Facebook-f Youtube X-twitter

ਸਤਲੁਜ ਦਰਿਆ ਦੇ ਬੰਨ੍ਹ ਖਤਰੇ ਹੇਠ, ਪ੍ਰਸ਼ਾਸਨ ਵੱਲੋਂ ਐਲਰਟ ਜਾਰੀ

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਪਿੰਡ ਸਸਰਾਲੀ (ਲੁਧਿਆਣਾ ਪੂਰਬੀ ਖੇਤਰ) ਨੇੜੇ ਸਤਲੁਜ ਦਰਿਆ ਦੇ ਬੰਨ੍ਹ ‘ਤੇ ਆਏ ਗੰਭੀਰ ਦਬਾਅ ਨੂੰ ਲੈ ਕੇ ਲੋਕਾਂ ਨੂੰ ਉੱਚ ਸਤਰਕਤਾ ‘ਤੇ ਰਹਿਣ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਮੁਤਾਬਕ ਬੰਨ੍ਹ ਦੀ ਰੱਖਿਆ ਲਈ ਲਗਾਤਾਰ ਯਤਨ ਹੋ ਰਹੇ ਹਨ, ਪਰ ਜੇਕਰ ਬੰਨ੍ਹ ਵਿੱਚ ਚੀਰ ਜਾਂ ਨੁਕਸਾਨ ਹੁੰਦਾ ਹੈ ਤਾਂ ਕਈ ਪਿੰਡਾਂ ਨੂੰ ਪਾਣੀ ਘੇਰ ਸਕਦਾ ਹੈ।

ਪ੍ਰਭਾਵਿਤ ਹੋ ਸਕਦੇ ਪਿੰਡ: ਸਸਰਾਲੀ, ਬੂੰਟ, ਰਾਵਤ, ਹਵਾਸ, ਸੀੜਾ, ਬੂਥਗੜ੍ਹ, ਮੰਗਲੀ ਟਾਂਡਾ, ਢੇਰੀ, ਖਵਾਜਕੇ, ਖਾਸੀ ਖੁਰਦ, ਮੰਗਲੀ ਕਾਦਰ, ਮੱਤੇਵਾੜਾ, ਮਾਂਗਟ, ਮਿਹਰਬਾਨ।

ਰਿਹਾਇਸ਼ੀਆਂ ਲਈ ਹਦਾਇਤਾਂ

  • ਉੱਚ ਸਤਰਕਤਾ ‘ਤੇ ਰਹੋ ਅਤੇ ਹਾਲਾਤਾਂ ‘ਤੇ ਨਿਗਰਾਨੀ ਰੱਖੋ।
  • ਦੋ ਮੰਜ਼ਿਲਾਂ ਵਾਲੇ ਘਰਾਂ ਵਿੱਚ ਪਹਿਲੀ ਮੰਜ਼ਿਲ ‘ਤੇ ਸੁਰੱਖਿਆ ਲਈ ਟਿਕੋ।
  • ਹੇਠਲੇ ਇਲਾਕਿਆਂ ਜਾਂ ਇਕ ਮੰਜ਼ਿਲੀ ਘਰਾਂ ਦੇ ਲੋਕ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਵੱਲ ਚਲੇ ਜਾਣ।
  • ਜ਼ਰੂਰੀ ਦਸਤਾਵੇਜ਼ ਅਤੇ ਮਹੱਤਵਪੂਰਨ ਸਮਾਨ ਪਾਣੀ-ਰੋਧੀ ਬੈਗਾਂ ਵਿੱਚ ਰੱਖੋ।
  • ਬਜ਼ੁਰਗਾਂ, ਬੱਚਿਆਂ ਅਤੇ ਬਿਮਾਰਾਂ ਨੂੰ ਪਹਿਲ ਦਿੱਤੀ ਜਾਵੇ।

ਰੈਸਕਿਊ ਸੈਂਟਰ

ਪ੍ਰਸ਼ਾਸਨ ਵੱਲੋਂ ਹੇਠ ਲਿਖੇ ਸਥਾਨਾਂ ‘ਤੇ ਰੈਸਕਿਊ ਸੈਂਟਰ ਬਣਾਏ ਗਏ ਹਨ:

  1. ਰਾਹੋਂ ਰੋਡ ਗੌਂਸਗੜ੍ਹ ਸਤਿਸੰਗ ਘਰ
  2. ਚੰਡੀਗੜ੍ਹ ਰੋਡ ਮੁੰਡੀਆਂ ਸਤਿਸੰਗ ਘਰ
  3. ਟਿੱਬਾ ਰੋਡ ਸਤਿਸੰਗ ਘਰ
  4. ਕੈਲਾਸ਼ ਨਗਰ ਸਤਿਸੰਗ ਘਰ
  5. ਸਸਰਾਲੀ ਨੇੜੇ ਰਾਧਾ ਸੁਆਮੀ ਸੈਂਟਰ
  6. ਖਾਸੀ ਕਲਾਂ ਮੰਡੀ
  7. ਖਾਸੀ ਕਲਾਂ ਸਕੂਲ
  8. ਭੂਖੜੀ ਸਕੂਲ
  9. ਮੱਤੇਵਾੜਾ ਸਕੂਲ
  10. ਮੱਤੇਵਾੜਾ ਮੰਡੀ

ਐਮਰਜੈਂਸੀ ਸੰਪਰਕ

  • ਫਲੱਡ ਕੰਟਰੋਲ ਰੂਮ: 0161-2433100
  • ਪੁਲਿਸ ਹੈਲਪਲਾਈਨ: 112

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਹੈ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਭ ਨੂੰ ਪੁਲਿਸ ਤੇ ਆਫ਼ਤ ਪ੍ਰਬੰਧਨ ਟੀਮਾਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.