ਸ਼ਿਮਲਾ : ਭਗਵਾਨ ਭੋਲੇ ਦੀ ਕੈਲਾਸ਼ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ। ਮੌਸਮ ਸਾਫ਼ ਹੋਣ ਤੋਂ ਬਾਅਦ ਕਿੰਨੌਰ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਭਾਰੀ ਮੀਂਹ ਤੋਂ ਬਾਅਦ 4 ਦਿਨ ਪਹਿਲਾਂ ਯਾਤਰਾ ਨੂੰ ਮੁਲਤਵੀ ਕਰਨਾ ਪਿਆ ਸੀ। ਇਸ ਯਾਤਰਾ ਲਈ ਦੇਸ਼ ਭਰ ਤੋਂ ਸ਼ਰਧਾਲੂ ਕਿੰਨਰ ਕੈਲਾਸ਼ ਪਹੁੰਚਦੇ ਹਨ।