ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੇ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਲਈ ਅਸਥਾਈ ਰਿਹਾਇਸ਼, ਭੋਜਨ ਅਤੇ ਦਵਾਈਆਂ ਦੇ ਤੁਰੰਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਰਾਹਤ ਫੰਡ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ ਤਾਂ ਜੋ ਇਸ ਸਥਿਤੀ ਨਾਲ ਨਜਿੱਠਿਆ ਜਾ ਸਕੇ।