ਚੰਡੀਗੜ੍ਹ : ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡਾ ਫ਼ੈਸਲਾ ਲਿਆ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ, ਐਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਸਰਕਾਰ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਘਰਾਂ ਵਿੱਚ ਹੀ ਰਹਿਣ। ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕੰਮ ਤੇਜ਼ੀ ਨਾਲ ਜਾਰੀ ਹਨ।
