Facebook-f Youtube X-twitter

ਕੇਂਦਰ ਅਤੇ ਭਾਜਪਾ ਸ਼ਾਸਿਤ ਸੂਬਾ ਸਰਕਾਰਾਂ ਪੰਜਾਬ ਵਾਸੀਆਂ ਦੇ ਨਾਲ : ਅਰਵਿੰਦ ਖੰਨਾ

ਹਰਿਆਣਾ ਅਤੇ ਦਿੱਲੀ ਸਰਕਾਰਾਂ ਨੇ ਪੰਜ-ਪੰਜ ਕਰੋੜ ਤੇ 100 ਤੋਂ ਵੱਧ ਟਰੱਕ ਰਾਹਤ ਸਮੱਗਰੀ ਭੇਜੀ
ਪੰਜਾਬ ਦੇ ਲੋਕਾਂ ਦਾ ਦਰਦ ਸਾਂਝਾ ਕਰਨ ਲਈ ਅੱਜ ਆਉਣਗੇ ਪ੍ਰਧਾਨ ਮੰਤਰੀ
ਆਲੋਚਨਾ ਦੀ ਬਜਾਏ ਧੰਨਵਾਦ ਪ੍ਰਗਟ ਕਰੇ ਪੰਜਾਬ ਸਰਕਾਰ
ਚੰਡੀਗੜ੍ਹ।
 ਭਾਜਪਾ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਹੜ੍ਹ ਰਾਹਤ ਪ੍ਰਬੰਧਾਂ ਵਿੱਚ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹ ਦੇ ਮੁੱਦੇ ‘ਤੇ ਕੇਂਦਰ ਅਤੇ ਭਾਜਪਾ ਸ਼ਾਸਿਤ ਸੂਬਾ ਸਰਕਾਰਾਂ ਪੂਰੀ ਤਰ੍ਹਾਂ ਗੰਭੀਰ ਹਨ।
ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਅਜੇ ਵੀ ਮੀਟਿੰਗਾਂ ਵਿੱਚ ਰੁੱਝੀ ਹੋਈ ਹੈ ਅਤੇ ਆਪਣੀਆਂ ਨਾਕਾਮੀਆਂ ਦਾ ਠੀਕਰਾ ਕੇਂਦਰ ਸਰਕਾਰ ਦੇ ਸਿਰ ਭੰਨ ਰਹੀ ਹੈ, ਉੱਥੇ ਹੀ ਹਰਿਆਣਾ ਅਤੇ ਦਿੱਲੀ ਦੀਆਂ ਭਾਜਪਾ ਸਰਕਾਰਾਂ ਵੱਲੋਂ ਪੰਜ-ਪੰਜ ਕਰੋੜ ਰੁਪਏ ਅਤੇ ਸੌ ਤੋਂ ਵੱਧ ਟਰੱਕ ਰਾਹਤ ਸਮੱਗਰੀ ਪੰਜਾਬ ’ਚ ਭੇਜੀ ਜਾ ਚੁੱਕੀ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਪੰਜਾਬ ਫੇਰੀ ਦੌਰਾਨ ਸਪੱਸ਼ਟ ਕੀਤਾ ਹੈ ਕਿ ਹੜ੍ਹਾਂ ਦਾ ਮੁੱਖ ਕਾਰਨ ਸਰਹੱਦੀ ਖੇਤਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਹੈ। ਇਸ ਬਾਰੇ ਫੌਜ ਵੀ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸ ਚੁੱਕੀ ਹੈ। ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਸਮੇਂ ਬਣਾਏ ਗਏ ਬੰਨ੍ਹ ਅੱਜ ਖਤਮ ਹੋ ਚੁੱਕੇ ਹਨ। ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।
ਖੰਨਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਰਾਹਤ ਫੰਡ ਵਿੱਚ 5 ਕਰੋੜ ਰੁਪਏ ਦਿੱਤੇ ਅਤੇ ਹਰਿਆਣਾ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁਣ ਤੱਕ ਰਾਹਤ ਸਮੱਗਰੀ ਦੇ ਲਗਭਗ 70 ਟਰੱਕ ਪੰਜਾਬ ਭੇਜੇ ਜਾ ਚੁੱਕੇ ਹਨ। ਦਿੱਲੀ ਸਰਕਾਰ ਵੀ 5 ਕਰੋੜ ਰੁਪਏ ਦੀ ਸਹਾਇਤਾ ਅਤੇ 50 ਟਰੱਕ ਰਾਹਤ ਸਮੱਗਰੀ ਭੇਜ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਲਗਾਤਾਰ ਪੰਜਾਬ ਸਰਕਾਰ ਤੋਂ ਰਿਪੋਰਟਾਂ ਲੈ ਰਹੇ ਹਨ ਅਤੇ ਹੁਣ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਦਾ ਦਰਦ ਸਾਂਝਾ ਕਰਨ ਆ ਰਹੇ ਹਨ।
ਦੇਸ਼ ਭਰ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਸਰਕਾਰਾਂ ਪੰਜਾਬ ਦੇ ਲੋਕਾਂ ਨਾਲ ਖੜ੍ਹੀਆਂ ਹਨ।  ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮੁੱਦੇ ‘ਤੇ ਦੂਜਿਆਂ ‘ਤੇ ਦੋਸ਼ ਲਗਾ ਕੇ ਸਿਰਫ ਰਾਜਨੀਤੀ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਸਬਕ ਲੈਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਆਉਣ ‘ਤੇ ਖੁੱਲ੍ਹੇ ਦਿਲ ਨਾਲ ਸਵਾਗਤ ਕਰਨਾ ਚਾਹੀਦਾ ਹੈ ਅਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦਾ ਧੰਨਵਾਦ ਕਰਨਾ ਚਾਹੀਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.