ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਫੌਜ ਨੇ ਇਲਾਕੇ ਨੂੰ ਘੇਰ ਲਿਆ
ਸ਼੍ਰੀਨਗਰ : ਭਾਰਤੀ ਫੌਜ ਨੇ ਸੋਮਵਾਰ ਨੂੰ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਢਰ ਸੈਕਟਰ ਵਿੱਚ ਕੰਟਰੋਲ ਰੇਖਾ (LoC) ਦੇ ਨੇੜੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜ ਦੀ ਇਕਾਈ ਵ੍ਹਾਈਟ ਨਾਈਟ ਕੋਰ ਨੇ X ‘ਤੇ ਕਿਹਾ ਕਿ ਸਵੇਰੇ 5:30 ਵਜੇ ਦੇ ਕਰੀਬ ਬਾਲਾਕੋਟ ਦੇ ਜਨਰਲ ਖੇਤਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਸ਼ੱਕੀ ਗਤੀਵਿਧੀ ਦੇਖੀ ਗਈ।
ਘੁਸਪੈਠ ਦੀ ਕੋਸ਼ਿਸ਼ ਨੂੰ ਰੋਕਣ ਲਈ ਜਵਾਨਾਂ ਨੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਵੀ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ। ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਫੌਜ ਨੇ ਕਿਹਾ ਕਿ ਅੱਤਵਾਦੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਦੇਸ਼ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਘੁਸਪੈਠ ਦੀ ਕੋਸ਼ਿਸ਼ ਉਸ ਦਿਨ ਹੋਈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਮਹੀਨੇ ਭਾਰੀ ਬਾਰਸ਼ ਅਤੇ ਹੜ੍ਹਾਂ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਜੰਮੂ ਦੇ ਦੌਰੇ ‘ਤੇ ਸਨ।