Facebook-f Youtube X-twitter

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ, ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ

ਸੂਬਾ ਸਰਕਾਰ ਦੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ

ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਕਰਨ ਵਾਲੇ ਬਾਬਾ ਸੀਚੇਵਾਲ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਵੀ ਆਵਾਜ਼ ਬੁਲੰਦ ਕੀਤੀ

ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ। ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਪਰ ਮੌਜੂਦਾ ਸਮੇਂ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਵੱਡੀ ਚੁਣੌਤੀ ਬਣ ਰਹੀ ਹੈ। ਉਨ੍ਹਾਂ ਆਖਿਆ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਸੂਬੇ ਭਰ ਵਿੱਚ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕਾਰਜਭਾਰ ਸੰਭਾਲਿਆ, ਉਦੋਂ ਪੰਜਾਬ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਦੱਸਦਿਆਂ ਮੈਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਹੁਣ ਨਹਿਰੀ ਪਾਣੀ ਦਾ 63 ਫੀਸਦੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਤੇ ਵਾਤਾਵਰਨ ਦੀ ਸੰਭਾਲ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸੂਬਾ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਇਸ ਅਹਿਮ ਕਾਰਜ ਲਈ ਲੋਕਾਂ ਦੇ ਸਰਗਰਮ ਅਤੇ ਪੂਰਨ ਸਹਿਯੋਗ ਦੀ ਲੋੜ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਨੂੰ ਅਧਿਆਪਕ, ਪਾਣੀ ਨੂੰ ਪਿਤਾ ਅਤੇ ਧਰਤੀ ਦੀ ਤੁਲਨਾ ਮਾਤਾ ਨਾਲ ਕੀਤੀ ਹੈ ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅਸੀਂ ਇਨ੍ਹਾਂ ਤਿੰਨਾਂ ਨੂੰ ਪਲੀਤ ਕਰ ਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਨਾਕਾਮ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਵਾਤਾਵਰਨ ਅਤੇ ਅਧਿਆਤਮਕ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੇ ਸਾਰ ਨੂੰ ਸੰਜੀਦਗੀ ਨਾਲ ਆਪਣੇ ਜੀਵਨ ਵਿੱਚ ਢਾਲੀਏ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਭਾਗੇ ਹਨ ਕਿ ਉਨ੍ਹਾਂ ਨੂੰ ਪਹਿਲੇ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਉੱਤੇ ਅਕੀਦਤ ਭੇਟ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਕੱਠ ਨੂੰ ਚੇਤੇ ਕਰਵਾਇਆ ਕਿ ਪਹਿਲੀ ਪਾਤਸ਼ਾਹੀ ਨੇ ਇੱਥੇ ਸਾਰੀ ਮਨੁੱਖਤਾ ਲਈ ਮੂਲ ਮੰਤਰ ਦਾ ਉਚਾਰਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਇਸ ਪਵਿੱਤਰ ਨਗਰੀ ਵਿੱਚ ਤਕਰੀਬਨ 14 ਸਾਲ ਗੁਜ਼ਾਰੇ ਅਤੇ ਇਹ ਮੇਰੇ ਲਈ ਵੱਡੇ ਮਾਣ ਦੀ ਗੱਲ ਹੈ ਕਿ ਪਵਿੱਤਰ ਕਾਲੀ ਵੇਂਈ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।

ਮੁੱਖ ਮੰਤਰੀ ਨੇ ਕਿਹਾ ਕਿ 165 ਕਿਲੋਮੀਟਰ ਲੰਮੀ ਕਾਲੀ ਵੇਂਈ ਦੀ ਸਫ਼ਾਈ ਦੇ ਵਿਸ਼ਾਲ ਹੰਭਲੇ ਨੂੰ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਉਕਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਿਸਾਲੀ ਪਹਿਲਕਦਮੀ ਨਾਲ ਹਵਾ ਤੇ ਪਾਣੀ ਨੂੰ ਬਚਾਉਣ ਦੀ ਅਹਿਮੀਅਤ ਬਾਰੇ ਵਿਸ਼ਵ ਵਿੱਚ ਮਜ਼ਬੂਤ ਸੁਨੇਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ 16 ਜੁਲਾਈ 2000 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਅਰਦਾਸ ਨਾਲ ਕਾਰ ਸੇਵਾ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਲ 2022 ਵਿੱਚ ਸੰਤ ਸੀਚੇਵਾਲ ਜੀ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣਿਆ ਗਿਆ, ਜੋ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਆਵਾਜ਼ ਬੁਲੰਦ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਬਾਬਾ ਸੀਚੇਵਾਲ ਦੇ ਅਣਥੱਕ ਯਤਨਾਂ ਸਦਕਾ ਬੁੱਢਾ ਦਰਿਆ (ਜਿਸ ਨੂੰ ਬੁੱਢੇ ਨਾਲੇ ਵਜੋਂ ਜਾਣਿਆ ਜਾਂਦਾ ਸੀ) ਦੀ ਸਫਾਈ ਲਈ ਜ਼ੋਰ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਬੁੱਢੇ ਦਰਿਆ ਦਾ ਪੁਰਾਤਨ ਰੂਪ ਬਹਾਲ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਜਲ ਵਸੀਲਿਆਂ ਦੀ ਰਾਖੀ ਲਈ ਹਰ ਮੁਹਾਜ਼ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਨਿਰਮਾਣ ਅਧੀਨ ਹਨ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਾਲੀ ਵੇਂਈ ਦੀ ਸਫਾਈ ਦੀ ਵਰ੍ਹੇਗੰਢ ਮਨਾਉਣਾ ਮਹਿਜ਼ ਰਸਮੀ ਕਾਰਵਾਈ ਨਹੀਂ, ਸਗੋਂ ਇਸ ਦਾ ਮਨੋਰਥ ਭਵਿੱਖੀ ਪੀੜ੍ਹੀਆਂ ਲਈ ਸਾਫ-ਸੁਥਰਾ ਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤ ਵੱਲੋਂ ਬਖਸ਼ੀਆਂ ਅਨਮੋਲ ਦਾਤਾਂ ਦੀ ਰਾਖੀ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਲੋਕ ਲਹਿਰ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪਤਵੰਤਿਆਂ ਦਾ ਸਵਾਗਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.