨੂੰ ਗੰਭੀਰਤਾ ਨਾਲ ਲੈਣ।
ਰੁਟੇ ਨੇ ਤਿੰਨਾਂ ਦੇਸ਼ਾਂ ‘ਤੇ ਸੈਕੰਡਰੀ ਪਾਬੰਦੀਆਂ ਲਗਾਉਣ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਦੇਸ਼ ਰੂਸ ਤੋਂ ਤੇਲ ਅਤੇ ਗੈਸ ਖਰੀਦਣਾ ਜਾਰੀ ਰੱਖਦੇ ਹਨ, ਤਾਂ ਇਨ੍ਹਾਂ ਦੇਸ਼ਾਂ ‘ਤੇ 100% ਸੈਕੰਡਰੀ ਪਾਬੰਦੀਆਂ ਲਗਾਈਆਂ ਜਾਣਗੀਆਂ।