Facebook-f Youtube X-twitter

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ

ਚੰਡੀਗੜ੍ਹ, 16 ਜੁਲਾਈ:
ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ  (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ।

ਡਾ. ਬਲਜੀਤ ਕੌਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ, ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਭਵਿੱਖ ‘ਤੇ ਬਾਲ ਵਿਆਹ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਲ ਵਿਆਹਾਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਅਤੇ ਬੱਚਿਆਂ ਲਈ ਸੁਖਮਈ ਭਵਿੱਖ ਵਾਲਾ ਰਾਜ ਬਣਾਇਆ ਜਾਵੇਗਾ।

ਪਰਿਵਾਰਕ ਮੈਂਬਰਾਂ ਨੇ ਅਧਿਕਾਰੀਆਂ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਵਿਆਹਾਂ ਨੂੰ ਕਾਨੂੰਨੀ ਉਮਰ ਤੱਕ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਤੁਰੰਤ ਰਿਪੋਰਟ ਕਰਨ ਲਈ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਦੀ ਜਾਣਕਾਰੀ ਵੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਜੇਕਰ ਕਿਸੇ ਵੀ ਬਾਲ ਵਿਆਹ ਦੀ ਜਾਣਕਾਰੀ ਮਿਲੇ ਤਾਂ ਤੁਰੰਤ  ਚਾਈਲਡ ਹੈਲਪ ਲਾਈਨ 1098 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਨ੍ਹਾਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.