Facebook-f Youtube X-twitter

ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਰਾਜ ਪੱਧਰੀ ਸਮਾਰੋਹ ‘ਚ ਲਹਿਰਾਉਣਗੇ ਤਿਰੰਗਾ

ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਰੋਹ ‘ਚ ਕੌਮੀ ਝੰਡਾ ਫਹਿਰਾਉਣਗੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਰਾਜ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ‘ਚ ਆਜ਼ਾਦੀ ਦਿਵਸ ਸਮਾਰੋਹ ਦੀ ਪ੍ਰਧਾਨਗੀ ਲਈ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਇਸ ਮੁਤਾਬਕ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰੂਪਨਗਰ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਲੁਧਿਆਣਾ, ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਐਸ.ਬੀ.ਐਸ. ਨਗਰ, ਉਦਯੋਗ ਮੰਤਰੀ ਸੰਜੀਵ ਅਰੋੜਾ ਸੰਗਰੂਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੰਮ੍ਰਿਤਸਰ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਗੁਰਦਾਸਪੁਰ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤਰਨ ਤਾਰਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮਾਨਸਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੋਗਾ, ਖਣਨ ਮੰਤਰੀ ਬਰਿੰਦਰ ਗੋਇਲ ਬਠਿੰਡਾ, ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜਲੰਧਰ, ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਬੈੰਸ ਪਠਾਨਕੋਟ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਐਸ.ਏ.ਐਸ. ਨਗਰ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਹੁਸ਼ਿਆਰਪੁਰ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਉਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਤਿੰਨ ਸਾਲਾਂ ਵਿੱਚ ਲਏ ਕਰਜ਼ ’ਤੇ ਵ੍ਹਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ : ਅਰਵਿੰਦ ਖੰਨਾ

ਬੈਕ ਡੋਰ ਤੋਂ ਲਏ ਜਾ ਰਹੇ 5093 ਕਰੋੜ ਦੇ ਕਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਦੇਵੇ ਜਵਾਬਸਰਕਾਰੀ ਜਾਇਦਾਦਾਂ ਦੀ ਨਿਲਾਮੀ ਨਹੀਂ ਹੋਣ ਦੇਵੇਗੀ ਭਾਜਪਾਚੰਡੀਗੜ੍ਹ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਰਜ਼ੇ ਦੇ ਮੁੱਦੇ ‘ਤੇ ਘੇਰਦੇ ਹੋਏ ਵ੍ਹਾਈਟ ਪੇਪਰ ਜਾਰੀ ਕਰਨ...

ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੇ 19 ਖਿਡਾਰੀ ਸਟੇਟ ਟੀਮ ਲਈ ਚੁਣੇ

ਰੂਪਨਗਰ, (ਗੁਰਸ਼ਰਨ ਸਿੰਘ) – ਗੱਤਕਾ ਐਸੋਸੀਏਸ਼ਨ-ਪੰਜਾਬ ਵੱਲੋਂ ਆਉਣ ਵਾਲੀ 13ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਲਈ ਪੰਜਾਬ ਸਟੇਟ ਟੀਮ ਦੀ ਚੋਣ ਕਰਨ ਹਿਤ ਗੱਤਕੇ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਗੱਤਕਾ ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਰਾਹੀਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਕੁੱਲ 19 ਖਿਡਾਰੀਆਂ ਦੀ ਚੋਣ ਪੰਜਾਬ ਸਟੇਟ...

ਦੁਨੀਆ ਦਾ ਸਭ ਤੋਂ ਉੱਚਾ ਰਾਵਣ ਕੋਟਾ ‘ਚ ਤਿਆਰ

ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡ ‘ਚ ਕੀਤਾ ਜਾਵੇਗਾ ਸ਼ਾਮਲ ਕੋਟਾ : ਕੋਟਾ ਵਿੱਚ 132ਵਾਂ ਰਾਸ਼ਟਰੀ ਦੁਸਹਿਰਾ ਮੇਲਾ ਇਤਿਹਾਸ ਰਚਣ ਲਈ ਤਿਆਰ ਹੈ। ਇਸ ਸਾਲ, ਰਾਵਣ ਦੇ ਜਲਣ ਦਾ ਨਜ਼ਾਰਾ ਨਾ ਸਿਰਫ਼ ਪੂਰੇ ਦੇਸ਼ ਲਈ ਸਗੋਂ ਦੁਨੀਆ ਲਈ ਵੀ ਖਿੱਚ ਦਾ ਕੇਂਦਰ ਹੋਵੇਗਾ। ਲਗਭਗ ਚਾਰ ਮਹੀਨਿਆਂ ਵਿੱਚ, ਕਾਰੀਗਰਾਂ ਨੇ ਦੁਨੀਆ ਦਾ ਸਭ ਤੋਂ ਉੱਚਾ...

ਤਾਲਿਬਾਨ ਨੇ ਅਫਗਾਨਿਸਤਾਨ ‘ਚ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

ਤਾਲਿਬਾਨ ਨੇ ਸੋਮਵਾਰ ਤੋਂ ਪੂਰੇ ਅਫਗਾਨਿਸਤਾਨ ਵਿੱਚ ਇੰਟਰਨੈੱਟ ਅਤੇ ਮੋਬਾਈਲ ਨੈੱਟਵਰਕ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਕ ਨਿਊਜ਼ ਵੈੱਬਸਾਈਟ ਦੇ ਅਨੁਸਾਰ, ਕਾਬੁਲ, ਹੇਰਾਤ, ਮਜ਼ਾਰ-ਏ-ਸ਼ਰੀਫ ਅਤੇ ਉਰੂਜ਼ਗਨ ਸਮੇਤ ਕਈ ਸ਼ਹਿਰਾਂ ਵਿੱਚ ਫਾਈਬਰ-ਆਪਟਿਕ ਇੰਟਰਨੈੱਟ ਸੇਵਾਵਾਂ ਠੱਪ ਹੋ ਗਈਆਂ। ਮੋਬਾਈਲ ਡਾਟਾ ਕੁਝ ਸਮੇਂ ਲਈ ਕੰਮ ਕਰਦਾ ਰਿਹਾ, ਪਰ ਸਿਗਨਲ ਟਾਵਰਾਂ ਦੇ ਬੰਦ ਹੋਣ ਕਾਰਨ ਇਸ ਨੂੰ ਵੀ ਬੰਦ ਕਰ ਦਿੱਤਾ...

ਇਜ਼ਰਾਈਲ ਗਾਜ਼ਾ ‘ਚ ਜੰਗ ਰੋਕਣ ਲਈ ਤਿਆਰ

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਗਾਜ਼ਾ ਵਿੱਚ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਨੇਤਨਯਾਹੂ ਨੇ ਸੋਮਵਾਰ ਰਾਤ (29 ਸਤੰਬਰ) ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਫਿਰ ਦੋਵਾਂ ਨੇਤਾਵਾਂ ਨੇ ਵੇਰਵਿਆਂ ਦਾ ਐਲਾਨ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਟਰੰਪ ਨੇ ਜੰਗਬੰਦੀ ਲਈ 20-ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਟਰੰਪ ਨੇ ਕਿਹਾ ਕਿ ਜੇਕਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.