Facebook-f Youtube X-twitter

ਨਰਾਤਿਆਂ ‘ਚ ਹੀ ਮਿਲੇਗਾ ਦੀਵਾਲੀ ਦਾ ਤੋਹਫ਼ਾ : ਅਰਵਿੰਦ ਖੰਨਾ

ਜੀਐਸਟੀ ਸਰਲੀਕਰਨ ਨਾਲ ਗਰੀਬ ਤੇ ਮੱਧ ਵਰਗ ਨੂੰ ਰਾਹਤ

ਚੰਡੀਗੜ੍ਹ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ–ਭਲਾਈ ਨੀਤੀਆਂ ਕਾਰਨ ਇਸ ਵਾਰ ਪੂਰਾ ਦੇਸ਼ ਨਰਾਤਿਆਂ ਵਿੱਚ ਹੀ ਦੀਵਾਲੀ ਮਨਾਵੇਗਾ।

ਉਨ੍ਹਾਂ ਜੀਐਸਟੀ ਕੌਂਸਲ ਵੱਲੋਂ ਦੋ ਸਲੈਬ ਪ੍ਰਣਾਲੀ ਲਾਗੂ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਗਰੀਬਾਂ, ਮੱਧ ਵਰਗੀਆਂ ਪਰਿਵਾਰਾਂ, ਕਿਸਾਨਾਂ, ਔਰਤਾਂ ਅਤੇ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ।

ਖੰਨਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਜੀਐਸਟੀ ਸਰਲੀਕਰਨ ਦੀ ਮੰਗ ਕਾਫ਼ੀ ਸਮੇਂ ਤੋਂ ਉਠ ਰਹੀ ਸੀ। ਕੇਂਦਰ ਸਰਕਾਰ ਨੇ ਦਰਾਂ ਵਿੱਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦੇਣ ਦੇ ਨਾਲ ਨਾਲ ‘ਆਤਮਨਿਰਭਰ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਫ਼ੈਸਲੇ ਨਾਲ ਰੋਜ਼ਾਨਾ ਦੀਆਂ ਵਰਤੋਂ ਵਾਲੀਆਂ ਚੀਜ਼ਾਂ ਸਸਤੀਆਂ ਹੋਣਗੀਆਂ।

ਇਹ ਸੁਵਿਧਾ 22 ਸਤੰਬਰ ਤੋਂ ਲਾਗੂ ਹੋਵੇਗੀ—ਉਸੇ ਦਿਨ ਦੇਸ਼ ਵਿੱਚ ਨਰਾਤਿਆਂ ਦੀ ਸ਼ੁਰੂਆਤ ਹੋ ਰਹੀ ਹੈ। ਇਸ ਤਰ੍ਹਾਂ ਦੇਸ਼ਵਾਸੀਆਂ ਨੂੰ ਨਰਾਤਿਆਂ ‘ਤੇ ਹੀ ਦੀਵਾਲੀ ਦਾ ਤੋਹਫ਼ਾ ਮਿਲੇਗਾ।

ਖੰਨਾ ਨੇ ਕਿਹਾ ਕਿ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਇਹ ਵਾਅਦਾ ਕੀਤਾ ਸੀ ਅਤੇ ਹੁਣ ਜੀਐਸਟੀ ਸਬੰਧੀ ਫ਼ੈਸਲੇ ਰਾਹੀਂ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕਹਿਣੀ ਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.